27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਚੋਣਾਂ ਤੋਂ ਪਹਿਲਾਂ ਆਬਕਾਰੀ ਵਿਭਾਗ ਨੇ ਕੱਸੀ ਕਮਰ, ਨਾਜਾਇਜ਼ ਸ਼ਰਾਬ ਦੇ ਭੰਡਾਰਨ ਨੂੰ ਰੋਕਣ ਲਈ ਸਖ਼ਤੀ ਦੇ ਨਿਰਦੇਸ਼

ਚੋਣਾਂ ਤੋਂ ਪਹਿਲਾਂ ਆਬਕਾਰੀ ਵਿਭਾਗ ਨੇ ਕੱਸੀ ਕਮਰ, ਨਾਜਾਇਜ਼ ਸ਼ਰਾਬ ਦੇ ਭੰਡਾਰਨ ਨੂੰ ਰੋਕਣ ਲਈ ਸਖ਼ਤੀ ਦੇ ਨਿਰਦੇਸ਼

Ad Position 21
No active advertisement
ਅਜੀਤ ਡੈਸਕ 28-11-2026

 ਜਲੰਧਰ, 27 ਨਵੰਬਰ (ਸ਼ਿਵ ਸ਼ਰਮਾ)-ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਆਬਕਾਰੀ ਵਿਭਾਗ ਨੇ ਹੁਣ ਤੋਂ ਹੀ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਚੋਣਾਂ ਦੌਰਾਨ ਸ਼ਰਾਬ ਦੀ ਗੈਰ-ਕਾਨੂੰਨੀ ਸਟੋਰੇਜ, ਤਸਕਰੀ ਅਤੇ ਵੰਡ ਨੂੰ ਰੋਕਣ ਲਈ ਵਿਭਾਗ ਨੇ ਸਖ਼ਤ ਰਣਨੀਤੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਸੂਬੇ ਭਰ ਦੇ ਆਬਕਾਰੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਕੇ ਸ਼ੱਕੀ ਟਿਕਾਣਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ’ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਇਸ ਸੰਬੰਧੀ ਆਬਕਾਰੀ ਕਮਿਸ਼ਨਰ ਪੰਜਾਬ ਸ੍ਰੀ ਜਤਿੰਦਰ ਜੋਰਵਾਲ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਸੂਬੇ ਭਰ ਦੇ ਆਬਕਾਰੀ ਅਧਿਕਾਰੀਆਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ’ਚ ਚੋਣਾਂ ਤੋਂ ਪਹਿਲਾਂ ਵਿਭਾਗ ਦੀਆਂ ਤਿਆਰੀਆਂ, ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਅਤੇ ਸ਼ਰਾਬ ਦੇ ਭੰਡਾਰਨ ’ਤੇ ਨਿਗਰਾਨੀ ਰੱਖਣ ਸਮੇਤ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਆਬਕਾਰੀ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਕਿ ਉਹ ਅਜਿਹੇ ਸ਼ੱਕੀ ਸਥਾਨਾਂ ਦੀ ਹੁਣ ਤੋਂ ਹੀ ਪਛਾਣ ਕਰਨੀ ਸ਼ੁਰੂ ਕਰ ਦੇਣ, ਜਿੱਥੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਸ਼ਰਾਬ ਦਾ ਭੰਡਾਰਨ ਕੀਤੇ ਜਾਣ ਦੀ ਸੰਭਾਵਨਾ ਹੋ ਸਕਦੀ ਹੈ। ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਹਰੇਕ ਠੇਕੇ ’ਤੇ ਸ਼ਰਾਬ ਦੇ ਸਟਾਕ ਦਾ ਪੂਰਾ ਹਿਸਾਬ-ਕਿਤਾਬ ਰੱਖਿਆ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਗੈਰ-ਕਾਨੂੰਨੀ ਗਤੀਵਿਧੀ ਦਾ ਪਤਾ ਲਗਾਇਆ ਜਾ ਸਕੇ। ਇਸ ਤੋਂ ਇਲਾਵਾ ਸ਼ਰਾਬ ਦਾ ਵਾਧੂ ਕੋਟਾ ਜਾਰੀ ਕਰਨ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਵਿਭਾਗ ਵਲੋਂ ਹੁਣ ਤੋਂ ਹੀ ਨਿਗਰਾਨੀ ਦਾ ਪ੍ਰਬੰਧ ਮਜ਼ਬੂਤ ਕਰਨ, ਸ਼ੱਕੀ ਟਿਕਾਣਿਆਂ ਦੀ ਪਛਾਣ ਕਰਨ ਅਤੇ ਇਨਫੋਰਸਮੈਂਟ ਟੀਮਾਂ ਨੂੰ ਸਰਗਰਮ ਰੱਖਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। 

Ad Position 22
No active advertisement
ਪਿਛਲੀ ਖ਼ਬਰ ਮੋਗਾ ਰੈਲੀ ਦਾ ਇਕੱਠ ‘ਆਪ’ ਸਰਕਾਰ ਪ੍ਰਤੀ ਪੰਜਾਬ ਦੇ ਸਮਰਥਨ ਨੂੰ ਦਰਸਾਉਂਦਾ ਹੈ-ਅਮਨ ਅਰੋੜਾ ਅਗਲੀ ਖ਼ਬਰ ਈ.ਡੀ. ਵਲੋਂ ਚਾਰ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਸੰਮਨ
Ad Position 24