ਮਨੀ ਲਾਂਡਰਿੰਗ ਮਾਮਲੇ ’ਚ ਦੀਪਕ ਸਿੰਗਲਾ ਨੂੰ ਤਿੰਨ ਹਫ਼ਤਿਆਂ ਦੀ ਅੰਤਰਿਮ ਜ਼ਮਾਨਤ
ਨਵੀਂ ਦਿੱਲੀ, 27 ਨਵੰਬਰ (ਪੀ. ਟੀ.
ਨਵੀਂ ਦਿੱਲੀ, 27 ਨਵੰਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਆਗੂ ਦੀਪਕ ਸਿੰਗਲਾ ਨੂੰ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿਚ ਤਿੰਨ ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਹ ਮਾਮਲਾ 2018 ਵਿਚ ਸੀ.ਬੀ.ਆਈ. ਕੋਲ ਦਰਜ ਇੱਕ ਸ਼ਿਕਾਇਤ ਨਾਲ ਜੁੜਿਆ ਹੈ, ਜੋ ਕਥਿਤ ਤੌਰ ’ਤੇ 155 ਕਰੋੜ ਰੁਪਏ ਦੇ ਬੈਂਕਿੰਗ ਘੁਟਾਲੇ ਨਾਲ ਸੰਬੰਧਿਤ ਹੈ। ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ’ਤੇ ਆਧਾਰਿਤ ਬੈਂਚ ਨੇ ਸਿੰਗਲਾ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਦੀਆਂ ਦਲੀਲਾਂ ’ਤੇ ਗੌਰ ਕੀਤਾ। ਵਕੀਲ ਨੇ ਦੱਸਿਆ ਕਿ ਸਿੰਗਲਾ 6 ਮਹੀਨਿਆਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿਚ ਹੈ ਅਤੇ ਉਸ ਦੇ ਪਿਤਾ ਦਾ ਲਿਵਰ ਟ੍ਰਾਂਸਪਲਾਂਟ ਹੋਇਆ ਹੈ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਸਿੰਗਲਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ‘ਤੇ ਅੱਜ ਤੋਂ ਦੋ ਹਫ਼ਤਿਆਂ ਦੇ ਅੰਦਰ ਫੈਸਲਾ ਲੈਣ। ਅਦਾਲਤ ਨੇ ਇਹ ਵੀ ਕਿਹਾ ਕਿ ਅਪਰਾਧ ਦੀ ਗੰਭੀਰਤਾ ਬਾਰੇ ਫੈਸਲਾ ਮੁਕੱਦਮੇ ਦੌਰਾਨ ਲਿਆ ਜਾ ਸਕਦਾ ਹੈ।