27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੁਪਰੀਮ ਕੋਰਟ ਵਲੋਂ ‘ਆਪ’ ਦੇ ਸਾਬਕਾ ਵਿਧਾਇਕ ਨਰੇਸ਼ ਬਲਿਆਨ ਨੂੰ ਜ਼ਮਾਨਤ

ਨਵੀਂ ਦਿੱਲੀ, 27 ਨਵੰਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 28-11-2026
ਨਵੀਂ ਦਿੱਲੀ, 27 ਨਵੰਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਨਰੇਸ਼ ਬਲਿਆਨ ਨੂੰ ‘ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ’ (ਮਕੋਕਾ) ਤਹਿਤ ਦਰਜ ਇੱਕ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ਦੇ ਬੈਂਚ ਨੇ ਇਹ ਹੁਕਮ ਬਲਿਆਨ ਦੀ ਉਸ ਅਰਜ਼ੀ ’ਤੇ ਸੁਣਵਾਈ ਕਰਦਿਆਂ ਦਿੱਤਾ, ਜਿਸ ਵਿਚ ਉਸ ਨੇ ਦਿੱਲੀ ਹਾਈ ਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਸੀ ਜਿਸ ਵਿਚ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਬੈਂਚ ਨੇ ਬਲਿਆਨ ਨੂੰ ਮੁਕੱਦਮੇ ਦੌਰਾਨ ਸਹਿਯੋਗ ਕਰਨ ਲਈ ਕਿਹਾ ਹੈ। 3 ਅਗਸਤ ਨੂੰ ਦਿੱਲੀ ਹਾਈ ਕੋਰਟ ਨੇ ਬਲਿਆਨ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਸ ’ਤੇ ਗੈਂਗਸਟਰ ਕਪਿਲ ਸਾਂਗਵਾਨ ਦੁਆਰਾ ਚਲਾਏ ਜਾ ਰਹੇ ਕਥਿਤ ਅਪਰਾਧਿਕ ਗਰੋਹ (ਸਿੰਡੀਕੇਟ) ਵਿਚ ਮਦਦਗਾਰ ਵਜੋਂ ਸ਼ਾਮਿਲ ਹੋਣ ਦਾ ਦੋਸ਼ ਹੈ।
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਫ਼ਿਲਮ ਰਮਾਇਣ ਖ਼ਿਲਾਫ਼ ਪਟੀਸ਼ਨ ’ ਤੇ ਫੌਰੀ ਸੁਣਵਾਈ ਤੋਂ ਇਨਕਾਰ ਅਗਲੀ ਖ਼ਬਰ ਸਲਾਇਟ ਵਿਦਿਆਰਥੀ ਦੀ ਸ਼ੱਕੀ ਹਾਲਾਤ ’ਚ ਮੌਤ ਹੱਤਿਆ ਦੇ ਸ਼ੱਕ ਕਾਰਨ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ
Ad Position 24