27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੁਪਰੀਮ ਕੋਰਟ ਵਲੋਂ ਫ਼ਿਲਮ ਰਮਾਇਣ ਖ਼ਿਲਾਫ਼ ਪਟੀਸ਼ਨ ’ ਤੇ ਫੌਰੀ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ, 27 ਨਵੰਬਰ (ਏਜੰਸੀ)-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਰਣਬੀਰ ਕਪੂਰ ਦੀ ਮੁੱਖ ਭੂਮਿਕਾ ਵਾਲੀ ਫ਼ਿਲਮ ਰਾਮਾਇਣ: ਰਾਈਜ਼ ਆਫ਼ ਏ ਲੈਜੈਂਡ ਦੀ ਰਿਲੀਜ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਫੌਰੀ ਸੁਣਵਾਈ ਲਈ ਸੂਚੀਬੱਧ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਸ ਮਹਾਂਕਾਵਿ ਬਾਰੇ ਵੱਖਰਾ ਨਜ਼ਰੀਆ ਰੱਖਣ ਵਾਲਾ ਕੋਈ ਵੀ ਵਿਅਕਤੀ ਆਪਣੀ ਖੁਦ ਦੀ ਫ਼ਿਲਮ ਬਣਾਉਣ ਲਈ ਆਜ਼ਾਦ ਹੈ।

Ad Position 21
No active advertisement
ਅਜੀਤ ਡੈਸਕ 28-11-2026
ਨਵੀਂ ਦਿੱਲੀ, 27 ਨਵੰਬਰ (ਏਜੰਸੀ)-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਰਣਬੀਰ ਕਪੂਰ ਦੀ ਮੁੱਖ ਭੂਮਿਕਾ ਵਾਲੀ ਫ਼ਿਲਮ ਰਾਮਾਇਣ: ਰਾਈਜ਼ ਆਫ਼ ਏ ਲੈਜੈਂਡ ਦੀ ਰਿਲੀਜ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਫੌਰੀ ਸੁਣਵਾਈ ਲਈ ਸੂਚੀਬੱਧ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਸ ਮਹਾਂਕਾਵਿ ਬਾਰੇ ਵੱਖਰਾ ਨਜ਼ਰੀਆ ਰੱਖਣ ਵਾਲਾ ਕੋਈ ਵੀ ਵਿਅਕਤੀ ਆਪਣੀ ਖੁਦ ਦੀ ਫ਼ਿਲਮ ਬਣਾਉਣ ਲਈ ਆਜ਼ਾਦ ਹੈ। ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਾਲਿਆ ਬਾਗਚੀ ਤੇ ਜਸਟਿਸ ਵੀ. ਮੋਹਨਾ ਦੇ ਬੈਂਚ ਨੇ ਟਿੱਪਣੀ ਕੀਤੀ ਕਿ ਫ਼ਿਲਮ ਪਹਿਲਾਂ ਹੀ ਸਿਨੇਮਾਘਰਾਂ ’ਚ ਚੱਲ ਰਹੀ ਹੈ ਅਤੇ ਜਿਹੜੇ ਲੋਕ ਇਸ ਨੂੰ ਦੇਖਣਾ ਚਾਹੁੰਦੇ ਸਨ, ਉਹ ਪਹਿਲਾਂ ਹੀ ਦੇਖ ਚੁੱਕੇ ਹਨ। ਪਟੀਸ਼ਨਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਇਹ ਪਟੀਸ਼ਨ 23 ਨਵੰਬਰ ਨੂੰ ਦਰਜ ਕੀਤੀ ਗਈ ਸੀ ਤੇ ਅਜੇ ਤੱਕ ਸੁਣਵਾਈ ਲਈ ਸੂਚੀਬੱਧ ਨਹੀਂ ਹੋਈ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਫ਼ਿਲਮ ਪਹਿਲਾਂ ਹੀ ਰਿਲੀਜ਼ ਹੋ ਚੁੱਕੀ ਹੈ। ਜਿਨ੍ਹਾਂ ਨੇ ਇਸ ਨੂੰ ਦੇਖਣਾ ਸੀ, ਉਹ ਪਹਿਲਾਂ ਹੀ ਦੇਖ ਚੁੱਕੇ ਹਨ। ਜਦੋਂ ਵਕੀਲ ਨੇ ਦਲੀਲ ਦਿੱਤੀ ਕਿ ਫ਼ਿਲਮ ’ਚ ਕਈ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ ਤਾਂ ਜਸਟਿਸ ਬਾਗਚੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਸਮਝ ਮੁਤਾਬਿਕ ਫ਼ਿਲਮ ਬਣਾਈ ਹੈ, ਤੁਸੀਂ ਆਪਣੀ ਸਮਝ ਮੁਤਾਬਕ ਫ਼ਿਲਮ ਬਣਾਓ। ਅਦਾਲਤ ਦਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਹਾਡੇ ਕੋਲ ਇਸ ਮਹਾਂਕਾਵਿ ਬਾਰੇ ਕੋਈ ਵੱਖਰਾ ਨਜ਼ਰੀਆ ਹੈ ਤਾਂ ਉਸ ਦੇ ਆਧਾਰ ’ਤੇ ਫ਼ਿਲਮ ਬਣਾਓ। ਜਦੋਂ ਵਕੀਲ ਨੇ ਜਲਦੀ ਸੁਣਵਾਈ ਲਈ ਜ਼ੋਰ ਪਾਇਆ, ਤਾਂ ਬੈਂਚ ਨੇ ਕਿਹਾ ਕਿ ਇਸ ਮਾਮਲੇ ਨੂੰ ਨਿਰਧਾਰਤ ਪ੍ਰਕਿਰਿਆ (ਸਮੇਂ) ਮੁਤਾਬਿਕ ਸੂਚੀਬੱਧ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਸੋਸ਼ਲ ਮੀਡੀਆ ਤੋਂ ਇਤਾਲਵੀ ਸਿਆਸਤਦਾਨ ਦੀ ਟਿੱਪਣੀ ਵਾਲੀਆਂ ਵੀਡੀਓਜ਼ ਹਟਾਉਣ ਦੀ ਅਰਜ਼ੀ ਖ਼ਾਰਜ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ‘ਆਪ’ ਦੇ ਸਾਬਕਾ ਵਿਧਾਇਕ ਨਰੇਸ਼ ਬਲਿਆਨ ਨੂੰ ਜ਼ਮਾਨਤ
Ad Position 24