28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਕਾਂਗਰਸ ਜਲਦ ਹੀ ਆਪਣਾ ਚੋਣ ਮਨੋਰਥ ਪੱਤਰ ਪੇਸ਼ ਕਰੇਗੀ-ਡਾ. ਅਮਰ ਸਿੰਘ

ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ) -ਪੰਜਾਬ ਕਾਂਗਰਸ ਦੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਤੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਜਲਦ ਹੀ ਪੰਜਾਬ ਲਈ ਆਪਣਾ ਚੋਣ ਮੈਨੀਫੈਸਟੋ ਲੋਕਾਂ ਦੇ ਸਾਹਮਣੇ ਪੇਸ਼ ਕਰੇਗੀ।

Ad Position 21
No active advertisement
ਅਜੀਤ ਡੈਸਕ 29-11-2026


ਕਿਹਾ, ਕਾਂਗਰਸ ਕੋਲ ਪੁੱਜੇ 500 ਤੋਂ ਵੱਧ ਸੁਝਾਅ ਪੱਤਰ

ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ) -ਪੰਜਾਬ ਕਾਂਗਰਸ ਦੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਤੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਜਲਦ ਹੀ ਪੰਜਾਬ ਲਈ ਆਪਣਾ ਚੋਣ ਮੈਨੀਫੈਸਟੋ ਲੋਕਾਂ ਦੇ ਸਾਹਮਣੇ ਪੇਸ਼ ਕਰੇਗੀ। ਉਨ੍ਹਾਂ ਦੱਸਿਆ ਕਿ ਮੈਨੀਫੈਸਟੋ ਕਮੇਟੀ ਨੂੰ ਹੁਣ ਤੱਕ ਪੂਰੇ ਪੰਜਾਬ ਤੋਂ 500 ਤੋਂ ਵੱਧ ਸੁਝਾਅ ਪੱਤਰ ਪ੍ਰਾਪਤ ਹੋ ਚੁੱਕੇ ਹਨ। ਇਨ੍ਹਾਂ ਸੁਝਾਵਾਂ ਵਿਚ ਸਮਾਜ ਦੇ ਹਰ ਵਰਗ ਦੀਆਂ ਸਮੱਸਿਆਵਾਂ, ਉਮੀਦਾਂ ਅਤੇ ਭਵਿੱਖ ਦੀਆਂ ਲੋੜਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਮੈਨੀਫੈਸਟੋ ਸਿਰਫ਼ ਚੋਣ ਵਾਅਦਿਆਂ ਦਾ ਦਸਤਾਵੇਜ਼ ਨਹੀਂ ਹੋਵੇਗਾ, ਸਗੋਂ ਪੰਜਾਬ ਨੂੰ ਆਰਥਿਕ, ਸਮਾਜਿਕ ਅਤੇ ਪ੍ਰਸ਼ਾਸਨਿਕ ਪੱਧਰ ’ਤੇ ਨਵੀਂ ਦਿਸ਼ਾ ਦੇਣ ਵਾਲਾ ਰੋਡਮੈਪ ਹੋਵੇਗਾ। ਇਸ ਮੌਕੇ ਮੌਜੂਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਲਗਾਤਾਰ ਵਿਗੜ ਰਹੀ ਕਾਨੂੰਨ ਵਿਵਸਥਾ, ਸਰਹੱਦ ਪਾਰੋਂ ਡਰੋਨਾਂ ਰਾਹੀਂ ਆ ਰਹੇ ਹਥਿਆਰਾਂ ਅਤੇ ਨਸ਼ਿਆਂ, ਗੈਂਗਸਟਰਵਾਦ ਅਤੇ ਸਰਕਾਰੀ ਖ਼ਜ਼ਾਨੇ ਦੀ ਕਥਿਤ ਲੁੱਟ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਭਾਜਪਾ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਯਕੀਨੀ ਬਣਾਉਣ ਵਿਚ ਦੋਵੇਂ ਸਰਕਾਰਾਂ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਬਾਅਦ ਗੈਂਗਸਟਰਵਾਦ ਅਤੇ ਨਸ਼ਿਆਂ ਦੇ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨਾ ਕਾਂਗਰਸ ਦੀ ਮੁੱਖ ਤਰਜੀਹ ਹੋਵੇਗੀ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਜਾ ਕੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾ ਰਹੇ ਹਨ ਅਤੇ ਸੂਬੇ ਦੀ ਆਰਥਿਕਤਾ ਨੂੰ ਮੁੜ ਲੀਹ ’ਤੇ ਲਿਆਉਣ ਦੇ ਦਾਅਵੇ ਕਰ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਦਲਵੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

Ad Position 22
No active advertisement
ਪਿਛਲੀ ਖ਼ਬਰ ਸਿਰ ’ਚ ਬੱਲੀ ਮਾਰ ਕੇ ਨੌਜਵਾਨ ਦੀ ਹੱਤਿਆ ਅਗਲੀ ਖ਼ਬਰ ਗੱਠਜੋੜ ਤੋਂ ਬਾਅਦ ਸੁਖਬੀਰ ਦੀ ਰਿਹਾਇਸ਼ ’ਤੇ ਅਕਾਲੀ-ਭਾਜਪਾ ਦੇ ਸੀਨੀਅਰ ਆਗੂਆਂ ਦੀ ਪਹਿਲੀ ਸਾਂਝੀ ਮੀਟਿੰਗ
Ad Position 24