ਕਾਂਗਰਸ ਦਾ ਸੱਭਿਆਚਾਰ ਡਰ ਫੈਲਾਉਣ ਵਾਲਾ ਹੈ-ਬਲਤੇਜ ਪੰਨੂ
ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ) -ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ’ਤੇ ਲੋਕਾਂ ਨੂੰ ਡਰਾਉਣ ਲਈ ਵਾਰ-ਵਾਰ ਸਨਸਨੀਖ਼ੇਜ਼ ਬਿਆਨ ਦੇਣ ਦਾ ਦੋਸ਼ ਲਾਉਂਦਿਆਂ ਤਿੱਖਾ ਹਮਲਾ ਬੋਲਿਆ ਅਤੇ ਕਿਹਾ ਕਿ ਡਰ ਦਾ ਮਾਹੌਲ ਪੈਦਾ ਕਰਨਾ ਲੰਬੇ ਸਮੇਂ ਤੋਂ ਕਾਂਗਰਸ ਦੇ ਸਿਆਸੀ ਸੱਭਿਆਚਾਰ ਦਾ ਹਿੱਸਾ ਰਿਹਾ ਹੈ। ਇੰਚਾਰਜ ਬਲਤੇਜ ਪੰਨੂ ਨੇ ਕਿਹਾ, ਲੋਕਾਂ ਵਿਚ ਡਰ ਫੈਲਾਉਣਾ ਕਾਂਗਰਸ ਦਾ ਸੱਭਿਆਚਾਰ ਰਿਹਾ ਹੈ।
ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ) -ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ’ਤੇ ਲੋਕਾਂ ਨੂੰ ਡਰਾਉਣ ਲਈ ਵਾਰ-ਵਾਰ ਸਨਸਨੀਖ਼ੇਜ਼ ਬਿਆਨ ਦੇਣ ਦਾ ਦੋਸ਼ ਲਾਉਂਦਿਆਂ ਤਿੱਖਾ ਹਮਲਾ ਬੋਲਿਆ ਅਤੇ ਕਿਹਾ ਕਿ ਡਰ ਦਾ ਮਾਹੌਲ ਪੈਦਾ ਕਰਨਾ ਲੰਬੇ ਸਮੇਂ ਤੋਂ ਕਾਂਗਰਸ ਦੇ ਸਿਆਸੀ ਸੱਭਿਆਚਾਰ ਦਾ ਹਿੱਸਾ ਰਿਹਾ ਹੈ। ਇੰਚਾਰਜ ਬਲਤੇਜ ਪੰਨੂ ਨੇ ਕਿਹਾ, ਲੋਕਾਂ ਵਿਚ ਡਰ ਫੈਲਾਉਣਾ ਕਾਂਗਰਸ ਦਾ ਸੱਭਿਆਚਾਰ ਰਿਹਾ ਹੈ। ਉਹ 36 ਬੰਬ ਕਿੱਥੇ ਹਨ ਜਿਨ੍ਹਾਂ ਦੀ ਗੱਲ ਪ੍ਰਤਾਪ ਸਿੰਘ ਬਾਜਵਾ ਨੇ ਪਹਿਲਾਂ ਕੀਤੀ ਸੀ? ਕਦੇ ਉਹ ਦਾਅਵਾ ਕਰਦੇ ਹਨ ਕਿ 30-32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ ਅਤੇ ਕਦੇ ਕਹਿੰਦੇ ਹਨ ਕਿ ਪੰਜਾਬ ਵਿਚ 36 ਬੰਬ ਆ ਗਏ ਹਨ। ਉਨ੍ਹਾਂ ਦਾਅਵਿਆਂ ਦਾ ਕੀ ਬਣਿਆ?