28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਭਾਰਤੀ ਸਿੱਖ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਕਰਕੇ ਪਹੁੰਚੇ ਲਾਹੌਰ

ਅੰਮ੍ਰਿਤਸਰ, 28 ਨਵੰਬਰ (ਸੁਰਿੰਦਰ ਕੋਛੜ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਪਹੁੰਚੇ 2,339 ਸਿੱਖ ਭਾਰਤੀ ਸ਼ਰਧਾਲੂਆਂ ਦਾ ਜਥਾ ਜ਼ਿਲ੍ਹਾ ਨਾਰੋਵਾਲ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਕਰਨ ਉਪਰੰਤ ਲਾਹੌਰ ਸਥਿਤ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਵਿਖੇ ਪਹੁੰਚਿਆ। ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ.

Ad Position 21
No active advertisement
ਅਜੀਤ ਡੈਸਕ 29-11-2026

ਏਮਨਾਬਾਦ ਦੇ ਗੁਰਦੁਆਰਿਆਂ ਦੇ ਦਰਸ਼ਨ ਨਾ ਕਰਵਾਏ ਜਾਣ ’ਤੇ ਜਤਾਈ ਨਿਰਾਸ਼ਾ

ਅੰਮ੍ਰਿਤਸਰ, 28 ਨਵੰਬਰ (ਸੁਰਿੰਦਰ ਕੋਛੜ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਪਹੁੰਚੇ 2,339 ਸਿੱਖ ਭਾਰਤੀ ਸ਼ਰਧਾਲੂਆਂ ਦਾ ਜਥਾ ਜ਼ਿਲ੍ਹਾ ਨਾਰੋਵਾਲ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਕਰਨ ਉਪਰੰਤ ਲਾਹੌਰ ਸਥਿਤ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਵਿਖੇ ਪਹੁੰਚਿਆ। ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਦੇ ਸਕੱਤਰ ਨਾਸਿਰ ਮੁਸ਼ਤਾਕ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਭਾਰਤੀ ਜਥਾ ਆਗੂਆਂ ਬੀਬੀ ਪਰਮਿੰਦਰ ਕੌਰ, ਰਵਿੰਦਰ ਸਿੰਘ ਖ਼ਾਲਸਾ, ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਲਖਬੀਰ ਸਿੰਘ ਆਦਿ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਲਹਿੰਦੇ ਪੰਜਾਬ ਦੇ ਘੱਟ-ਗਿਣਤੀ ਮਾਮਲਿਆਂ ਬਾਰੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ, ਕਮਿਸ਼ਨਰ ਗੁੱਜਰਾਂਵਾਲਾ ਮੁਹੰਮਦ ਅਲੀ ਅਤੇ ਨਾਰੋਵਾਲ ਦੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ। ਦੂਜੇ ਪਾਸੇ, ਪਾਕਿ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਇਸ ਵਾਰ ਏਮਨਾਬਾਦ ਸਥਿਤ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜਾਣ ਦੀ ਮਨਜ਼ੂਰੀ ਨਾ ਦਿੱਤੇ ਜਾਣ ਕਾਰਨ ਉਨ੍ਹਾਂ ਨੇ ਨਿਰਾਸ਼ਾ ਜ਼ਾਹਿਰ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਰਾਹੀਂ ਹੀ ਭਾਰਤ ਬਣੇਗਾ ਵਿਸ਼ਵ ਗੁਰੂ-ਸਵਾਮੀ ਰਾਮਦੇਵ ਕੋਬਸੇ ਦਾ 3 ਦਿਨਾਂ ਅੰਤਰਰਾਸ਼ਟਰੀ ਸੰਮੇਲਨ ਸਮਾਪਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਸਾਰੀਆਂ ਪੰਥਕ ਧਿਰਾਂ ਨਾਲ ਏਕਤਾ ਲਈ ਤਿਆਰ-ਢੀਂਡਸਾ
Ad Position 24