28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਿੱਖਿਆ ਰਾਹੀਂ ਹੀ ਭਾਰਤ ਬਣੇਗਾ ਵਿਸ਼ਵ ਗੁਰੂ-ਸਵਾਮੀ ਰਾਮਦੇਵ ਕੋਬਸੇ ਦਾ 3 ਦਿਨਾਂ ਅੰਤਰਰਾਸ਼ਟਰੀ ਸੰਮੇਲਨ ਸਮਾਪਤ

ਹਰਿਦੁਆਰ, 28 ਨਵੰਬਰ (ਅਜੀਤ ਬਿਉਰੋ)–ਵਿਦਿਆਰਥੀਆਂ ਦੇ ਸਮਾਜਿਕ-ਭਾਵਨਾਤਮਕ ਵਿਕਾਸ ਤੇ ਉਨ੍ਹਾਂ ਦੀ ਭਲਾਈ ਨਾਲ ਜੁੜੀਆਂ ਚੁਣੌਤੀਆਂ ’ਤੇ ਕੇਂਦਰਿਤ ਤਿੰਨ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਇਥੇ ਪਤੰਜਲੀ ਰਿਸਰਚ ਇੰਸਟੀਚਿਊਟ ਦੇ ਆਡੀਟੋਰੀਅਮ ’ਚ ਸਮਾਪਤ ਹੋਇਆ। 25 ਤੋਂ 27 ਨਵੰਬਰ ਤੱਕ ਕਰਵਾਏ ਗਏ ਇਸ ਸੰਮੇਲਨ ’ਚ ਦੇਸ਼ ਦੇ ਵੱਖ-ਵੱਖ ਰਾਜਾਂ ਦੇ 41 ਸਕੂਲੀ ਸਿੱਖਿਆ ਬੋਰਡਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 29-11-2026
ਹਰਿਦੁਆਰ, 28 ਨਵੰਬਰ (ਅਜੀਤ ਬਿਉਰੋ)–ਵਿਦਿਆਰਥੀਆਂ ਦੇ ਸਮਾਜਿਕ-ਭਾਵਨਾਤਮਕ ਵਿਕਾਸ ਤੇ ਉਨ੍ਹਾਂ ਦੀ ਭਲਾਈ ਨਾਲ ਜੁੜੀਆਂ ਚੁਣੌਤੀਆਂ ’ਤੇ ਕੇਂਦਰਿਤ ਤਿੰਨ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਇਥੇ ਪਤੰਜਲੀ ਰਿਸਰਚ ਇੰਸਟੀਚਿਊਟ ਦੇ ਆਡੀਟੋਰੀਅਮ ’ਚ ਸਮਾਪਤ ਹੋਇਆ। 25 ਤੋਂ 27 ਨਵੰਬਰ ਤੱਕ ਕਰਵਾਏ ਗਏ ਇਸ ਸੰਮੇਲਨ ’ਚ ਦੇਸ਼ ਦੇ ਵੱਖ-ਵੱਖ ਰਾਜਾਂ ਦੇ 41 ਸਕੂਲੀ ਸਿੱਖਿਆ ਬੋਰਡਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਤਿੰਨ ਦਿਨਾਂ ਤੱਕ ਬੱਚਿਆਂ ਦੇ ਸਰਵਪੱਖੀ ਵਿਕਾਸ, ਸਿੱਖਿਆ ਦੀਆਂ ਬਦਲਦੀਆਂ ਲੋੜਾਂ, ਉਨ੍ਹਾਂ ਨਾਲ ਜੁੜੀਆਂ ਚੁਣੌਤੀਆਂ ਤੇ ਭਾਰਤੀ ਸਿੱਖਿਆ ਪ੍ਰਣਾਲੀ ਦੇ ਵੱਖ-ਵੱਖ ਪਹਿਲੂਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਕੌਂਸਲ ਆਫ਼ ਬੋਰਡਜ਼ ਆਫ਼ ਸਕੂਲ ਐਜੂਕੇਸ਼ਨ ਇਨ ਇੰਡੀਆ (ਕੋਬਸੇ) ਦੀ ਜਨਰਲ ਬਾਡੀ ਦੀ ਮੀਟਿੰਗ ਵਿਚ 56ਵਾਂ ਸੰਮੇਲਨ ਤ੍ਰਿਪੁਰਾ ਵਿਚ ਕਰਵਾਉਣ ਦਾ ਪ੍ਰਸਤਾਵ ਪਾਸ ਕੀਤਾ ਗਿਆ। ਸਮਾਪਤੀ ਸਮਾਰੋਹ ਦੌਰਾਨ ਯੋਗ ਗੁਰੂ ਸਵਾਮੀ ਰਾਮਦੇਵ ਨੇ ਕਿਹਾ ਕਿ ਸਿੱਖਿਆ ਰਾਹੀਂ ਹੀ ਭਾਰਤ ਵਿਸ਼ਵ ਗੁਰੂ ਬਣ ਸਕਦਾ ਹੈ। ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਲਈ ਸਿੱਖਿਆ ਦੇ ਖੇਤਰ ’ਚ ਵੀ ਵਿਸ਼ਵ ਗੁਰੂ ਬਣਨਾ ਹੋਵੇਗਾ। ਜਿਸ ਤਰ੍ਹਾਂ ਦੀ ਸਿੱਖਿਆ ਪ੍ਰਣਾਲੀ ਹੋਵੇਗੀ, ਉਸੇ ਅਨੁਸਾਰ ਬੱਚਿਆਂ ਦਾ ਨਿਰਮਾਣ ਹੋਵੇਗਾ। ਉਨ੍ਹਾਂ ਕਿਹਾ ਕਿ ਸਰਵਪੱਖੀ ਸੋਚ, ਸਮਾਨਤਾ ਤੇ ਬਰਾਬਰੀ ਦੇ ਸਿਧਾਂਤਾਂ ਨਾਲ ਜੀਵਨ ਵਿਚ ਅੱਗੇ ਵਧਣ ਨਾਲ ਸਮੱਸਿਆਵਾਂ ਦੀ ਕੋਈ ਗੁੰਜਾਇਸ਼ ਨਹੀਂ ਰਹੇਗੀ। ਉਨ੍ਹਾਂ ਦਾ ਸੁਪਨਾ ਹੈ ਕਿ ਭਾਰਤ ਵਿਚ ਅਜਿਹਾ ਸਮਾਂ ਆਵੇ, ਜਦੋਂ 90 ਤੋਂ 99 ਫ਼ੀਸਦੀ ਬੱਚੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਅਤੇ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ’ਤੇ ਮਾਣ ਮਹਿਸੂਸ ਕਰਨ।
Ad Position 22
No active advertisement
ਪਿਛਲੀ ਖ਼ਬਰ ਟਿੱਪਰ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਭਾਰਤੀ ਸਿੱਖ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਕਰਕੇ ਪਹੁੰਚੇ ਲਾਹੌਰ
Ad Position 24