ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਅੱਜ ਵਾਰਾਨਸੀ ਵਿਖੇ ਕਰਵਾਇਆ ਜਾਵੇਗਾ ਕੀਰਤਨ ਸਮਾਗਮ-ਸੌਂਦ
ਭਲਕੇ ਵਾਰਾਨਸੀ ਤੋਂ ਚੱਲ ਕੇ 3 ਦਸੰਬਰ ਨੂੰ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇਗੀ ਸ਼ੋਭਾ ਯਾਤਰਾ ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 29 ਨਵੰਬਰ ਨੂੰ ਜਨਮ ਅਸਥਾਨ ਗੁਰੂ ਰਵਿਦਾਸ ਮੰਦਰ, ਸੀਰ ਗੋਵਰਧਨਪੁਰ, ਵਾਰਾਨਸੀ ਵਿਖੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਕਰਵਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਹ ਮਹਾਨ ਕੀਰਤਨ ਸਮਾਗਮ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਉਲੀਕੇ ਗਏ ਮੁੱਖ ਧਾਰਮਿਕ ਸਮਾਗਮਾਂ ਦੀ ਲੜੀ ਦੀ ਸ਼ੁਰੂਆਤ ਵਜੋਂ ਕਰਵਾਇਆ ਜਾਵੇਗਾ।
ਅਜੀਤ ਡੈਸਕ
29-11-2026
ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 29 ਨਵੰਬਰ ਨੂੰ ਜਨਮ ਅਸਥਾਨ ਗੁਰੂ ਰਵਿਦਾਸ ਮੰਦਰ, ਸੀਰ ਗੋਵਰਧਨਪੁਰ, ਵਾਰਾਨਸੀ ਵਿਖੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਕਰਵਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਹ ਮਹਾਨ ਕੀਰਤਨ ਸਮਾਗਮ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਉਲੀਕੇ ਗਏ ਮੁੱਖ ਧਾਰਮਿਕ ਸਮਾਗਮਾਂ ਦੀ ਲੜੀ ਦੀ ਸ਼ੁਰੂਆਤ ਵਜੋਂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਸ ਇਤਿਹਾਸਕ ਦਿਹਾੜੇ ਨੂੰ ਪੂਰੀ ਸ਼ਰਧਾ, ਸਤਿਕਾਰ ਅਤੇ ਸਮੂਹਿਕ ਤੌਰ ’ਤੇ ਮਨਾਉਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਵੀ ਸੰਗਤਾਂ ਸਮੇਤ ਇਨ੍ਹਾਂ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਲੜੀ ਤਹਿਤ 30 ਨਵੰਬਰ ਨੂੰ ਇਕ ਵਿਸ਼ਾਲ ਸ਼ੋਭਾ ਯਾਤਰਾ ਵਾਰਾਨਸੀ ਤੋਂ ਸ਼ੁਰੂ ਹੋ ਕੇ 3 ਦਸੰਬਰ ਨੂੰ ਪੰਜਾਬ ਦੇ ਇਤਿਹਾਸਕ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇਗੀ। ਇਹ ਸ਼ੋਭਾ ਯਾਤਰਾ ਵੱਖ-ਵੱਖ ਖੇਤਰਾਂ ਵਿਚ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਦਾ ਪ੍ਰਚਾਰ ਕਰਦਿਆਂ ਸੰਗਤਾਂ ਨੂੰ ਮਹਾਨ ਗੁਰੂ ਦੀ ਅਧਿਆਤਮਕ ਵਿਰਾਸਤ ਨਾਲ ਜੋੜੇਗੀ।