28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੌੜੇ ਸਿਆਸੀ ਹਿੱਤਾਂ ਵਾਲੇ ਕਾਨੂੰਨਾਂ ਦਾ ਡਟ ਕੇ ਵਿਰੋਧ ਕਰਾਂਗੇ-ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ (ਸੱਗੂ, ਧਾਲੀਵਾਲ, ਭੁੱਲਰ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਅਤੇ ਲੋਕਾਂ ਦੇ ਵਡੇਰੇ ਹਿੱਤਾਂ ਵਿਚ ਲਿਆਂਦੇ ਜਾਣ ਵਾਲੇ ਹਰੇਕ ਬਿੱਲ ਦਾ ਸਮਰਥਨ ਕਰੇਗੀ ਪਰ ਕਿਸੇ ਵਿਸ਼ੇਸ਼ ਸਿਆਸੀ ਪਾਰਟੀ ਦੇ ਸੌੜੇ ਹਿੱਤਾਂ ਦੀ ਪੂਰਤੀ ਜਾਂ ਉਸ ਨੂੰ ਨਾਜਾਇਜ਼ ਲਾਭ ਪਹੁੰਚਾਉਣ ਲਈ ਲਿਆਂਦੇ ਜਾਣ ਵਾਲੇ ਕਿਸੇ ਵੀ ਕਾਨੂੰਨ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਸੁਨਾਮ ਵਿਖੇ ਇਕ ਸਮਾਗਮ ’ਚ ਸ਼ਾਮਿਲ ਹੋਣ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਅਮਨ ਅਰੋੜਾ ਨੇ ਕਿਹਾ ਕਿ ਕਿਸੇ ਵੀ ਕਾਨੂੰਨ ਨੂੰ ਉਸ ਦੇ ਗੁਣਾਂ, ਸੰਵਿਧਾਨਕ ਮਰਿਆਦਾ ਅਤੇ ਦੇਸ਼ ਦੇ ਲੋਕਾਂ ਉੱਤੇ ਪੈਣ ਵਾਲੇ ਪ੍ਰਭਾਵਾਂ ਦੇ ਆਧਾਰ ’ਤੇ ਪਰਖਿਆ ਜਾਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 29-11-2026
ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ (ਸੱਗੂ, ਧਾਲੀਵਾਲ, ਭੁੱਲਰ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਅਤੇ ਲੋਕਾਂ ਦੇ ਵਡੇਰੇ ਹਿੱਤਾਂ ਵਿਚ ਲਿਆਂਦੇ ਜਾਣ ਵਾਲੇ ਹਰੇਕ ਬਿੱਲ ਦਾ ਸਮਰਥਨ ਕਰੇਗੀ ਪਰ ਕਿਸੇ ਵਿਸ਼ੇਸ਼ ਸਿਆਸੀ ਪਾਰਟੀ ਦੇ ਸੌੜੇ ਹਿੱਤਾਂ ਦੀ ਪੂਰਤੀ ਜਾਂ ਉਸ ਨੂੰ ਨਾਜਾਇਜ਼ ਲਾਭ ਪਹੁੰਚਾਉਣ ਲਈ ਲਿਆਂਦੇ ਜਾਣ ਵਾਲੇ ਕਿਸੇ ਵੀ ਕਾਨੂੰਨ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਸੁਨਾਮ ਵਿਖੇ ਇਕ ਸਮਾਗਮ ’ਚ ਸ਼ਾਮਿਲ ਹੋਣ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਅਮਨ ਅਰੋੜਾ ਨੇ ਕਿਹਾ ਕਿ ਕਿਸੇ ਵੀ ਕਾਨੂੰਨ ਨੂੰ ਉਸ ਦੇ ਗੁਣਾਂ, ਸੰਵਿਧਾਨਕ ਮਰਿਆਦਾ ਅਤੇ ਦੇਸ਼ ਦੇ ਲੋਕਾਂ ਉੱਤੇ ਪੈਣ ਵਾਲੇ ਪ੍ਰਭਾਵਾਂ ਦੇ ਆਧਾਰ ’ਤੇ ਪਰਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਬਿੱਲ ਦੇਸ਼ ਦੀ ਤਰੱਕੀ, ਸਮਾਜਿਕ ਨਿਆਂ ਅਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਂਦਾ ਹੋਵੇਗਾ, ਉਸ ਦੀ ਹਮਾਇਤ ਕੀਤੀ ਜਾਵੇਗੀ, ਪਰ ਲੋਕਤੰਤਰੀ ਸੰਸਥਾਵਾਂ ਜਾਂ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਕਮਜ਼ੋਰ ਕਰਨ ਵਾਲੀ ਕਿਸੇ ਵੀ ਕੋਸ਼ਿਸ਼ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਮਹਿਲਾ ਰਾਖਵਾਂਕਰਨ ਦੇ ਸਿਧਾਂਤ ਦੀ ਹਮਾਇਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਧਾਨ ਸਭਾਵਾਂ ਅਤੇ ਸੰਸਦ ਵਿਚ ਔਰਤਾਂ ਦੀ ਵਧੇਰੇ ਨੁਮਾਇੰਦਗੀ ਨਾਲ ਲੋਕਤੰਤਰ ਹੋਰ ਮਜ਼ਬੂਤ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਸੰਤ ਅਤਰ ਸਿੰਘ ਦੀ ਬਰਸੀ ਨੂੰ ਸਮਰਪਿਤ ਪਹਿਲੀ ਵਿੱਦਿਅਕ ਕਾਨਫ਼ਰੰਸ ਸਿੱਖ ਵਿਦਵਾਨਾਂ ਵਲੋਂ ਯਾਦਗਾਰੀ ਸਿੱਕਾ ਜਾਰੀ ਅਗਲੀ ਖ਼ਬਰ ਹੈਪੀ ਖੇੜਾ ਬਣੇ ਕਾਂਗਰਸ ਦੇ ਜਨਰਲ ਸਕੱਤਰ (ਦਫ਼ਤਰ ਪ੍ਰਸ਼ਾਸਨ)
Ad Position 24