ਸੰਤ ਅਤਰ ਸਿੰਘ ਦੀ ਬਰਸੀ ਨੂੰ ਸਮਰਪਿਤ ਪਹਿਲੀ ਵਿੱਦਿਅਕ ਕਾਨਫ਼ਰੰਸ ਸਿੱਖ ਵਿਦਵਾਨਾਂ ਵਲੋਂ ਯਾਦਗਾਰੀ ਸਿੱਕਾ ਜਾਰੀ
ਮਸਤੂਆਣਾ ਸਾਹਿਬ, 28 ਨਵੰਬਰ (ਦਮਦਮੀ)-ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਦੀ 100ਵੀਂ ਬਰਸੀ ਨੂੰ ਸਮਰਪਿਤ ਪਹਿਲੀ ਵਿੱਦਿਅਕ ਕਾਨਫ਼ਰੰਸ ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਸਾਹਿਬ (ਬਹਾਦਰਪੁਰ) ਵਿਖੇ ਕਰਵਾਈ ਗਈ। ਅਕਾਲ ਕਾਲਜ ਕੌਂਸਲ ਦੀ ਸਰਪ੍ਰਸਤੀ ਅਤੇ ਪ੍ਰਿੰਸੀਪਲ ਡਾ.
ਮਸਤੂਆਣਾ ਸਾਹਿਬ, 28 ਨਵੰਬਰ (ਦਮਦਮੀ)-ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਦੀ 100ਵੀਂ ਬਰਸੀ ਨੂੰ ਸਮਰਪਿਤ ਪਹਿਲੀ ਵਿੱਦਿਅਕ ਕਾਨਫ਼ਰੰਸ ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਸਾਹਿਬ (ਬਹਾਦਰਪੁਰ) ਵਿਖੇ ਕਰਵਾਈ ਗਈ। ਅਕਾਲ ਕਾਲਜ ਕੌਂਸਲ ਦੀ ਸਰਪ੍ਰਸਤੀ ਅਤੇ ਪ੍ਰਿੰਸੀਪਲ ਡਾ. ਰਾਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿੱਚ ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ ਸਮੇਤ ਵੱਖ-ਵੱਖ ਯੂਨੀਵਰਸਿਟੀਆਂ ਦੇ ਉੱਘੇ ਵਿਦਵਾਨਾਂ ਅਤੇ ਲੇਖਕਾਂ ਨੇ ਸ਼ਿਰਕਤ ਕੀਤੀ। ਸੰਤ ਅਤਰ ਸਿੰਘ ਦੀ ਯਾਦ ਵਿਚ ਇਕ ਵਿਸ਼ੇਸ਼ ਸਿੱਕਾ ਵੀ ਜਾਰੀ ਕੀਤਾ ਗਿਆ। ਅਮਰੀਕਨ ਸਿੱਖ ਹਿਸਟੋਰੀਕਲ ਸੁਸਾਇਟੀ ਦੇ ਸਹਿਯੋਗ ਨਾਲ ਸੰਤ ਜੀ ਦੇ ਜੀਵਨ ਨਾਲ ਸੰਬੰਧਿਤ ਵੈੱਬਸਾਈਟ ਵੀ ਲਾਂਚ ਕੀਤੀ ਗਈ। ਡਾ. ਪੁਸ਼ਪਿੰਦਰ ਸਿੰਘ ਗਿੱਲ (ਉਪ ਕੁਲਪਤੀ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਪਟਿਆਲਾ) ਨੇ ਕਿਹਾ ਕਿ ਸੰਤ ਅਤਰ ਸਿੰਘ ਨੇ 1906 ’ਚ ਲੜਕੀਆਂ ਲਈ ਸਕੂਲ ਖੋਲ੍ਹ ਕੇ ਦੂਰਅੰਦੇਸ਼ੀ ਦਾ ਸਬੂਤ ਦਿੱਤਾ, ਕਿਉਂਕਿ ਇੱਕ ਪੜ੍ਹੀ-ਲਿਖੀ ਔਰਤ ਪੂਰੇ ਪਰਿਵਾਰ ਅਤੇ ਸਮਾਜ ਨੂੰ ਨਵੀਂ ਦਿਸ਼ਾ ਦਿੰਦੀ ਹੈ। ਡਾ. ਅਮਰ ਸਿੰਘ (ਡਾਇਰੈਕਟਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ) ਨੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸੰਤ ਅਤਰ ਸਿੰਘ ਉਸ ਨਿਰਮਲ ਜਲ ਦੀ ਧਾਰਾ ਵਰਗੇ ਸਨ, ਜਿਸ ਦੇ ਸੰਪਰਕ ਵਿਚ ਆਉਣ ਵਾਲਾ ਹਰ ਮਨੁੱਖ ਪਵਿੱਤਰ ਹੋ ਜਾਂਦਾ ਸੀ। ਇਸ ਮੌਕੇ ਡਾ. ਸਵਰਨਦੀਪ ਸਿੰਘ ਹੁੰਦਲ, ਡਾ. ਗੁਰਨੇਕ ਸਿੰਘ, ਗਿਆਨੀ ਕੌਰ ਸਿੰਘ ਕੋਠਾ ਗੁਰੂਕਾ, ਡਾ. ਤਰਸੇਮ ਸਿੰਘ, ਪ੍ਰੋ. ਰਾਜਵਿੰਦਰ ਪਾਲ ਸਿੰਘ, ਡਾ. ਅਜੇਪਾਲ ਸਿੰਘ, ਡਾ. ਕਿਰਨਦੀਪ ਕੌਰ, ਡਾ. ਪਲਵਿੰਦਰ ਕੌਰ ਅਤੇ ਵਿਦਿਆਰਥਣ ਕੁਸ਼ਲਦੀਪ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ’ਚ ਗਮਦੂਰ ਸਿੰਘ ਬਹਾਦਰਪੁਰ, ਮਨਿੰਦਰਪਾਲ ਸਿੰਘ ਬਰਾੜ, ਹਰਤ ਸਿੰਘ ਸਜੂਮਾਂ, ਬਾਬਾ ਹਰਬੇਅੰਤ ਸਿੰਘ, ਡਾ. ਗੁਰਵੀਰ ਸਿੰਘ, ਡਾ. ਸਤਵੀਰ ਸਿੰਘ, ਪ੍ਰਿੰਸੀਪਲ ਡਾ. ਅਮਨਦੀਪ ਕੌਰ, ਪ੍ਰਿੰਸੀਪਲ ਡਾ. ਸੁਖਦੀਪ ਕੌਰ, ਪ੍ਰਿੰਸੀਪਲ ਜਸਵੀਰ ਸਿੰਘ ਧੂਰਾ, ਡਾ. ਅਮਨਦੀਪ ਕੌਰ ਬਾਠ, ਡਾ. ਹਰਜਿੰਦਰ ਸਿੰਘ ਗਿੱਲ, ਸਿਆਸਤ ਸਿੰਘ ਗਿੱਲ, ਮੈਨੇਜਰ ਜਸਵੀਰ ਸਿੰਘ ਅਤੇ ਰਾਗੀ ਭਾਈ ਅਵਤਾਰ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।