ਮਾਈਨਿੰਗ ਵਿਭਾਗ ਵਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼ - ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 29 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ‘ਜ਼ੀਰੋ-ਸਹਿਣਸ਼ੀਲਤਾ’ ਨੀਤੀ ਤਹਿਤ ਮਾਈਨਿੰਗ ਵਿਭਾਗ ਨੇ ਨਾਜਾਇਜ਼ ਮਾਈਨਿੰਗ ਅਤੇ ਖਣਿਜਾਂ ਦੀ ਗ਼ੈਰ-ਕਾਨੂੰਨੀ ਢੋਆ-ਢੁਆਈ ਵਿਰੁੱਧ ਸੂਬਾ ਪੱਧਰੀ ਕਾਰਵਾਈ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਲਗਾਤਾਰ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ 27 ਨਵੰਬਰ ਨੂੰ ਐਸ.
ਚੰਡੀਗੜ੍ਹ, 29 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ‘ਜ਼ੀਰੋ-ਸਹਿਣਸ਼ੀਲਤਾ’ ਨੀਤੀ ਤਹਿਤ ਮਾਈਨਿੰਗ ਵਿਭਾਗ ਨੇ ਨਾਜਾਇਜ਼ ਮਾਈਨਿੰਗ ਅਤੇ ਖਣਿਜਾਂ ਦੀ ਗ਼ੈਰ-ਕਾਨੂੰਨੀ ਢੋਆ-ਢੁਆਈ ਵਿਰੁੱਧ ਸੂਬਾ ਪੱਧਰੀ ਕਾਰਵਾਈ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਲਗਾਤਾਰ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ 27 ਨਵੰਬਰ ਨੂੰ ਐਸ.ਬੀ.ਐਸ. ਨਗਰ ਅਤੇ ਲੁਧਿਆਣਾ ਜ਼ਿਲ੍ਹਿਆਂ ਵਿਚ ਰਾਤ ਸਮੇਂ ਵਿਸ਼ੇਸ਼ ਕਾਰਵਾਈ ਕੀਤੀ ਗਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਤ ਭਰ ਚੱਲੀ ਇਸ ਮੁਹਿੰਮ ਦੌਰਾਨ 200 ਤੋਂ ਵੱਧ ਭਾਰੀ ਵਾਹਨਾਂ ਅਤੇ ਟਿੱਪਰਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿਚੋਂ ਪੰਜ ਵਾਹਨ ਮਾਈਨਿੰਗ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ। ਇਨ੍ਹਾਂ ਪੰਜਾਂ ਵਾਹਨਾਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਨੂੰ ਜ਼ਬਤ ਕਰ ਲਿਆ ਗਿਆ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਲਗਭਗ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਮੰਤਰੀ ਦੱਸਿਆ ਕਿ ਵਿਭਾਗ ਨੇ ਵੱਧ ਤੋਂ ਵੱਧ ਮਾਲੀਆ ਜੁਟਾਉਣ ਅਤੇ ਮਾਈਨਿੰਗ ਕਾਰਜਾਂ ਨੂੰ ਹੋਰ ਸੁਚਾਰੂ ਬਣਾਉਣ ਦੀ ਦਿਸ਼ਾ ਵਿਚ ਮਹੱਤਵਪੂਰਨ ਪ੍ਰਗਤੀ ਹਾਸਲ ਕੀਤੀ ਹੈ।