29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਟਰਾਈਡੈਂਟ ਕੰਪਲੈਕਸ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ

ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਟਰਾਈਡੈਂਟ ਕੰਪਲੈਕਸ, ਰਾਏਕੋਟ ਰੋਡ ਬਰਨਾਲਾ ਵਿਖੇ ਕਰਵਾਇਆ ਗਿਆ। ਰਾਗੀ ਜਥੇ ਭਾਈ ਮਨਿੰਦਰ ਸਿੰਘ ਅਤੇ ਭਾਈ ਸੁਖਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਕੀਰਤਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-11-2026
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਟਰਾਈਡੈਂਟ ਕੰਪਲੈਕਸ, ਰਾਏਕੋਟ ਰੋਡ ਬਰਨਾਲਾ ਵਿਖੇ ਕਰਵਾਇਆ ਗਿਆ। ਰਾਗੀ ਜਥੇ ਭਾਈ ਮਨਿੰਦਰ ਸਿੰਘ ਅਤੇ ਭਾਈ ਸੁਖਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਕੀਰਤਨ ਕੀਤਾ ਗਿਆ। ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਰਾਜਿੰਦਰ ਗੁਪਤਾ ਵਲੋਂ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਤਾਂ ਤੁਹਾਡੇ ਕੋਲੋਂ ਹੀ ਸਿੱਖਿਆ ਹੈ ਅਤੇ ਗੁਰੂ ਸਾਹਿਬ ਦਾ ਫ਼ਲਸਫ਼ਾ ਹੈ ਕਿ ਮਨ ਨੀਵਾਂ, ਮੱਤ ਉੱਚੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਸਿਧਾਂਤ ਮਨੁੱਖ ਨੂੰ ਨਿਮਰਤਾ, ਆਪਸੀ ਪਿਆਰ ਅਤੇ ਮਾਨਵਤਾ ਦੀ ਭਲਾਈ ਲਈ ਪ੍ਰੇਰਿਤ ਕਰਦੇ ਹਨ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ ਅਤੇ ਗੁ: ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਵਲੋਂ ਰਾਜਿੰਦਰ ਗੁਪਤਾ ਦਾ ਸਨਮਾਨ ਕੀਤਾ ਗਿਆ। ਸਮਾਗਮ ਵਿਚ ਸੁਆਮੀ ਅੰਮ੍ਰਿਤਾ ਨੰਦ ਝਲੂਰ ਵਾਲੇ, ਮਹੰਤ ਰਣਪ੍ਰੀਤ ਸਿੰਘ ਗੰਡਾ ਸਿੰਘ ਵਾਲਾ, ਮਹੰਤ ਗੋਪੀ, ਐਡਵੋਕੇਟ ਰਾਜਦੇਵ ਸਿੰਘ ਖਾਲਸਾ ਸਾਬਕਾ ਐਮ.ਪੀ., ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਪ੍ਰਸਿੱਧ ਸਮਾਜ ਸੇਵੀ ਲਖਵੀਰ ਸਿੰਘ ਲੱਖੀ ਜ਼ੈਲਦਾਰ, ਸਟੇਟ ਐਵਾਰਡੀ ਭੋਲਾ ਸਿੰਘ ਵਿਰਕ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਕੌਮੀ ਮੀਤ ਪ੍ਰਧਾਨ ਸੰਜੀਵ ਸ਼ੋਰੀ, ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਸੀਨੀਅਰ ਆਗੂ ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ, ਜਤਿੰਦਰ ਜਿੰਮੀ, ਜਥੇਦਾਰ ਜਰਨੈਲ ਸਿੰਘ ਭੋਤਨਾ, ਤੇਜਿੰਦਰ ਸਿੰਘ ਸੋਨੀ ਜਾਗਲ, ਸਰਕਲ ਪ੍ਰਧਾਨ ਬੇਅੰਤ ਸਿੰਘ ਬਾਠ, ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਬੀਬੀ ਅਜੈਬ ਕੌਰ ਭੋਤਨਾ, ਟਰਾਈਡੈਂਟ ਅਧਿਕਾਰੀ ਰੁਪਿੰਦਰ ਗੁਪਤਾ, ਗੁ: ਨਾਨਕਿਆਣਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਮਰਜੀਤ ਸਿੰਘ, ਭਾਜਪਾ ਦੇ ਸੀਨੀਅਰ ਆਗੂ ਯਾਦਵਿੰਦਰ ਸ਼ੰਟੀ, ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਬਲਜਿੰਦਰ ਸਿੰਘ ਬੜਿੰਗ, ਸੁਖਦੀਪ ਸਿੰਘ ਧਾਲੀਵਾਲ, ਗੁਰਦਰਸ਼ਨ ਸਿੰਘ ਬਰਾੜ, ਧਰਮ ਸਿੰਘ ਫ਼ੌਜੀ, ਜਸਵੀਰ ਸਿੰਘ ਗੱਖੀ, ਦਰਸ਼ਨ ਸਿੰਘ ਨੈਣੇਵਾਲ, ਜਥੇਦਾਰ ਸੁਖਵੰਤ ਸਿੰਘ ਧਨੌਲਾ, ਗੁਰਸ਼ਰਨ ਸਿੰਘ ਠੀਕਰੀਵਾਲਾ, ਐਡਵੋਕੇਟ ਵਿਸ਼ਾਲ ਸ਼ਰਮਾ, ਮੱਖਣ ਸਿੰਘ ਧਨੌਲਾ, ਰਾਜਿੰਦਰ ਉੱਪਲ, ਸੰਦੀਪ ਜੇਠੀ, ਜਗਤਾਰ ਸਿੰਘ ਧਨੌਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਜਥੇਦਾਰ ਕਰਮਜੀਤ ਸਿੰਘ ਬਿੱਲੂ, ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਖ਼ੁਸ਼ੀਆ ਸਿੰਘ, ਸਾਬਕਾ ਕੌਂਸਲਰ ਜਗਰਾਜ ਸਿੰਘ ਪੰਡੋਰੀ, ਹਰਬਖਸ਼ੀਸ਼ ਸਿੰਘ ਗੋਨੀ, ਕੌਂਸਲਰ ਗੁਰਪ੍ਰੀਤ ਸਿੰਘ ਸੋਨੀ ਸੰਘੇੜਾ, ਕੌਂਸਲਰ ਡਾ: ਹੇਮਰਾਜ ਗਰਗ, ਕਾਂਗਰਸੀ ਆਗੂ ਮਹੇਸ਼ ਕੁਮਾਰ ਲੋਟਾ, ਮੱਖਣ ਸ਼ਰਮਾ, ਜਗਜੀਤ ਸਿੰਘ ਧੌਲਾ, ਬੀਬੀ ਸੁਰਿੰਦਰ ਕੌਰ ਬਾਲੀਆਂ, ਕੈਪਟਨ ਭੁਪਿੰਦਰ ਸਿੰਘ ਝਲੂਰ, ਗੁਰਕੀਮਤ ਸਿੰਘ ਸਿੱਧੂ, ਅਕਾਲੀ ਆਗੂ ਬੀਰਇੰਦਰ ਸਿੰਘ ਲੱਕੀ, ਰਣਧੀਰ ਸਿੰਘ ਧੀਰਾ, ਬੇਅੰਤ ਸਿੰਘ ਧਾਲੀਵਾਲ, ਗੁਰਜੰਟ ਸਿੰਘ ਸੋਨਾ, ਬਜਰੰਗ ਦਲ ਦੇ ਆਗੂ ਨੀਮਲਣੀ ਸਮਾਧੀਆ, ਆਈ.ਟੀ.ਓ. ਅਮਰਜੀਤ ਖੀਪਲ, ਸਮਾਜ ਸੇਵੀ ਕੇਵਲ ਸਿੰਘ ਵੀਨਸ, ਪਿਆਰਾ ਲਾਲ ਰਾਏਸਰ, ਵਿਜੈ ਕੁਮਾਰ ਭਦੌੜ, ਮਨੀਸ਼ ਕੁਮਾਰ ਭਦੌੜ, ਅਰੁਣ ਕੁਮਾਰ ਭਦੌੜ, ਜਗਜੀਤ ਸਿੰਘ ਪਨੇਸਰ, ਅਵਤਾਰ ਸਿੰਘ ਸੰਧੂ ਪੀ.ਏ. ਐਡਵੋਕੇਟ ਖਾਲਸਾ, ਸਰਪੰਚ ਬਲਦੀਪ ਸਿੰਘ ਮਹਿਲ ਖੁਰਦ, ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਗੁਰਮੀਤ ਸਿੰਘ ਧੌਲਾ, ਹੌਲਦਾਰ ਬਸੰਤ ਸਿੰਘ, ਅਮਰੀਕ ਸਿੰਘ ਬਾਬਾ, ਕੁਲਵਿੰਦਰ ਸਿੰਘ ਕਾਲਾ, ਕੌਰ ਸਿੰਘ ਉਪਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਐਂਡ ਰਿਸਰਚ , ਵੱਲ੍ਹਾ ਵਿਖੇ ‘ ਪਨਪੈਡੀਕਾਨ -2026’ ਤਿੰਨ ਦਿਨਾ... ਅਗਲੀ ਖ਼ਬਰ ਪਾਕਿ ਦੇ ਸੂਚਨਾ ਮੰਤਰੀ ਵਲੋਂ ਨੈੱਟਫਲਿਕਸ ’ ਤੇ ਭਾਰਤੀ ਸਮੱਗਰੀ ’ ਤੇ ਪਾਬੰਦੀ ਲਗਾਉਣ ਦਾ ਸੰਕੇਤ
Ad Position 24