ਮਸਤੂਆਣਾ ਸਾਹਿਬ ਵਿਖੇ 48 ਵੀਂ ਜੂਨੀਅਰ ਗਰਲਜ਼ ਨੈਸ਼ਨਲ ਹੈਂਡਬਾਲ ਚੈਂਪੀਅਨਸ਼ਿਪ ਸ਼ਾਨੋ - ਸ਼ੌਕਤ ਨਾਲ ਸਮਾਪਤ ਫਾਈਨਲ ਮੁਕਾਬਲੇ ’ਚ ਪੰਜਾਬ ਨੂੰ ਹਰਾ ਕੇ ਹਰਿਆਣਾ ਬਣਿਆ ਕੌਮੀ ਚੈਂਪੀਅਨ
ਮਸਤੂਆਣਾ ਸਾਹਿਬ (ਸੰਗਰੂਰ), 29 ਨਵੰਬਰ (ਦਮਦਮੀ)-ਸੰਤ ਅਤਰ ਸਿੰਘ ਦੀ 100 ਸਾਲਾ ਬਰਸੀ ਨੂੰ ਸਮਰਪਿਤ ਅਕਾਲ ਕਾਲਜ ਕੌਂਸਲ ਅਤੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਯਾਦਗਾਰੀ ਫਾਊਂਡੇਸ਼ਨ ਵਲੋਂ ਕਰਵਾਈ ਗਈ ਪੰਜ ਰੋਜ਼ਾ 48ਵੀਂ ਜੂਨੀਅਰ ਗਰਲਜ਼ ਨੈਸ਼ਨਲ ਹੈਂਡਬਾਲ ਚੈਂਪੀਅਨਸ਼ਿਪ ਮਸਤੂਆਣਾ ਸਾਹਿਬ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈ। ਚੈਂਪੀਅਨਸ਼ਿਪ ਦੇ ਫਸਵੇਂ ਫਾਈਨਲ ਮੁਕਾਬਲੇ ਵਿਚ ਹਰਿਆਣਾ ਦੀ ਟੀਮ ਨੇ ਪੰਜਾਬ ਨੂੰ 22-13 ਅੰਕਾਂ ਨਾਲ ਹਰਾ ਕੇ ਕੌਮੀ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ।
ਮਸਤੂਆਣਾ ਸਾਹਿਬ (ਸੰਗਰੂਰ), 29 ਨਵੰਬਰ (ਦਮਦਮੀ)-ਸੰਤ ਅਤਰ ਸਿੰਘ ਦੀ 100 ਸਾਲਾ ਬਰਸੀ ਨੂੰ ਸਮਰਪਿਤ ਅਕਾਲ ਕਾਲਜ ਕੌਂਸਲ ਅਤੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਯਾਦਗਾਰੀ ਫਾਊਂਡੇਸ਼ਨ ਵਲੋਂ ਕਰਵਾਈ ਗਈ ਪੰਜ ਰੋਜ਼ਾ 48ਵੀਂ ਜੂਨੀਅਰ ਗਰਲਜ਼ ਨੈਸ਼ਨਲ ਹੈਂਡਬਾਲ ਚੈਂਪੀਅਨਸ਼ਿਪ ਮਸਤੂਆਣਾ ਸਾਹਿਬ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈ। ਚੈਂਪੀਅਨਸ਼ਿਪ ਦੇ ਫਸਵੇਂ ਫਾਈਨਲ ਮੁਕਾਬਲੇ ਵਿਚ ਹਰਿਆਣਾ ਦੀ ਟੀਮ ਨੇ ਪੰਜਾਬ ਨੂੰ 22-13 ਅੰਕਾਂ ਨਾਲ ਹਰਾ ਕੇ ਕੌਮੀ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਪੰਜਾਬ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦੋਂਕਿ ਦਿੱਲੀ ਅਤੇ ਮੱਧ ਪ੍ਰਦੇਸ਼ ਦੀਆਂ ਟੀਮਾਂ ਸਾਂਝੇ ਤੌਰ ’ਤੇ ਤੀਜੇ ਸਥਾਨ ’ਤੇ ਰਹੀਆਂ। ਚੈਂਪੀਅਨਸ਼ਿਪ ਦੇ ਸਮਾਪਤੀ ਅਤੇ ਇਨਾਮ ਵੰਡ ਸਮਾਰੋਹ ਵਿਚ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਹੈਂਡਬਾਲ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਮਹੇਸ਼ ਚੌਹਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦੋਂਕਿ ਐੱਸ.ਪੀ. ਪਟਿਆਲਾ ਰਾਜੇਸ਼ ਛਿੱਬਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਸਮਾਗਮ ਦੀ ਪ੍ਰਧਾਨਗੀ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕੀਤੀ। ਪ੍ਰਬੰਧਕ ਮੰਨੂ ਬਡਰੁੱਖਾਂ ਨੇ ਦੱਸਿਆ ਕਿ ਚੈਂਪੀਅਨਸ਼ਿਪ ਦਾ ਰੋਮਾਂਚਕ ਫਾਈਨਲ ਮੁਕਾਬਲਾ ਹਰਿਆਣਾ ਅਤੇ ਪੰਜਾਬ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ। ਇਸ ਮੌਕੇ ਮੁੱਖ ਮਹਿਮਾਨ ਪਰਮਿੰਦਰ ਸਿੰਘ ਢੀਂਡਸਾ, ਮਹੇਸ਼ ਚੌਹਾਨ ਅਤੇ ਜਸਵੰਤ ਸਿੰਘ ਖਹਿਰਾ ਵੱਲੋਂ ਜੇਤੂ ਟੀਮਾਂ ਨੂੰ ਟਰਾਫ਼ੀਆਂ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਪਰਮਿੰਦਰ ਸਿੰਘ ਢੀਂਡਸਾ ਨੇ ਵੱਖ-ਵੱਖ ਰਾਜਾਂ ਤੋਂ ਪਹੁੰਚੀਆਂ ਖਿਡਾਰਨਾਂ, ਕੋਚਾਂ ਅਤੇ ਹੈਂਡਬਾਲ ਫੈਡਰੇਸ਼ਨ ਆਫ਼ ਇੰਡੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਸਤੂਆਣਾ ਸਾਹਿਬ ਦੀ ਪਵਿੱਤਰ ਧਰਤੀ ਨੂੰ ਕੌਮੀ ਪੱਧਰ ਦੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਦਾ ਮੌਕਾ ਦੇਣਾ ਮਾਣ ਵਾਲੀ ਗੱਲ ਹੈ। ਇਸ ਮੌਕੇ ਗੁਜਰਾਤ ਹੈਂਡਬਾਲ ਐਸੋਸੀਏਸ਼ਨ ਦੇ ਪ੍ਰਧਾਨ ਅਤੁਲ ਕੁਮਾਰ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਚਮਨਦੀਪ ਸਿੰਘ ਮਿਲਖੀ, ਹਰਿਆਣਾ ਐਸੋਸੀਏਸ਼ਨ ਦੇ ਸਕੱਤਰ ਅਲਕ੍ਰਿਤ ਕੰਬੋਜ, ਨੌਜਵਾਨ ਆਗੂ ਅਮਨਵੀਰ ਸਿੰਘ ਚੈਰੀ, ਗੁਰਜੰਟ ਸਿੰਘ ਦੁੱਗਾਂ, ਬਲਦੇਵ ਸਿੰਘ ਭੰਮਾਂਬੱਦੀ, ਮਨਜੀਤ ਸਿੰਘ ਬਾਲੀਆਂ, ਹੈਂਡਬਾਲ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ. ਪ੍ਰਿਤਪਾਲ ਸਿੰਘ ਸਲੂਜਾ, ਖਜ਼ਾਨਚੀ ਗੁਰਚਰਨ ਸਿੰਘ ਗਿੱਲ, ਡਾ. ਜਤਿੰਦਰ ਦੇਵ, ਰੇਸ਼ਮ ਸਿੰਘ ਗੱਗੜਪੁਰ ਆਦਿ ਹਾਜ਼ਰ ਸਨ।