ਹਿੰਦ - ਪਾਕਿ ਦੋਸਤੀ ਮੰਚ , ਫੋਕਲੋਰ ਰਿਸਰਚ ਅਕਾਦਮੀ ਤੇ ਸਾਫ਼ਮਾ ਦੀ ਅਹਿਮ ਇਕੱਤਰਤਾ ਅਟਾਰੀ-ਵਾਹਗਾ ਸਰਹੱਦ ਤੇ ਕਰਤਾਰਪੁਰ ਲਾਂਘਾ ਖੁਲ੍ਹਵਾਉਣ ਲਈ ਜਲਦ ਕੀਤੀ ਜਾਵੇਗੀ ਕਨਵੈਨਸ਼ਨ- ਮਾਣਕ, ਯਾਦਵ
ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ ਜੱਸ)- ਦਹਾਕਿਆਂ ਤੋਂ ਭਾਰਤ-ਪਾਕਿ ਮੁਲਕਾਂ ਸਮੇਤ ਦੱਖਣੀ ਏਸ਼ੀਆ ’ਚ ਅਮਨ, ਸ਼ਾਂਤੀ ਅਤੇ ਵਪਾਰ ਤੇ ਲੋਕਾਂ ਦੀ ਆਸਾਨੀ ਨਾਲ ਆਵਾਜਾਈ ਲਈ ਸਰਹੱਦਾਂ ਖੋਲ੍ਹੇ ਜਾਣ ਦੀ ਮੰਗ ਕਰ ਰਹੀਆਂ ਅਮਨ ਪਸੰਦ ਜਥੇਬੰਦੀਆਂ ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰਿਸਰਚ ਅਕਾਦਮੀ ਅਤੇ ਸਾਊਥ ਏਸ਼ੀਆ ਫ੍ਰੀ ਮੀਡੀਆ ਐਸੋਸੀਏਸ਼ਨ (ਸਾਫ਼ਮਾ) ਵਲੋਂ ਅੱਜ ਇਥੇ ਵਿਰਸਾ ਵਿਹਾਰ ਵਿਖੇ ਸਤਨਾਮ ਸਿੰਘ ਮਾਣਕ ਅਤੇ ਰਮੇਸ਼ ਯਾਦਵ ਵਲੋਂ ਸੱਦੀ ਗਈ ਕਿਸਾਨ, ਮੁਲਾਜ਼ਮ ਜਥੇਬੰਦੀਆਂ ,ਬੁੱਧੀਜੀਵੀਆਂ, ਸਾਹਿਤਕਾਰਾਂ ਤੇ ਪੱਤਰਕਾਰਾਂ ਦੀ ਵਿਸ਼ੇਸ਼ ਸਾਂਝੀ ਇਕੱਤਰਤਾ ਵਿਚ ਇਹ ਫੈਸਲਾ ਕੀਤਾ ਗਿਆ ਕਿ ਲੰਬੇ ਸਮੇਂ ਤੋਂ ਆਵਾਜਾਈ ਤੇ ਵਪਾਰਕ ਅਦਾਨ ਪ੍ਰਦਾਨ ਲਈ ਬੰਦ ਪਈ ਅਟਾਰੀ-ਵਾਹਗਾ ਸਰਹੱਦ ਅਤੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਵਾਉਣ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਲਈ ਆਉਂਦੇ ਦਿਨਾਂ ਵਿਚ ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਵਿਖੇ ਇਕ ਸਰਬ ਪਾਰਟੀ ਕਨਵੈਨਸ਼ਨ ਸੱਦਣ ਦਾ ਫੈਸਲਾ ਕੀਤਾ ਗਿਆ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਹਿੰਦ-ਪਾਕਿ ਦੋਸਤੀ ਮੰਚ ਦੇ ਜਨ: ਸਕੱਤਰ ਸਤਨਾਮ ਸਿੰਘ ਮਾਣਕ ਨੇ ਕਿਹਾ ਕਿ ਯੂਰਪ ਸਮੇਤ ਦੁਨੀਆਂ ਦੇ ਉਨ੍ਹਾਂ ਦੇਸ਼ਾਂ ਨੇ ਹੀ ਤਰੱਕੀ ਕੀਤੀ ਹੈ, ਜਿਨ੍ਹਾਂ ਨੇ ਆਪਣੇ ਸਰਹੱਦੀ ਅਤੇ ਹੋਰ ਦੁਵੱਲੇ ਮਸਲੇ ਗੱਲਬਾਤ ਰਾਹੀਂ ਸੁਲਝਾਏ ਹਨ।
ਵ
ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਕੀਤੀ ਗਈ ਵਿਸ਼ੇਸ਼ ਇਕੱਤਰਤਾ ਦੌਰਾਨ ਸੰਬੋਧਨ ਕਰਦੇ ਹੋਏ ਸਤਨਾਮ ਸਿੰਘ ਮਾਣਕ। ਤਸਵੀਰ : ਨਿਰਮਲ ਸਟੂਡੀਓ
30-11-2026
ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ ਜੱਸ)- ਦਹਾਕਿਆਂ ਤੋਂ ਭਾਰਤ-ਪਾਕਿ ਮੁਲਕਾਂ ਸਮੇਤ ਦੱਖਣੀ ਏਸ਼ੀਆ ’ਚ ਅਮਨ, ਸ਼ਾਂਤੀ ਅਤੇ ਵਪਾਰ ਤੇ ਲੋਕਾਂ ਦੀ ਆਸਾਨੀ ਨਾਲ ਆਵਾਜਾਈ ਲਈ ਸਰਹੱਦਾਂ ਖੋਲ੍ਹੇ ਜਾਣ ਦੀ ਮੰਗ ਕਰ ਰਹੀਆਂ ਅਮਨ ਪਸੰਦ ਜਥੇਬੰਦੀਆਂ ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰਿਸਰਚ ਅਕਾਦਮੀ ਅਤੇ ਸਾਊਥ ਏਸ਼ੀਆ ਫ੍ਰੀ ਮੀਡੀਆ ਐਸੋਸੀਏਸ਼ਨ (ਸਾਫ਼ਮਾ) ਵਲੋਂ ਅੱਜ ਇਥੇ ਵਿਰਸਾ ਵਿਹਾਰ ਵਿਖੇ ਸਤਨਾਮ ਸਿੰਘ ਮਾਣਕ ਅਤੇ ਰਮੇਸ਼ ਯਾਦਵ ਵਲੋਂ ਸੱਦੀ ਗਈ ਕਿਸਾਨ, ਮੁਲਾਜ਼ਮ ਜਥੇਬੰਦੀਆਂ ,ਬੁੱਧੀਜੀਵੀਆਂ, ਸਾਹਿਤਕਾਰਾਂ ਤੇ ਪੱਤਰਕਾਰਾਂ ਦੀ ਵਿਸ਼ੇਸ਼ ਸਾਂਝੀ ਇਕੱਤਰਤਾ ਵਿਚ ਇਹ ਫੈਸਲਾ ਕੀਤਾ ਗਿਆ ਕਿ ਲੰਬੇ ਸਮੇਂ ਤੋਂ ਆਵਾਜਾਈ ਤੇ ਵਪਾਰਕ ਅਦਾਨ ਪ੍ਰਦਾਨ ਲਈ ਬੰਦ ਪਈ ਅਟਾਰੀ-ਵਾਹਗਾ ਸਰਹੱਦ ਅਤੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਵਾਉਣ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਲਈ ਆਉਂਦੇ ਦਿਨਾਂ ਵਿਚ ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਵਿਖੇ ਇਕ ਸਰਬ ਪਾਰਟੀ ਕਨਵੈਨਸ਼ਨ ਸੱਦਣ ਦਾ ਫੈਸਲਾ ਕੀਤਾ ਗਿਆ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਹਿੰਦ-ਪਾਕਿ ਦੋਸਤੀ ਮੰਚ ਦੇ ਜਨ: ਸਕੱਤਰ ਸਤਨਾਮ ਸਿੰਘ ਮਾਣਕ ਨੇ ਕਿਹਾ ਕਿ ਯੂਰਪ ਸਮੇਤ ਦੁਨੀਆਂ ਦੇ ਉਨ੍ਹਾਂ ਦੇਸ਼ਾਂ ਨੇ ਹੀ ਤਰੱਕੀ ਕੀਤੀ ਹੈ, ਜਿਨ੍ਹਾਂ ਨੇ ਆਪਣੇ ਸਰਹੱਦੀ ਅਤੇ ਹੋਰ ਦੁਵੱਲੇ ਮਸਲੇ ਗੱਲਬਾਤ ਰਾਹੀਂ ਸੁਲਝਾਏ ਹਨ। ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਮੁਲਕਾਂ ਨੂੰ ਵੀ ਕਸ਼ਮੀਰ ਸਮੇਤ ਆਪਣੇ ਦੁਵੱਲੇ ਮਸਲੇ ਗੱਲਬਾਤ ਰਾਹੀਂ ਹੱਲ ਕਰਨੇ ਚਾਹੀਦੇ ਹਨ। ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਵਿਖੇ ਕਰਵਾਈ ਜਾਣ ਵਾਲੀ ਕਨਵੈਨਸ਼ਨ ਵਿਚ ਰਾਜ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਕਿਸਾਨ, ਮੁਲਾਜ਼ਮ ਜਥੇਬੰਦੀਆਂ ਅਤੇ ਹੋਰ ਸਮਾਜਿਕ ਸੰਗਠਨਾਂ ਤੇ ਬੁੱਧੀਜੀਵੀਆਂ ਨੂੰ ਵੀ ਸ਼ਿਰਕਤ ਕਰਨ ਲਈ ਸੱਦਾ ਦਿੱਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਪਰਮਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘਾ ਤੇ ਅਟਾਰੀ ਸਰਹੱਦ ਖੋਲ੍ਹਣ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਕਨਵੈਨਸ਼ਨ ਨੂੰ ਜਥੇਬੰਦੀ ਵਲੋਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਾਫ਼ਮਾ ਨਾਲ ਸੰਬੰਧਿਤ ਪੱਤਰਕਾਰਾਂ ਮਨਿੰਦਰ ਸਿੰਘ ਮੋਂਗਾ, ਜਸਵੰਤ ਸਿੰਘ ਜੱਸ ਤੇ ਸੁਰਜੀਤ ਸਿੰਘ ਗੋਪੀਪੁਰ ਨੇ ਦੋਵਾਂ ਮੁਲਕਾਂ ’ਚ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝਾ ਮਜ਼ਬੂਤ ਕਰਨ ਤੇ ਸਭਿਆਚਾਰਕ ਅਦਾਨ ਪ੍ਰਦਾਨ ਲਈ ਕਲਾਕਾਰਾਂ ਅਤੇ ਪੱਤਰਕਾਰਾਂ ਨੂੰ ਸਰਹੱਦ ਦੇ ਆਰ ਪਾਰ ਆਉਣ ਜਾਣ ਲਈ ਖੁੱਲਦਿਲੀ ਨਾਲ ਵੀਜ਼ੇ ਦੇਣ ਦੀ ਮੰਗ ਕੀਤੀ। ਇਸ ਵਿਚਾਰ ਚਰਚਾ ਵਿਚ ਭੁਪਿੰਦਰ ਸਿੰਘ ਸੰਧੂ, ਡਾ. ਹਰਜਿੰਦਰਪਾਲ ਕੌਰ ਕੰਗ, ਕਰਮਜੀਤ ਕੌਰ ਜੱਸਲ, ਡਾ. ਪ੍ਰਭਜੋਤ ਕੌਰ ਸੰਧੂ, ਡੀ. ਟੀ. ਐੱਫ. ਦੇ ਅਮਰਜੀਤ ਵੇਰਕਾ ਆਦਿ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਗੁਰਜਿੰਦਰ ਸਿੰਘ ਬਘਿਆੜੀ, ਦਿਲਬਾਗ ਸਿੰਘ ਸਰਕਾਰੀਆ, ਹਰਜੀਤ ਸਿੰਘ ਸਰਕਾਰੀਆ, ਕਿਰਤੀ ਕਿਸਾਨ ਯੂਨੀਅਨ ਦੇ ਲਖਵਿੰਦਰ ਸਿੰਘ ਗਿੱਲ, ਨਿਰੰਜਨ ਸਿੰਘ ਗਿੱਲ, ਕਮਲ ਗਿੱਲ, ਧਰਵਿੰਦਰ ਸਿੰਘ ਔਲਖ, ਹਰੀਸ਼ ਸਾਬਰੀ, ਮੰਨਤ ਲਵਲੀ, ਮਨਜੀਤ ਸਿੰਘ ਧਾਲੀਵਾਲ, ਜਸਪਾਲ ਸਿੰਘ ਕਾਰ ਸ਼ਿੰਗਾਰ, ਰੇਸ਼ਮ ਸਿੰਘ, ਮਨਜਿੰਦਰ ਸਿੰਘ ਮਨੀ, ਜਸਪਾਲ ਸਿੰਘ, ਰਸਾਲ ਸਿੰਘ, ਉਂਕਾਰ ਸਿੰਘ ਰਾਜਾਤਾਲ ਅਤੇ ਸੁਖਚੈਨ ਸਿੰਘ ਆਦਿ ਹਾਜ਼ਰ ਸਨ।