29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਜਥੇਦਾਰ ਗੜਗੱਜ ਸਿਆਲਕੋਟ ਦੇ ਗੁਰਦੁਆਰਾ ਬਾਬੇ ਦੀ ਬੇਰ ’ ਚ ਹੋਏ ਨਤਮਸਤਕ

ਅੰਮ੍ਰਿਤਸਰ, 29 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਕਰਵਾਏ ਧਾਰਮਿਕ ਸਮਾਗਮਾਂ ਅਤੇ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਲਈ ਪਾਕਿ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਿਆਲਕੋਟ ਦੇ ਗੁਰਦੁਆਰਾ ਬਾਬੇ ਦੀ ਬੇਰ ਵਿਖੇ ਨਤਮਸਤਕ ਹੋਏ। ਜਥੇਦਾਰ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲੀ ਵਾਰ ਗੁਰਦੁਆਰਾ ਬਾਬੇ ਦੀ ਬੇਰ ਸਿਆਲਕੋਟ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 30-11-2026
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਕਰਵਾਏ ਧਾਰਮਿਕ ਸਮਾਗਮਾਂ ਅਤੇ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਲਈ ਪਾਕਿ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਿਆਲਕੋਟ ਦੇ ਗੁਰਦੁਆਰਾ ਬਾਬੇ ਦੀ ਬੇਰ ਵਿਖੇ ਨਤਮਸਤਕ ਹੋਏ। ਜਥੇਦਾਰ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲੀ ਵਾਰ ਗੁਰਦੁਆਰਾ ਬਾਬੇ ਦੀ ਬੇਰ ਸਿਆਲਕੋਟ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਗੁਰਦੁਆਰਾ ’ਚ ਮੌਜੂਦ ਪੰਜ ਸਦੀਆਂ ਪੁਰਾਤਨ ਇਤਿਹਾਸਕ ਬੇਰੀ ਦੇ ਮਿੱਠੇ ਪ੍ਰਸ਼ਾਦ ਰੂਪੀ ਬੇਰ ਛਕੇ ਤੇ ਪੁਰਾਤਨ ਤੇ ਨਵੀਆਂ ਇਮਾਰਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਗੁਰਦੁਆਰਾ ਬਾਬੇ ਦੀ ਬੇਰ ਦੇ ਸਰੋਵਰ ਨੂੰ ਭੂਮੀ ਮਾਫ਼ੀਆ ਤੋਂ ਕਬਜ਼ਾਮੁਕਤ ਕਰਵਾਉਣ ’ਚ ਮੁੱਖ ਭੂਮਿਕਾ ਨਿਭਾਉਣ ਵਾਲੇ ਜਸਕਰਨ ਸਿੰਘ ਸਿੱਧੂ ਵਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ, ਲਹਿੰਦੇ ਪੰਜਾਬ ਦੇ ਘੱਟ-ਗਿਣਤੀ ਮਾਮਲਿਆਂ ਬਾਰੇ ਮੰਤਰੀ ਰਮੇਸ਼ ਸਿੰਘ ਅਰੋੜਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਆਲਕੋਟ ਦੇ ਅਮਨਦੀਪ ਸਿੰਘ ਬੱਬਰ, ਵਿਨੋਦ ਸਿੰਘ, ਹੀਰਾ ਸਿੰਘ, ਸੁਨੀਲ ਸਿੰਘ, ਰਾਕੇਸ਼ ਸਿੰਘ, ਤਰਸੇਮ ਸਿੰਘ, ਆਕਾਸ਼ ਸਿੰਘ, ਪ੍ਰੇਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਹੌਰ ’ ਚ ‘ ਵਿਸ਼ਵ ਸ਼ਾਂਤੀ ਦੇ ਪਸਾਰ ’ ਚ ਸਿੱਖ ਭਾਈਚਾਰੇ ਦੀ ਭੂਮਿਕਾ ਅਤੇ ਸੇਵਾਵਾਂ ’ ਵਿਸ਼ੇ ’ ਤੇ ਕੌਮਾਂਤਰੀ ਸਿੰਪੋਜ਼ੀਅਮ... ਅਗਲੀ ਖ਼ਬਰ ਬੀ.ਐੱਸ.ਐੱਫ. ਜਵਾਨ ਦੀ ਹਿਰਾਸਤੀ ਮੌਤ ਦਾ ਮਾਮਲਾ ਅਸਿਸਟੈਂਟ ਕਮਾਂਡੈਂਟ ਦੀ ਐੱਨ . ਸੀ . ਬੀ . ਤੋਂ ਹੋਈ ਛੁੱਟੀ
Ad Position 24