29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਜਵੱਦੀ ਟਕਸਾਲ ਵਲੋਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ’ ਚ ਡਾ : ਜਤਿੰਦਰ ਸਿੰਘ ਅੰਮ੍ਰਿਤਸਰ ਗੁਰਮਤਿ ਸੰਗੀਤ ਐਵਾਰਡ ਨਾਲ ਸਨਮਾਨਿਤ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ-2026 ਜਵੱਦੀ ਟਕਸਾਲ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਲਈ ਪ੍ਰਚਾਰਕ-ਕੀਰਤਨੀਏ ਆਦਿ ਤਿਆਰ ਕਰਨ ਵਾਲੇ ਅਦਾਰੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਬਤੌਰ ਪ੍ਰੋਫੈਸਰ ਸੇਵਾਵਾਂ ਨਿਭਾਉਣ ਵਾਲੇ ਡਾ: ਜਤਿੰਦਰ ਸਿੰਘ ਅੰਮ੍ਰਿਤਸਰ ਵਾਲਿਆਂ ਨੂੰ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਮੱਦੇਨਜ਼ਰ ਗੁਰਮਤਿ ਸੰਗੀਤ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਡਾ: ਜਤਿੰਦਰ ਸਿੰਘ ਨੂੰ ਸਨਮਾਨਿਤ ਕਰਦਿਆਂ ਸੰਤ ਬਾਬਾ ਅਮੀਰ ਸਿੰਘ ਨੇ ਕਿਹਾ ਕਿ ਸਖ਼ਤ ਤਪੱਸਿਆ ਤੋਂ ਬਾਅਦ ਹੀ ਗੁਰਮਤਿ ਸੰਗੀਤ ਦੀ ਮਿੱਠੀ ਦਾਤ ਝੋਲੀ ’ਚ ਪੈਂਦੀ ਹੈ।

Ad Position 21
No active advertisement
ਅਜੀਤ ਡੈਸਕ 30-11-2026
ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ-2026 ਜਵੱਦੀ ਟਕਸਾਲ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਲਈ ਪ੍ਰਚਾਰਕ-ਕੀਰਤਨੀਏ ਆਦਿ ਤਿਆਰ ਕਰਨ ਵਾਲੇ ਅਦਾਰੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਬਤੌਰ ਪ੍ਰੋਫੈਸਰ ਸੇਵਾਵਾਂ ਨਿਭਾਉਣ ਵਾਲੇ ਡਾ: ਜਤਿੰਦਰ ਸਿੰਘ ਅੰਮ੍ਰਿਤਸਰ ਵਾਲਿਆਂ ਨੂੰ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਮੱਦੇਨਜ਼ਰ ਗੁਰਮਤਿ ਸੰਗੀਤ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਡਾ: ਜਤਿੰਦਰ ਸਿੰਘ ਨੂੰ ਸਨਮਾਨਿਤ ਕਰਦਿਆਂ ਸੰਤ ਬਾਬਾ ਅਮੀਰ ਸਿੰਘ ਨੇ ਕਿਹਾ ਕਿ ਸਖ਼ਤ ਤਪੱਸਿਆ ਤੋਂ ਬਾਅਦ ਹੀ ਗੁਰਮਤਿ ਸੰਗੀਤ ਦੀ ਮਿੱਠੀ ਦਾਤ ਝੋਲੀ ’ਚ ਪੈਂਦੀ ਹੈ। ਦੂਜੇ ਸ਼ਬਦਾਂ ’ਚ ਕਹੀਏ ਤਾਂ ਪਰਮੇਸ਼ਰ ਜਿਸ ਨਾਲ ਸਭ ਤੋਂ ਵਧ ਪਿਆਰ ਕਰਦਾ ਹੈ, ਉਸ ਨੂੰ ਰੂਹਾਨੀਅਤ ਦੇ ਨਾਲ ਨਾਲ ਗੁਰਮਤਿ ਸੰਗੀਤ ਦੀ ਦਾਤ ਬਖਸ਼ਿਸ਼ ਕਰਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਰਾਗਾਂ ਆਧਾਰਿਤ ਗੁਰਬਾਣੀ ਦੇ ਕੀਰਤਨ ਹੋਏ। ਸਨਮਾਨ ਹੋਣ ਉਪਰੰਤ ਡਾ: ਜਤਿੰਦਰ ਸਿੰਘ ਨੇ ਮਹਾਂਪੁਰਸ਼ਾਂ ਦਾ ਧੰਨਵਾਦ ਕੀਤਾ। ਸੰਮੇਲਨ ’ਚ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਨੇ ਗੁਰਮਤਿ ਸੰਗੀਤ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਲਾਟਰੀ ਨਿਕਲਣ ਉਪਰੰਤ ਇਮੀਗ੍ਰੇਸ਼ਨ ਨੇ ਕੀਤਾ ਗ੍ਰਿਫਤਾਰ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ: ਨਗਰ ਕੀਰਤਨ ਦੇ ਸਵਾਗਤ ਲਈ ਸ਼੍ਰੋਮਣੀ ਕਮੇਟੀ ਵਫ਼ਦ ਨੇ ਇਲਾਹਾਬਾਦ ਵਿਖੇ ਸਥਾ...
Ad Position 24