29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮਕਬੂਜ਼ਾ ਕਸ਼ਮੀਰ ਦੇ ਕੋਟਲੀ ’ ਚ ਵਧਿਆ ਤਣਾਅ ਨਿਹੱਥੇ ਪ੍ਰਦਰਸ਼ਨਕਾਰੀਆਂ ਅਤੇ ਔਰਤਾਂ ’ਤੇ ਸੁਰੱਖਿਆ ਬਲਾਂ ਵਲੋਂ ਗੋਲਾਬਾਰੀ

ਅੰਮ੍ਰਿਤਸਰ, 29 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ.

Ad Position 21
No active advertisement
ਅਜੀਤ ਡੈਸਕ 30-11-2026
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ਦੇ ਕੋਟਲੀ ਜ਼ਿਲ੍ਹੇ ਅਧੀਨ ਪੈਂਦੇ ਪਨਜੀਰਾ ਅਤੇ ਸਰਸਾਵਾ ਇਲਾਕੇ ’ਚ ਸਥਿਤੀ ਬੇਹੱਦ ਤਣਾਅਪੂਰਨ ਬਣੀ ਹੋਈ ਹੈ। ਉੱਥੋਂ ਦੀਆਂ ਸਥਾਨਕ ਰਿਪੋਰਟਾਂ ਅਨੁਸਾਰ ਪਾਕਿਸਤਾਨੀ ਸੁਰੱਖਿਆ ਬਲਾਂ ਵਲੋਂ ਇਲਾਕੇ ’ਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨਿਹੱਥੇ ਨਾਗਰਿਕਾਂ, ਜਿਨ੍ਹਾਂ ’ਚ ਵੱਡੀ ਗਿਣਤੀ ’ਚ ਔਰਤਾਂ, ਬਜ਼ੁਰਗ ਅਤੇ ਨੌਜਵਾਨ ਸ਼ਾਮਿਲ ਹਨ, ’ਤੇ ਅੱਥਰੂ ਗੈਸ ਦੇ ਗੋਲੇ ਦਾਗ਼ਣ ਦੇ ਨਾਲ-ਨਾਲ ਸਿੱਧੀ ਫਾਇਰਿੰਗ ਕੀਤੀ ਗਈ। ਇਹ ਘਟਨਾ ਕੋਟਲੀ ਸਰਸਾਵਾ ਸਥਿਤ ਕੋਟਲਾ ਬੁਆਏਜ਼ ਇੰਟਰ ਕਾਲਜ ਦੇ ਬਾਹਰ ਵਾਪਰੀ, ਜਿਥੇ ਉੱਥੋਂ ਦੇ ਸਥਾਨਕ ਲੋਕ ਸੁਰੱਖਿਆ ਬਲਾਂ ਦੀ ਤਾਇਨਾਤੀ ਵਿਰੁੱਧ ਸ਼ਾਂਤਮਈ ਢੰਗ ਨਾਲ ਇਕੱਠੇ ਹੋਏ ਸਨ। ਪਨਜੀਰਾ ਇਲਾਕੇ ’ਚ ਔਰਤਾਂ ਨੇ ਵੀ ਸੁਰੱਖਿਆ ਬਲਾਂ ਦੀ ਕਾਰਵਾਈ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਰਿਪੋਰਟਾਂ ਮੁਤਾਬਿਕ ਸੁਰੱਖਿਆ ਬਲਾਂ ਵਲੋਂ ਪ੍ਰਦਰਸ਼ਨਕਾਰੀ ਔਰਤਾਂ ’ਤੇ ਵੀ ਸ਼ੈਲਿੰਗ ਕੀਤੀ ਗਈ, ਜਿਸ ਕਾਰਨ ਇਲਾਕੇ ’ਚ ਭਾਰੀ ਰੋਸ ਤੇ ਦਹਿਸ਼ਤ ਦਾ ਮਾਹੌਲ ਹੈ। ਸੁਰੱਖਿਆ ਬਲਾਂ ਦੀ ਸਖ਼ਤੀ ਦੇ ਬਾਵਜੂਦ ਸਥਾਨਕ ਨਿਵਾਸੀ ਪਿੱਛੇ ਹਟਣ ਲਈ ਤਿਆਰ ਨਹੀਂ ਹਨ। ਲੋਕ ਨਿਹੱਥੇ ਹੀ ਸੁਰੱਖਿਆ ਬਲਾਂ ਦੀਆਂ ਬਖ਼ਤਰਬੰਦ ਗੱਡੀਆਂ ਦੇ ਅੱਗੇ ਡਟ ਕੇ ਖੜ੍ਹੇ ਹਨ ਤੇ ਫ਼ੌਜ ਤੇ ਰੇਂਜਰਾਂ ਨੂੰ ਇਲਾਕੇ ’ਚੋਂ ਤੁਰੰਤ ਵਾਪਸ ਬੁਲਾਉਣ ਦੀ ਮੰਗ ਕਰ ਰਹੇ ਹਨ। ਇਸ ਘਟਨਾ ਤੋਂ ਬਾਅਦ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਖੜ੍ਹੀਆਂ ਹੋ ਗਈਆਂ ਹਨ। ਪੀ. ਓ. ਕੇ. ਦੇ ਕਸ਼ਮੀਰੀ ਆਗੂਆਂ ਅਤੇ ਸਮਾਜਿਕ ਕਾਰਕੁਨਾਂ ਦਾ ਕਹਿਣਾ ਹੈ ਕਿ ਨਿਹੱਥੇ ਲੋਕਾਂ ਅਤੇ ਔਰਤਾਂ ਵਿਰੁੱਧ ਤਾਕਤ ਦੀ ਵਰਤੋਂ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ।
Ad Position 22
No active advertisement
ਪਿਛਲੀ ਖ਼ਬਰ 3 ਆਈ . ਏ . ਐਸ . ਅਤੇ 2 ਪੀ . ਸੀ . ਐਸ . ਅਧਿਕਾਰੀਆਂ ਦੇ ਤਬਾਦਲੇ ਅਗਲੀ ਖ਼ਬਰ ਪੰਜਾਬ ਪੁਲਿਸ ਵਲੋਂ 667 ਥਾਈਂ ਛਾਪੇਮਾਰੀ; 288 ਕਾਬੂ
Ad Position 24