ਨਸ਼ੇ ਕਾਰਨ ਨੌਜਵਾਨ ਦੀ ਮੌਤ
ਵੇਰਕਾ (ਅੰਮ੍ਰਿਤਸਰ), 29 ਨਵੰਬਰ (ਲਖਵਿੰਦਰ ਸਿੰਘ)- ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਪੰਡੋਰੀ ਵੜੈਚ ਵਿਖੇ ਨਸ਼ੇ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਵਿਸ਼ਾਲ ਉਰਫ਼ ਬੱਬੂ ਪੁੱਤਰ ਰਾਜੂ ਕੁਮਾਰ ਵਜੋਂ ਹੋਈ ਹੈ।
ਵੇਰਕਾ (ਅੰਮ੍ਰਿਤਸਰ), 29 ਨਵੰਬਰ (ਲਖਵਿੰਦਰ ਸਿੰਘ)- ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਪੰਡੋਰੀ ਵੜੈਚ ਵਿਖੇ ਨਸ਼ੇ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਵਿਸ਼ਾਲ ਉਰਫ਼ ਬੱਬੂ ਪੁੱਤਰ ਰਾਜੂ ਕੁਮਾਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਨੀਤੂ ਨੇ ਦੱਸਿਆ ਕਿ ਉਸ ਦਾ ਪਤੀ ਨਸ਼ਿਆਂ ਦਾ ਆਦੀ ਸੀ ਅਤੇ ਨਸ਼ੇ ਦੇ ਟੀਕੇ ਵੀ ਲਗਾਉਂਦਾ ਸੀ। ਅੱਜ ਜਦੋਂ ਉਹ ਮਜ਼ਦੂਰੀ ਕਰਕੇ ਘਰ ਪਰਤਿਆ ਤਾਂ ਕੁਝ ਸਮੇਂ ਬਾਅਦ ਮੁੜ ਘਰੋਂ ਬਾਹਰ ਚਲਾ ਗਿਆ। ਥੋੜ੍ਹੀ ਦੇਰ ਬਾਅਦ ਪਰਿਵਾਰ ਨੂੰ ਸੂਚਨਾ ਮਿਲੀ ਕਿ ਵਿਸ਼ਾਲ ਪਿੰਡ ਦੀਆਂ ਕਬਰਾਂ ਵਿਚ ਬੇਸੁੱਧ ਪਿਆ ਹੈ। ਜਦੋਂ ਪਰਿਵਾਰਕ ਮੈਂਬਰਾਂ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਆਪਣੇ ਪਿਛੇ ਪਤਨੀ ਅਤੇ ਇੱਕ ਤਿੰਨ ਸਾਲ ਦਾ ਬੇਟਾ ਛੱਡ ਗਿਆ ਹੈ।