ਸਾਊਦੀ ਅਰਬ ਦੀ ਸੁਰੱਖਿਆ ਲਈ ਪਾਕਿਸਤਾਨੀ ਫ਼ੌਜ ਦੀ ਟੁਕੜੀ ਰਵਾਨਾ
ਮੱਕਾ ਰੱਖਿਆ ਗੱਠਜੋੜ ਦੀ ਮੀਟਿੰਗ ਤੋਂ ਬਾਅਦ ਲਿਆ ਫ਼ੈਸਲਾ
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਸਾਊਦੀ ਅਰਬ ਦਰਮਿਆਨ ਹੋਏ ਰੱਖਿਆ ਸਹਿਯੋਗ ਸਮਝੌਤੇ ਤਹਿਤ ਪਾਕਿਸਤਾਨੀ ਫ਼ੌਜ ਦੀ ਇਕ ਟੁਕੜੀ ਅੱਜ ਸਾਊਦੀ ਅਰਬ ਲਈ ਰਵਾਨਾ ਕੀਤੀ ਗਈ। ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ.
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਸਾਊਦੀ ਅਰਬ ਦਰਮਿਆਨ ਹੋਏ ਰੱਖਿਆ ਸਹਿਯੋਗ ਸਮਝੌਤੇ ਤਹਿਤ ਪਾਕਿਸਤਾਨੀ ਫ਼ੌਜ ਦੀ ਇਕ ਟੁਕੜੀ ਅੱਜ ਸਾਊਦੀ ਅਰਬ ਲਈ ਰਵਾਨਾ ਕੀਤੀ ਗਈ। ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ.) ਵਲੋਂ ਜਾਰੀ ਬਿਆਨ ਅਨੁਸਾਰ ਇਸ ਤਾਇਨਾਤੀ ਦਾ ਮੁੱਖ ਮਕਸਦ ਖੇਤਰ ’ਚ ਉੱਭਰ ਰਹੀਆਂ ਸੁਰੱਖਿਆ ਚੁਣੌਤੀਆਂ ਦੇ ਮੱਦੇਨਜ਼ਰ ਸਾਊਦੀ ਅਰਬ ਦੀਆਂ ਰੱਖਿਆ ਸਮਰੱਥਾਵਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਸੰਬੰਧੀ ਇਕ ਵਿਸ਼ੇਸ਼ ਵਿਦਾਇਗੀ ਸਮਾਰੋਹ ਕਰਵਾਇਆ ਗਿਆ, ਜਿਸ ’ਚ ਪਾਕਿ ਦੇ ਰੱਖਿਆ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਰੋਹ ’ਚ ਸਾਊਦੀ ਅਰਬ ਦੇ ਰਾਜਦੂਤ ਰਾਜੇਹ ਤਾਮੀ ਅਲਬੁਗਾਮੀ, ਚੀਫ਼ ਆਫ਼ ਜਨਰਲ ਸਟਾਫ਼ ਲੈਫ਼ਟੀਨੈਂਟ ਜਨਰਲ ਉਮਰ ਅਹਿਮਦ ਬੁਖ਼ਾਰੀ ਅਤੇ ਲਾਹੌਰ ਕੋਰ ਕਮਾਂਡਰ ਲੈਫ਼ਟੀਨੈਂਟ ਜਨਰਲ ਮੁਹੰਮਦ ਉਮਰ ਬਸ਼ੀਰ ਵੀ ਮੌਜੂਦ ਸਨ। ਆਈ. ਐੱਸ. ਪੀ. ਆਰ. ਨੇ ਕਿਹਾ ਕਿ ਇਹ ਤਾਇਨਾਤੀ ਦੋਵਾਂ ਦੇਸ਼ਾਂ ਦੀ ਪੁਰਾਣੀ ਰਣਨੀਤਕ ਭਾਈਵਾਲੀ ਨੂੰ ਦਰਸਾਉਂਦੀ ਹੈ ਅਤੇ ਪਾਕਿ ਸਾਊਦੀ ਅਰਬ ਦੀ ਸੁਰੱਖਿਆ, ਪ੍ਰਭੂਸੱਤਾ ਅਤੇ ਹਰਮੈਨ ਸ਼ਰੀਫੈਨ (ਮੱਕਾ ਅਤੇ ਮਦੀਨਾ) ਦੀ ਪਵਿੱਤਰਤਾ ਦੀ ਰਾਖੀ ਲਈ ਵਚਨਬੱਧ ਹੈ। ਫ਼ੌਜ ਦੀ ਇਹ ਰਵਾਨਗੀ ਇਸਲਾਮਾਬਾਦ ’ਚ ਹੋਈ ਮੱਕਾ ਰੱਖਿਆ ਗੱਠਜੋੜ ਦੀ ਰਣਨੀਤਕ, ਰਾਜਨੀਤਿਕ ਅਤੇ ਰੱਖਿਆ ਕਮੇਟੀ ਦੀ ਮੀਟਿੰਗ ਤੋਂ ਇਕ ਦਿਨ ਬਾਅਦ ਹੋਈ ਹੈ। ਪਾਕਿ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਦੱਸਿਆ ਕਿ ਪਾਕਿ, ਸਾਊਦੀ ਅਰਬ ਅਤੇ ਤੁਰਕੀ ਨੇ ਖੇਤਰੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ ਅਤੇ ਖੇਤਰ ’ਚ ਸ਼ਾਂਤੀ ਤੇ ਸਥਿਰਤਾ ਲਈ ਆਪਣੀ ਵਚਨਬੱਧਤਾ ਦੁਹਰਾਈ। ਇਸ ਮੀਟਿੰਗ ’ਚ ਫ਼ੀਲਡ ਮਾਰਸ਼ਲ ਆਸਿਮ ਮੁਨੀਰ ਸਮੇਤ ਸਾਊਦੀ ਅਰਬ ਅਤੇ ਤੁਰਕੀ ਦੇ ਰੱਖਿਆ ਤੇ ਵਿਦੇਸ਼ ਮੰਤਰੀਆਂ ਨੇ ਹਿੱਸਾ ਲਿਆ।