29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ ਵੰਡੀਆਂ ਪੈਨਸ਼ਨਾਂ <br/>

Ad Position 21
No active advertisement
ਅਜੀਤ ਡੈਸਕ 22-01-2026
ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ ਸਿੰਘ ਉਬਰਾਏ ਮੋਗਾ ਇਕਾਈ ਦੀ ਟੀਮ ਰਾਹੀਂ ਜ਼ਿਲੇ੍ਹ ਦੀਆਂ 180 ਦੇ ਕਰੀਬ ਵਿਧਵਾ ਔਰਤਾਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਲਿਖਾਈ ਲਈ ਹਰ ਮਹੀਨੇ ਪੈਨਸ਼ਨ ਦੇ ਕੇ ਉਨ੍ਹਾਂ ਦਾ ਸਹਾਰਾ ਬਣ ਰਹੇ ਹਨ | ਜ਼ਿਲੇ੍ਹ ਦੇ ਕੋਟ ਈਸੇ ਖਾਂ ਇਲਾਕੇ ਦੀਆਂ ਤਕਰੀਬਨ 23 ਪੈਨਸ਼ਨਾਂ ਟਰੱਸਟ ਦੀ ਸਥਾਨਕ ਸੰਨੀ ਓਬਰਾਏ ਕਲੀਨੀਕਲ ਲੈਬ 'ਤੇ ਵੰਡੀਆਂ ਗਈਆਂ | ਇਹ ਚੈੱਕ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਗੋਕਲ ਚੰਦ ਬੁੱਘੀਪੁਰਾ, ਟਰੱਸਟੀ ਅਤੇ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਹਰਭਿੰਦਰ ਸਿੰਘ ਜਾਨੀਆ, ਜ਼ਿਲ੍ਹਾ ਪੈੱ੍ਰਸ ਸਕੱਤਰ ਭਵਨਦੀਪ ਸਿੰਘ ਪੁਰਬਾ, ਟਰੱਸਟੀ ਰਾਮ ਸਿੰਘ ਜਾਨੀਆ ਤੇ ਹੋਰ ਮੌਜੂਦ ਰਹੇ | ਟਰੱਸਟੀਆਂ ਦੱਸਿਆ ਕਿ ਮੋਗਾ ਅਤੇ ਕੋਟ ਈਸੇ ਖਾਂ ਏਰੀਏ ਦੇ ਲੋਕਾਂ ਨੂੰ ਲੈਬ ਦੀ ਵੀ ਬਹੁਤ ਵੱਡੀ ਸਹੂਲਤ ਹੈ | ਗਰੀਬ ਲੋਕਾਂ ਲਈ ਇਹ ਲੈਬ ਵਰਦਾਨ ਹੈ ਕਿਉਂਕਿ ਇੱਥੇ ਖੂਨ ਨਾਲ ਸਬੰਧਿਤ ਸਾਰੇ ਟੈੱਸਟ 70 ਫ਼ੀਸਦੀ ਛੋਟ ਨਾਲ ਕੀਤੇ ਜਾਂਦੇ ਹਨ | ਸੰਸਥਾ ਦੇ ਬਾਨੀ ਡਾ. ਐਸ.ਪੀ. ਸਿੰਘ ਓਬਰਾਏ ਵੱਲੋਂ ਨਾਲ-ਨਾਲ ਲੋਕ ਭਲਾਈ ਦੇ ਕਈ ਹੋਰ ਕਾਰਜ, ਜਿਨ੍ਹਾਂ ਵਿਚ ਅੱਖਾਂ ਦੇ ਫ਼ਰੀ ਕੈਂਪ, ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਦੀਆਂ ਫ਼ੀਸਾਂ, ਮੈਡੀਕਲ ਸਹਾਇਤਾ, ਕਈ ਤਰਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ, ਸਕੂਲਾਂ ਅਤੇ ਜਨਤਕ ਸਥਾਨਾਂ ਤੇ ਸਾਫ਼ ਪਾਣੀ ਵਾਲੇ ਆਰ.ਓ. ਲਗਾਏ ਜਾਂਦੇ ਹਨ | ਇਸ ਮੌਕੇ ਲੋੜਵੰਦਾਂ ਨੇ ਟਰੱਸਟੀਆਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ ਦੇ ਵਿਸ਼ਨੂੰ ਡੇਅਰੀ ਵਾਲੇ ਵਿਸ਼ਨੂੰ ਗੋਇਲ ਨਹੀਂ ਰਹੇ <br/> ਅਗਲੀ ਖ਼ਬਰ ਸੜਕ ਸੁਰੱਖਿਆ ਫੋਰਸ ਨੇ ਜਾਗਰੂਕਤਾ ਸੈਮੀਨਾਰ ਕਰਵਾਏ <br/>
Ad Position 24