29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਜਥੇਦਾਰ ਤੋਤਾ ਸਿੰਘ ਦੀ ਯਾਦ 'ਚ ਕੈਂਪ 29 ਨੂੰ ਜਲਾਲਾਬਾਦ ਪੂਰਬੀ 'ਚ <br/>

Ad Position 21
No active advertisement
ਅਜੀਤ ਡੈਸਕ 22-01-2026
ਮੋਗਾ, 21 ਜਨਵਰੀ (ਗੁਰਤੇਜ ਸਿੰਘ ਬੱਬੀ)-ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਂਦੇ ਮਰਹੂਮ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਯਾਦ ਨੂੰ ਚਿਰ ਸਦੀਵੀ ਰੱਖਣ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿਚ ਉਨ੍ਹਾਂ ਦੇ ਸਪੁੱਤਰ ਸਾਬਕਾ ਚੇਅਰਮੈਨ ਤੇ ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਅਰੰਭੇ ਗਏ ਮੁਫ਼ਤ ਮੈਡੀਕਲ ਕੈਂਪਾਂ ਦੀ ਲੜੀ ਤਹਿਤ ਮਿਤੀ 29 ਜਨਵਰੀ ਨੂੰ ਪਿੰਡ ਜਲਾਲਾਬਾਦ ਪੂਰਬੀ ਵਿਖੇ ਗੁਰਦੁਆਰਾ ਬਾਬਾ ਤੇਜਾ ਸਿੰਘ ਦੇ ਸਥਾਨ 'ਤੇ ਕੈਂਪ ਲਗਾਇਆ ਜਾਵੇਗਾ | ਇਸ ਸੰਬੰਧੀ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਦੱਸਿਆ ਕਿ ਕੈਂਪ 'ਚ ਵਰਲਡ ਕੈਂਸਰ ਕੇਅਰ ਦੀ ਟੀਮ ਕੈਂਸਰ ਦੀ ਜਾਂਚ ਕਰੇਗੀ ਅਤੇ ਨਾਲ ਹੀ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਅੱਖਾਂ ਦਾ ਚੈੱਕਅਪ ਕਰੇਗੀ ਅਤੇ ਲੋੜਵੰਦਾਂ ਨੂੰ ਦਵਾਈਆਂ ਅਤੇ ਐਨਕਾਂ ਮੌਕੇ ਤੇ ਹੀ ਦਿੱਤੀਆਂ ਜਾਣਗੀਆਂ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿਚ ਪਹੰੁਚ ਕੇ ਕੈਂਪ ਦਾ ਲਾਹਾ ਜ਼ਰੂਰ ਲੈਣ |

Ad Position 22
No active advertisement
ਪਿਛਲੀ ਖ਼ਬਰ ਮੀਤ ਪ੍ਰਧਾਨ ਬਣੇ ਸੇਵਕ ਸਿੰਘ ਦਾ ਦਫ਼ਤਰ ਬੱਧਨੀ ਕਲਾਂ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ <br/> ਅਗਲੀ ਖ਼ਬਰ ਲਾਲ ਦੁਆਰਾ ਮੰਦਰ ਵਿਖੇ ਸੰਕੀਰਤਨ ਕਰ ਕੇ 550 ਪਰਿਵਾਰਾਂ ਨੂੰ ਰਾਸ਼ਨ ਵੰਡਿਆ-ਵਧਵਾ <br/>
Ad Position 24