15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸੀਡ ਬਿੱਲ ਅਤੇ ਬਿਜਲੀ ਸੋਧ ਬਿੱਲ ਦਾ ਡਟਵਾਂ ਵਿਰੋਧ ਕਰੇਗੀ ਕ੍ਰਾਂਤੀਕਾਰੀ ਯੂਨੀਅਨ- ਭੇਖਾ <br/>

Ad Position 21
No active advertisement
ਅਜੀਤ ਡੈਸਕ 23-01-2026
ਨੱਥੂਵਾਲਾ ਗਰਬੀ, 22 ਜਨਵਰੀ (ਨਵਦੀਪ ਸਿੰਘ)-ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕਿਸਾਨ ਮਾਰੂ ਨੀਤੀਆਂ ਲੈ ਕੇ ਪੰਜਾਬ ਆ ਰਹੀ ਹੈ | ਸਰਕਾਰਾਂ ਚੁੱਪ ਚੁਪੀਤੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮਾਰਨ ਦੀ ਤਿਆਰੀ ਵਿਚ ਰਹਿੰਦੀ ਹੈ ਪਰ ਕਿਸਾਨ ਜਥੇਬੰਦੀਆਂ ਹਮੇਸ਼ਾ ਬਾਜ ਵਾਲੀਆਂ ਅੱਖਾਂ ਰੱਖਦੀਆਂ ਹਨ | ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਕਸ਼ਮੀਰਾ ਸਿੰਘ ਭੇਖਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਸਰਕਾਰ ਦੀ ਹਰੇਕ ਗਲਤ ਨੀਤੀ ਦਾ ਡਟਵਾਂ ਵਿਰੋਧ ਕਰੇਗੀ | ਆਉਣ ਵਾਲੇ ਦਿਨਾਂ ਵਿਚ ਜਥੇਬੰਦੀ ਸਰਕਾਰ ਦੇ ਪੁਤਲੇ ਵੀ ਫੂਕੇਗੀ | ਜ਼ਿਲ੍ਹਾ ਪ੍ਰਧਾਨ ਭੇਖਾ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਪੰਜਾਬ ਸਰਕਾਰ ਵਲੋਂ ਪੱਤਰਕਾਰਾਂ 'ਤੇ ਕੀਤੇ ਪਰਚਿਆਂ ਦੀ ਸਖ਼ਤ ਸਕਦਾ ਵਿਚ ਨਿਖੇਧੀ ਕਰਦੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਜਥੇਬੰਦੀ ਪੱਤਰਕਾਰ ਭਾਈਚਾਰੇ ਨੂੰ ਪੂਰਨ ਸਹਿਯੋਗ ਦੇਣ ਦਾ ਐਲਾਨ ਕਰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਕਾਲਜ 'ਚ ਬਸੰਤ ਪੰਚਮੀ ਦਾ ਦਿਹਾੜਾ ਅੱਜ ਮਨਾਇਆ ਜਾਵੇਗਾ ਅਗਲੀ ਖ਼ਬਰ ਨਗਰ ਨਿਗਮ ਮੋਗਾ ਦੇ ਦਫ਼ਤਰ 'ਚ ਜਾਗਰੂਕਤਾ ਕੈਂਪ ਲਗਾਇਆ
Ad Position 24