15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਨਗਰ ਨਿਗਮ ਦੇ ਨਵ-ਨਿਯੁਕਤ ਮੇਅਰ ਪ੍ਰਵੀਨ ਸ਼ਰਮਾ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 30-01-2026
ਮੋਗਾ, 29 ਜਨਵਰੀ (ਅਸ਼ੋਕ ਬਾਂਸਲ)-ਅੱਜ ਨਗਰ ਨਿਗਮ ਮੋਗਾ ਵਿਖੇ ਰਾਈਸ ਬ੍ਰਾਨ ਡੀਲਰਜ਼ ਐਸੋਸੀਏਸ਼ਨ ਰਜਿ.127 ਨੇ ਨਵ-ਨਿਯੁਕਤ ਮੇਅਰ ਪ੍ਰਵੀਨ ਸ਼ਰਮਾ ਨੂੰ ਮਾਂ ਭਗਵਤੀ ਦੀ ਮੂਰਤੀ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਰਾਈਸ ਬ੍ਰਾਨ ਡੀਲਰਜ਼ ਐਸੋਸੀਏਸ਼ਨ ਰਜਿ: 127 ਦੇ ਅਧਿਕਾਰੀ ਕਿ੍ਸ਼ਨਾ ਤਾਇਲ, ਰਾਕੇਸ਼ ਸਿਤਾਰਾ, ਮੋਹਨ ਲਾਲ ਗੋਇਲ, ਰਾਕੇਸ਼ ਗੋਇਲ, ਰਮਨ ਬੱਬਰ, ਰਮਨ ਮੱਕੜ, ਰੋਹਿਤ ਜਿੰਦਲ ਅਤੇ ਮਹੇਸ਼ ਗੋਇਲ ਮੌਜੂਦ ਸਨ ਸਨ | ਨਵ-ਨਿਯੁਕਤ ਮੇਅਰ ਪ੍ਰਵੀਨ ਸ਼ਰਮਾ ਨੇ ਐਸੋਸੀਏਸ਼ਨ ਵੱਲੋਂ ਦਿੱਤੇ ਗਏ ਸਨਮਾਨ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਐਸੋਸੀਏਸ਼ਨ ਦੀਆਂ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਂਦਾ ਰਹਾਂਗਾ | ਇਸ ਮੌਕੇ ਰਾਈਸ ਬ੍ਰਾਨ ਡੀਲਰਜ਼ ਐਸੋਸੀਏਸ਼ਨ ਰਜਿ: 127 ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਧਾਰਮਿਕ ਅਤੇ ਸਮਾਜਿਕ ਸਮਾਗਮ ਕਰਵਾਉਣਾ ਹੈ, ਤਾਂ ਜੋ ਲੋਕਾਂ ਨੂੰ ਭਾਰਤੀ ਸਭਿਆਚਾਰ ਅਤੇ ਇਸ ਦੇ ਇਤਿਹਾਸ ਬਾਰੇ ਵਧੇਰੇ ਜਾਗਰੂਕ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵਲੋਂ ਸਾਲ 2026 ਵਿਚ ਸਮਾਜ ਸੇਵਾ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਬੀ.ਐੱਡ. ਕਾਲਜ ਢੁੱਡੀਕੇ ਵਿਖੇ ਲਾਲਾ ਲਾਜਪਤ ਰਾਏ ਦਾ ਜਨਮ ਦਿਵਸ ਮਨਾਇਆ <br/> ਅਗਲੀ ਖ਼ਬਰ ਸ਼ਿਆਮ ਸੇਵਾ ਸੁਸਾਇਟੀ ਵਲੋਂ ਸ਼ਹਿਰ 'ਚ ਕਰਵਾਏ ਜਾ ਰਹੇ ਸਮਾਗਮ ਸ਼ਲਾਘਾਯੋਗ- ਵਧਵਾ
Ad Position 24