15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮੀਰੀ ਪੀਰੀ ਸਿੱਖਿਆ ਸੰਸਥਾ ਕੁੱਸਾ ਵਿਖੇ ਸਾਲਾਨਾ ਸਮਾਗਮ 'ਵਿਰਾਸਤ' ਮਨਾਇਆ <br/>

Ad Position 21
No active advertisement
ਮੀਰੀ ਪੀਰੀ ਸਿੱਖਿਆ ਸੰਸਥਾ ਕੁੱਸਾ ਵਿਖੇ ਕਰਵਾਏ ਗਏ 'ਵਿਰਾਸਤ' ਦੌਰਾਨ ਪੰਜਾਬੀ ਵਿਰਾਸਤ 'ਤੇ ਪ੍ਰੋਗਰਾਮ ਪੇਸ਼ ਕਰਦੀਆਂ ਹੋਈਆਂ ਸਕੂਲ ਦੀਆਂ ਵਿਦਿਆਰਥਣਾਂ | ਤਸਵੀਰ : ਸੁਖਦੇਵ ਸਿੰਘ ਖ਼ਾਲਸਾ <br/> 30-01-2026
ਨਿਹਾਲ ਸਿੰਘ ਵਾਲਾ, 29 ਜਨਵਰੀ (ਸੁਖਦੇਵ ਸਿੰਘ ਖ਼ਾਲਸਾ)-ਮੀਰੀ ਪੀਰੀ ਸਿੱਖਿਆ ਸੰਸਥਾ ਕੁੱਸਾ ਵਿਖੇ ਛੇਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਾਲਾਨਾ ਸਮਾਗਮ 'ਵਿਰਾਸਤ' ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਜਗਜੀਤ ਸਿੰਘ ਯੂ.ਐਸ.ਏ. ਅਤੇ ਚੇਅਰਪਰਸਨ ਮੈਡਮ ਸੁਖਦੀਪ ਕੌਰ ਯੂ.ਐਸ.ਏ. ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਸਮਾਗਮ ਦੀ ਅਰੰਭਤਾ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਨਾਲ ਕੀਤੀ ਗਈ | ਇਸ ਉਪਰੰਤ ਵਿਦਿਆਰਥੀਆਂ ਵਲੋਂ ਕਵੀਸ਼ਰੀਆਂ, ਕਵਿਤਾਵਾਂ, ਕੋਰੀਉਗ੍ਰਾਫੀਆਂ, ਨਾਟਕ, ਭੰਗੜਾ ਅਤੇ ਗਿੱਧੇ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ | ਨਿਰਮਲ ਸਿੰਘ ਖ਼ਾਲਸਾ ਅਤੇ ਕੋਆਰਡੀਨੇਟਰ ਮੈਡਮ ਪਵਨਜੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਵੱਲ ਪ੍ਰੇਰਿਤ ਕੀਤਾ ਤਾਂ ਕਿ ਵਿਦਿਆਰਥੀਆਂ ਵਰਤਮਾਨ ਸਮੇਂ 'ਚ ਆਪਣੇ ਵਿਰਸੇ ਨਾਲ ਜੁੜੇ ਰਹਿ ਸਕਣ | ਪਿ੍ੰਸੀਪਲ ਮੈਡਮ ਪਰਮਜੀਤ ਕੌਰ ਮੱਲ੍ਹਾ ਵਲੋਂ ਸਕੂਲ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਜਿੱਥੇ ਸਕੂਲ ਦੇ ਵਿਦਿਆਰਥੀਆਂ ਪੜ੍ਹਾਈ ਦੇ ਖੇਤਰ 'ਚ ਮੱਲਾਂ ਮਾਰ ਰਹੇ ਹਨ, ਉੱਥੇ ਖੇਡਾਂ ਅਤੇ ਧਾਰਮਿਕ ਗਤੀਵਿਧੀਆਂ 'ਚ ਸਕੂਲ ਦਾ ਨਾਮ ਰੌਸ਼ਨ ਕਰ ਰਹੇ ਹਨ | ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਕਸ਼ਮੀਰ ਸਿੰਘ ਵਲੋਂ ਭਰੋਸਾ ਦਿਵਾਇਆ ਗਿਆ ਕਿ ਸੰਸਥਾ ਬੱਚਿਆਂ ਦੇ ਸੁਰੱਖਿਅਤ ਭਵਿੱਖ ਲਈ ਹਮੇਸ਼ਾ ਵਚਨਬੱਧ ਹੈ | ਮੰਚ ਸੰਚਾਲਨ ਦੀ ਭੂਮਿਕਾ ਮੈਡਮ ਮਨਪ੍ਰੀਤ ਕੌਰ ਅਤੇ ਜਗਰੂਪ ਸਿੰਘ ਧੂਰਕੋਟ ਵਲੋਂ ਨਿਭਾਈ ਗਈ | ਸਮਾਗਮ ਦੇ ਅੰਤ 'ਚ ਸੰਸਥਾ ਦੇ ਚੇਅਰਪਰਸਨ ਮੈਡਮ ਸੁਖਦੀਪ ਕੌਰ ਅਤੇ ਚੇਅਰਮੈਨ ਜਗਜੀਤ ਸਿੰਘ ਯੂ.ਐਸ.ਏ. ਵਲੋਂ ਵਿਦਿਆਰਥੀਆਂ ਦੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੀਰੀ ਪੀਰੀ ਸਿੱਖਿਆ ਸੰਸਥਾ ਕੁੱਸਾ ਹਮੇਸ਼ਾ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਹੈ | ਇਸ ਮੌਕੇ ਸਮੂਹ ਸਟਾਫ਼ ਤੋਂ ਇਲਾਵਾ ਕੋਆਰਡੀਨੇਟਰ ਮੈਡਮ ਰਮਨਦੀਪ ਕੌਰ ਅਤੇ ਏਕਜੀਤ ਕੌਰ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤ ਦਰਬਾਰਾ ਸਿੰਘ ਲੋਪੋਂ ਕਾਲਜ 'ਚ ਵੋਟਰ ਦਿਵਸ ਅਤੇ ਗਣਤੰਤਰ ਦਿਵਸ ਮਨਾਇਆ <br/> ਅਗਲੀ ਖ਼ਬਰ ਰਾਹਗੀਰਾਂ ਤੋਂ ਮੋਬਾਈਲ ਖੋਹਣ ਵਾਲੇ ਗਰੋਹ 'ਤੇ ਮੁਕੱਦਮਾ ਦਰਜ, ਦੋ ਜਣੇ ਕਾਬੂ
Ad Position 24