27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਇਤਿਹਾਸਕ ਨਗਰ ਡਰੋਲੀ ਭਾਈ ਵਿਖੇ ਗੁਰਦੁਆਰਾ ਅੰਗੀਠਾ ਸਾਹਿਬ ਮਾਤਾ ਦਮੋਦਰੀ ਜੀ ਦੇ ਅਸਥਾਨ 'ਤੇ ਹੋਇਆ ਮਹੀਨਾਵਾਰ ਅੰਮਿ੍ਤ ਸੰਚਾਰ

Ad Position 21
No active advertisement
ਮੋਗਾ ਜ਼ਿਲੇ੍ਹ ਦੇ ਇਤਿਹਾਸਕ ਨਗਰ ਡਰੋਲੀ ਭਾਈ ਵਿਖੇ ਸੁਸ਼ੋਭਿਤ ਗੁਰਦੁਆਰਾ ਅੰਗੀਠਾ ਸਾਹਿਬ ਮਾਤਾ ਦਮੋਦਰੀ ਜੀ ਜਿੱਥੇ ਲਗਾਤਾਰ ਅੰਮਿ੍ਤ ਸੰਚਾਰ ਕਰਵਾਇਆ ਜਾਂਦਾ ਹੈ | ਅਜੀਤ ਤਸਵੀਰ <br/> 19-02-2026
ਮੋਗਾ, 18 ਫਰਵਰੀ (ਗੁਰਤੇਜ ਸਿੰਘ ਬੱਬੀ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਅਤੇ ਸੱਤਵੇਂ ਪਾਤਸ਼ਾਹ ਅਤੇ ਗੁਰੂ ਹਰਿ ਰਾਇ ਜੀ ਦੀ ਚਰਨ ਛੋਹ ਪ੍ਰਾਪਤ ਜ਼ਿਲੇ੍ਹ ਦੇ ਪਿੰਡ ਡਰੋਲੀ ਭਾਈ ਵਿਖੇ ਗੁਰਦੁਆਰਾ ਅੰਗੀਠਾ ਸਾਹਿਬ ਮਾਤਾ ਦਮੋਦਰੀ ਜੀ ਦੇ ਅਸਥਾਨ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਮਹੀਨੇ ਪਵਿੱਤਰ ਸੰਗਰਾਂਦ ਦੇ ਦਿਹਾੜੇ ਤੇ ਅੰਮਿ੍ਤ ਸੰਚਾਰ ਕਰਵਾਇਆ ਜਾਂਦਾ ਹੈ, ਜਿਸ ਦੀ ਕੜੀ ਤਹਿਤ ਅੰਮਿ੍ਤ ਸੰਚਾਰ ਕਰਵਾਇਆ ਗਿਆ ਜਿਸ ਦੌਰਾਨ ਤੀਹ ਤੋਂ ਵੱਧ ਪ੍ਰਾਣੀ ਗੁਰੂ ਵਾਲੇ ਬਣੇ | ਇਸ ਮੌਕੇ ਗੁਰੂ ਘਰ ਦੇ ਰਸੀਵਰ ਭੋਲਾ ਸਿੰਘ ਨੇ ਦੱਸਿਆ ਕਿ ਅੰਮਿ੍ਤ ਸੰਚਾਰ ਪਿਛਲੇ ਕਈ ਸਾਲਾਂ ਤੋਂ ਕਰਵਾਇਆ ਜਾਂਦਾ ਹੈ ਅਤੇ ਇਹ ਆਉਣ ਵਾਲੇ ਸਮੇਂ ਵਿਚ ਵੀ ਜਾਰੀ ਰਹੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈੱਡ ਗ੍ਰੰਥੀ ਜਸਪਾਲ ਸਿੰਘ, ਗ੍ਰੰਥੀ ਜਸਪਾਲ ਸਿੰਘ, ਲਾਂਗਰੀ ਪ੍ਰਤਾਪ ਸਿੰਘ, ਗੁਰਪ੍ਰੀਤ ਸਿੰਘ, ਦਰਸ਼ਨ ਸਿੰਘ, ਜਸਮੇਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਜਿੰਦਰਾ ਸਕੂਲ ਨੇ ਵਿਦਿਆਰਥੀਆਂ ਲਈ ਹਵਨ ਦਾ ਕਰਵਾਇਆ <br/> ਅਗਲੀ ਖ਼ਬਰ ਮਹਾਂਵੀਰ ਐਗਰੋ ਕਾਰਪੋਰੇਸ਼ਨ ਵਲੋਂ ਫ਼ਤਿਹਗੜ੍ਹ ਪੰਜਤੂਰ 'ਚ ਸਵਰਾਜ ਟਰੈਕਟਰ ਦਾ ਦਫ਼ਤਰ ਖੋਲਿ੍ਹਆ
Ad Position 24