16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

12 ਦੀ 'ਪੰਜਾਬ ਬਚਾਓ' ਬਾਘਾ ਪੁਰਾਣਾ ਰੈਲੀ ਸ਼੍ਰੋਮਣੀ ਅਕਾਲੀ ਦਲ ਦੀ ਲੋਕਪਿ੍ਅਤਾ ਨੂੰ ਕਰੇਗੀ ਸਾਬਤ-ਪ੍ਰਧਾਨ ਬਾਲ ਕਿ੍ਸ਼ਨ ਬਾਲੀ <br/>

Ad Position 21
No active advertisement
ਅਜੀਤ ਡੈਸਕ 20-02-2026
ਬਾਘਾ ਪੁਰਾਣਾ, 19 ਫਰਵਰੀ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਅੰਦਰ ਚਲਾਈ ਜਾ ਰਹੀ 'ਪੰਜਾਬ ਬਚਾਓ' ਮੁਹਿੰਮ ਦੇ ਤਹਿਤ ਵੱਖ-ਵੱਖ ਹਲਕਿਆਂ ਵਿਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਇਸੇ ਲੜੀ ਅਧੀਨ 12 ਮਾਰਚ ਨੂੰ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਖੇ ਵੀ 'ਪੰਜਾਬ ਬਚਾਓ' ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੀ ਅਗਵਾਈ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਕਰਨਗੇ | ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਸਕੱਤਰ ਅਤੇ ਪੰਜਾਬ ਵਰਕਿੰਗ ਕਮੇਟੀ ਦੇ ਮੈਂਬਰ ਪ੍ਰਧਾਨ ਬਾਲ ਕਿ੍ਸ਼ਨ ਗਰਗ ਬਾਲੀ ਨੇ ਸਾਂਝੀ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਕਿਹਾ ਕਿ 'ਪੰਜਾਬ ਬਚਾਓ' ਰੈਲੀ ਨੂੰ ਲੈ ਕੇ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਹਲਕੇ ਵਿਚ ਹਰ ਪਿੰਡ, ਹਰ ਵਾਰਡ ਅਤੇ ਹਰ ਘਰ ਤੱਕ ਪਹੁੰਚ ਕਰਕੇ ਲੋਕਾਂ ਨੂੰ ਰੈਲੀ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਅਕਾਲੀ ਦਲ ਦੀਆਂ ਨੀਤੀਆਂ ਤੋਂ ਅਗਾਹ ਕੀਤਾ ਜਾ ਰਿਹਾ ਹੈ | ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ 12 ਮਾਰਚ ਦੀ ਰੈਲੀ ਵਿਚ ਹੋਣ ਵਾਲਾ ਭਾਰੀ ਇਕੱਠ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਲੋਕਪਿ੍ਯਤਾ ਨੂੰ ਸਾਬਤ ਕਰੇਗਾ ਅਤੇ ਆਉਣ ਵਾਲੀਆਂ ਚੋਣਾਂ ਵਿਚ ਉਨ੍ਹਾਂ ਦੀ ਜਿੱਤ 'ਤੇ ਮੋਹਰ ਲਗਾਏਗਾ |

Ad Position 22
No active advertisement
ਪਿਛਲੀ ਖ਼ਬਰ ਸਤਪਾਲ ਸਿੰਘ ਕੰਡਾ ਅਤੇ ਜਸਵੀਰ ਕੌਰ ਜੱਸੀ ਪ੍ਰੋਜੈਕਟ ਇੰਚਾਰਜ ਨਿਯੁਕਤ <br/> ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈ. ਮੋਗਾ ਵਿਖੇ ਰੁਜ਼ਗਾਰ ਮੇਲਾ 23 ਨੂੰ -ਪਿ੍ੰਸੀਪਲ ਕੁਲਵੰਤ ਸਿੰਘ
Ad Position 24