27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਮਰਹੂਮ ਜਥੇਦਾਰ ਤੋਤਾ ਸਿੰਘ ਦੀ ਯਾਦ 'ਚ ਕੈਂਸਰ ਅਤੇ ਅੱਖਾਂ ਦਾ ਚੈੱਕਅਪ ਕੈਂਪ <br/>

Ad Position 21
No active advertisement
ਕੈਪਸਨ ਤਲਵੰਡੀ ਮੱਲ੍ਹੀਆਂ ਵਿਖੇ ਜਥੇਦਾਰ ਤੋਤਾ ਸਿੰਘ ਦੀ ਯਾਦ 'ਚ ਲਗਾਏ ਕੈਂਪ ਦੌਰਾਨ ਸੰਤ ਹਰਵਿੰਦਰ ਸਿੰਘ ਖਾਲਸਾ ਰੌਲੀ ਵਾਲੇ | ਨਾਲ ਬਰਜਿੰਦਰ ਸਿੰਘ ਮੱਖਣ ਬਰਾੜ ਤੇ ਹੋਰ ¢ ਤਸਵੀਰ: ਅਮੋਲਕ ਸਿੰਘ ਕਲਸੀ <br/> 01-03-2026
ਕਿਸ਼ਨਪੁਰਾ ਕਲਾਂ, 28 ਫਰਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਮਰਹੂਮ ਜਥੇਦਾਰ ਤੋਤਾ ਸਿੰਘ ਸਾਬਕਾ ਖੇਤੀਬਾੜੀ ਮੰਤਰੀ ਪੰਜਾਬ ਦੀ ਨਿੱਘੀ ਯਾਦ ਨੂੰ ਸਮਰਪਿਤ ਲੜੀਵਾਰ ਕੈਂਸਰ ਅਤੇ ਅੱਖਾਂ ਦੇ ਚੈੱਕਅਪ ਕੈਂਪ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਸਮੂਹ ਬਰਾੜ ਪਰਿਵਾਰ ਵਲੋਂ ਨਿਰੰਤਰ ਲਗਾਏ ਜਾ ਰਹੇ ਹਨ ¢ ਇਹ ਸਿਹਤ ਸੇਵਾ ਕੈਂਪ ਹਰ ਮਹੀਨੇ ਦੇ ਅਖੀਰਲੇ ਹਫਤੇ ਲੋਕਾਂ ਦੀ ਸਹੂਲਤ ਲਈ ਆਯੋਜਿਤ ਕੀਤੇ ਜਾਂਦੇ ਹਨ, ਜੋ ਕਿ ਸਮਾਜ ਸੇਵਾ ਦਾ ਸ਼ਲਾਘਾਯੋਗ ਉਪਰਾਲਾ ਹੈ ¢ ਇਸ ਲੜੀ ਤਹਿਤ ਇਸ ਮਹੀਨੇ ਦਾ ਕੈਂਪ ਪਿੰਡ ਤਲਵੰਡੀ ਮੱਲ੍ਹੀਆਂ ਦੇ ਗੁਰਦੁਆਰਾ ਸ਼ਾਂਤਸਰ ਸਾਹਿਬ ਵਿਖੇ ਲਗਾਇਆ ਗਿਆ ¢ ਜਿਸ ਦਾ ਉਦਘਾਟਨ ਸੰਤ ਹਰਵਿੰਦਰ ਸਿੰਘ ਖਾਲਸਾ ਰੌਲੀ ਵਾਲਿਆਂ ਨੇ ਰੀਬਨ ਕੱਟ ਕੇ ਕੀਤਾ ¢ ਕੈਂਪ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ ਨੇ ਹਿੱਸਾ ਲਿਆ ਅਤੇ ਸਿਹਤ ਸੰਬੰਧੀ ਜਾਂਚਾਂ ਕਰਵਾਈਆਂ ¢ ਕੈਂਪ ਦੀ ਸਫਲਤਾ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਸਿਹਤ ਪ੍ਰਤੀ ਹੁਣ ਕਾਫੀ ਜਾਗਰੂਕ ਹੋ ਰਹੇ ਹਨ¢ ਕੈਂਪ ਦੌਰਾਨ ਕੈਂਸਰ ਅਤੇ ਅੱਖਾਂ ਨਾਲ ਸੰਬੰਧਿਤ ਵੱਖ-ਵੱਖ ਤਰ੍ਹਾਂ ਦੀਆਂ ਜਾਂਚਾਂ ਕੀਤੀਆਂ ਗਈਆਂ¢ ਵਿਸ਼ੇਸ਼ ਤੌਰ 'ਤੇ ਔਰਤਾਂ ਵਿਚ ਛਾਤੀ ਦੇ ਕੈਂਸਰ ਲਈ ਮੈਮੋਗ੍ਰਾਫੀ ਅਤੇ ਪੈਪ ਸਮੀਅਰ ਟੈਸਟ ਕਰਵਾਏ ਗਏ ਜਦੋਂ ਕਿ ਮਰਦਾਂ ਲਈ ਪ੍ਰੋਸਟੇਟ ਅਤੇ ਹੋਰ ਕੈਂਸਰ ਦੀ ਜਾਂਚ ਲਈ ਵਿਸ਼ੇਸ਼ ਟੈਸਟ ਕੀਤੇ ਗਏ ¢ ਇਸ ਤੋਂ ਇਲਾਵਾ ਮਰਦਾਂ ਅਤੇ ਔਰਤਾਂ ਦੋਵਾਂ ਵਿਚ ਬਲੱਡ ਕੈਂਸਰ, ਮੂੰਹ ਅਤੇ ਹੱਡੀਆਂ ਦੇ ਕੈਂਸਰ ਦੀ ਪਛਾਣ ਲਈ ਵੀ ਆਧੁਨਿਕ ਤਕਨੀਕਾਂ ਨਾਲ ਜਾਂਚਾਂ ਕੀਤੀਆਂ ਗਈਆਂ ¢ ਮਾਹਿਰ ਡਾਕਟਰੀ ਟੀਮਾਂ ਵਲੋਂ ਮਰੀਜ਼ਾਂ ਨੂੰ ਸਹੀ ਸਲਾਹ ਅਤੇ ਮਾਰਗ ਦਰਸ਼ਨ ਦਿੱਤਾ ਗਿਆ¢ ਅੱਖਾਂ ਦੀ ਜਾਂਚ ਲਈ ਵੀ ਵਿਸ਼ੇਸ਼ ਡਾਕਟਰੀ ਟੀਮਾਂ ਮੌਜੂਦ ਰਹੀਆਂ¢ ਮਰੀਜ਼ਾਂ ਦੀ ਪੂਰੀ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫਤ ਐਨਕਾਂ ਤੇ ਦਵਾਈਆਂ ਦਿੱਤੀਆਂ ਗਈਆਂ ¢ ਇਸ ਕੈਂਪ ਦÏਰਾਨ ਡਾ. ਚਮਕੌਰ ਸਿੰਘ ਬਰਾੜ ਦੀ ਅਗਵਾਈ ਵਾਲੀ ਟੀਮ ਵਲੋਂ ਆਮ ਬਿਮਾਰੀਆਂ ਲਈ ਮਰੀਜ਼ਾਂ ਨੂੰ ਚੈੱਕ ਕਰਕੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਸਾਬਕਾ ਖੇਤੀਬਾੜੀ ਅਫਸਰ ਕੁਲਦੀਪ ਸਿੰਘ ਬੁੱਟਰ, ਡਾਇਰੈਕਟਰ ਰਾਜਿੰਦਰ ਸਿੰਘ ਕਪੂਰੇ, ਸੂਬੇਦਾਰ ਗੁਰਮੀਤ ਸਿੰਘ ਮੱਲ੍ਹੀ, ਪ੍ਰਧਾਨ ਬਲਵਿੰਦਰ ਸਿੰਘ ਵਿਰਦੀ, ਸੁਖਦੇਵ ਸਿੰਘ ਸੇਖਾ, ਸਵਰਨ ਸਿੰਘ ਪੰਚ, ਗੁਰਮੀਤ ਸਿੰਘ ਪੰਚ, ਪੰਚ ਗਗਨਦੀਪ ਸਿੰਘ, ਪੰਚ ਗੁਰਦੇਵ ਸਿੰਘ, ਪੰਚ ਜਗਸੀਰ ਸਿੰਘ ਕਾਲੀ, ਡਾ. ਹਰਵਿੰਦਰ ਸਿੰਘ, ਡਾ. ਸਾਧੂ ਸਿੰਘ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਪੰਚ ਜਸਵਿੰਦਰ ਸਿੰਘ ਔਲਖ, ਡਾ. ਗੁਰਪ੍ਰੀਤ ਸਿੰਘ ਢਿੱਲੋਂ, ਜਗਤਾਰ ਸਿੰਘ ਕਾਮਰੇਡ, ਇੰਸਪੈਕਟਰ ਜਗਦੇਵ ਸਿੰਘ, ਬਲਜਿੰਦਰ ਕੁਮਾਰ, ਤੇਜਪਾਲ ਸਿੰਘ ਫੌਜੀ, ਪ੍ਰਧਾਨ ਸ਼ੇਰ ਸਿੰਘ ਮੱਲ੍ਹੀ, ਨੰਬਰਦਾਰ ਗੁਰਮੀਤ ਸਿੰਘ, ਬਲਦੇਵ ਕ੍ਰਿਸ਼ਨ, ਪਿਆਰਾ ਸਿੰਘ, ਅਮਨ ਢਿੱਲੋਂ, ਨਛੱਤਰ ਸਿੰਘ ਸੰਘਾ, ਬਲਜੀਤ ਸਿੰਘ ਕਲਸੀ, ਗੁਰਪ੍ਰੀਤ ਸਿੰਘ ਹੇਅਰ, ਬਲਜੀਤ ਸਿੰਘ, ਇਕਬਾਲਦੀਪ ਸਿੰਘ ਹੈਰੀ, ਸਾਬਕਾ ਸੈਨਿਕ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੂਬੇਦਾਰ ਗੁਰਮੀਤ ਸਿੰਘ ਮੱਲ੍ਹੀ ਆਦਿ ਨੇ ਬਰਾੜ ਪਰਿਵਾਰ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੇ ਵਿਦਿਆਰਥੀ ਨੇ ਹਾਸਿਲ ਕੀਤੇ 56 ਸਕੋਰ <br/> ਅਗਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਲਗਾਤਾਰ ਲਗਵਾ ਰਹੀ ਵਿਜ਼ਟਰ ਵੀਜ਼ੇ <br/>
Ad Position 24