27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪੀਰ ਮੁਹੰਮਦ ਨੇ ਅਰਵਿੰਦ ਕੇਜਰੀਵਾਲ ਦੀ ਅਦਾਲਤੀ ਰਿਹਾਈ ਤੇ ਰਣਜੀਤ ਸਿੰਘ ਦੇ ਪੁਲਿਸ ਮੁਕਾਬਲੇ ਨੂੰ ਦੋਹਰਾ ਮਾਪਦੰਡ ਕਰਾਰ ਦਿੱਤਾ <br/>

Ad Position 21
No active advertisement
ਅਜੀਤ ਡੈਸਕ 01-03-2026
ਮੋਗਾ, 28 ਫਰਵਰੀ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਅਰਵਿੰਦ ਕੇਜਰੀਵਾਲ ਦੀ ਅਦਾਲਤੀ ਰਾਹਤ ਤੇ ਗੁਰਦਾਸਪੁਰ 'ਚ ਹੋਏ ਰਣਜੀਤ ਸਿੰਘ ਦੇ ਪੁਲਿਸ ਮੁਕਾਬਲੇ ਨੂੰ ਆਪਸ ਵਿਚ ਜੋੜਦਿਆਂ ਪੰਜਾਬ ਦੀ 'ਆਪ' ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ | ਉਨ੍ਹਾਂ ਨੇ ਇਸ ਨੂੰ ਦੋਹਰੇ ਮਾਪਦੰਡ ਕਰਾਰ ਦਿੰਦਿਆਂ ਪੰਜਾਬੀਆਂ ਲਈ ਵੀ ਅਜਿਹੀ ਹੀ ਰਾਹਤ ਤੇ ਇਨਸਾਫ਼ ਦੀ ਮੰਗ ਕੀਤੀ ਹੈ | ਪੀਰ ਮੁਹੰਮਦ ਨੇ ਗੁਰਦਾਸਪੁਰ ਦੇ ਅਧਿਆਨ ਪਿੰਡ ਦੇ 19 ਸਾਲਾਂ ਨੌਜਵਾਨ ਰਣਜੀਤ ਸਿੰਘ ਦੀ ਮੌਤ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਵਰਗੇ ਸ਼ਕਤੀਸ਼ਾਲੀ ਆਗੂ ਨੂੰ ਅਦਾਲਤ ਵਿਚ ਆਪਣੀ ਬੇਗੁਨਾਹੀ ਸਾਬਤ ਕਰਨ ਦਾ ਮੌਕਾ ਮਿਲ ਸਕਦਾ ਹੈ, ਤਾਂ ਰਣਜੀਤ ਸਿੰਘ ਵਰਗੇ ਨੌਜਵਾਨ ਨੂੰ ਅਦਾਲਤੀ ਟਰਾਇਲ ਦਾ ਮੌਕਾ ਕਿਉਂ ਨਹੀਂ ਦਿੱਤਾ ਗਿਆ | ਉਨ੍ਹਾਂ ਸਵਾਲ ਕੀਤਾ ਕਿ ਕੀ ਰਾਹਤ ਸਿਰਫ਼ ਵੱਡੇ ਸਿਆਸਤਦਾਨਾਂ ਲਈ ਹੈ, ਕੀ ਪੰਜਾਬ ਦੇ ਆਮ ਨੌਜਵਾਨਾਂ ਦੀ ਜਾਨ ਦੀ ਕੋਈ ਕੀਮਤ ਨਹੀਂ | ਉਨ੍ਹਾਂ ਦੋਸ਼ ਲਾਇਆ ਕਿ ਰਣਜੀਤ ਸਿੰਘ ਨੂੰ ਪਹਿਲਾਂ ਘਰੋਂ ਚੁੱਕਿਆ ਗਿਆ ਅਤੇ ਫਿਰ ਉਸ ਦਾ ਫ਼ਰਜ਼ੀ ਮੁਕਾਬਲਾ ਬਣਾ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਇਹ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ |

Ad Position 22
No active advertisement
ਪਿਛਲੀ ਖ਼ਬਰ ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਦੀ ਵਿਦਿਆਰਥਣ ਨੰਦਿਨੀ ਨਾਰੰਗ ਨੂੰ ਭਾਸ਼ਨ ਮੁਕਾਬਲੇ 'ਚ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਖੰਡ ਮਿੱਲ ਸ਼ੇਰੋਂ ਦੀ ਜ਼ਮੀਨ ਵੇਚਣ ਖ਼ਿਲਾਫ਼ ਬਿਜਲੀ ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ <br/>
Ad Position 24