16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਕੇਜਰੀਵਾਲ ਤੇ ਸਿਸੋਦੀਆ ਦੇ ਬਰੀ ਹੋਣ ਨਾਲ ਸੱਚਾਈ ਦੀ ਜਿੱਤ ਹੋਈ-ਆਪ ਆਗੂ <br/>

Ad Position 21
No active advertisement
ਅਜੀਤ ਡੈਸਕ 02-03-2026
ਨਿਹਾਲ ਸਿੰਘ ਵਾਲਾ, 1 ਮਾਰਚ (ਸੁਖਦੇਵ ਸਿੰਘ ਖ਼ਾਲਸਾ)-ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਮਾਨਯੋਗ ਅਦਾਲਤ ਵਲੋਂ ਇਕ ਫ਼ਰਜ਼ੀ ਸ਼ਰਾਬ ਨੀਤੀ ਘੁਟਾਲੇ ਦੇ ਹੋਏ ਨਾਜਾਇਜ਼ ਕੇਸ 'ਚੋਂ ਬਰੀ ਕਰਨ ਨਾਲ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਹਲਕਾ ਨਿਹਾਲ ਸਿੰਘ ਵਾਲਾ ਦੇ ਬਲਾਕ ਪ੍ਰਧਾਨ ਬੂਟਾ ਸਿੰਘ, ਡਾ. ਅਰਸ਼ ਰਾਊਕੇ ਤੇ ਹਲਕਾ ਵਾਈਸ ਕੁਆਰਡੀਨੇਟਰ ਰਮਨਦੀਪ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੂੰ ਦੇਸ਼ ਦੀ ਭਾਜਪਾ ਵਲੋਂ ਜਾਣਬੁੱਝ ਕੇ ਇਕ ਫ਼ਰਜ਼ੀ ਸ਼ਰਾਬ ਘੁਟਾਲੇ 'ਚ ਫਸਾ ਕੇ ਸਿਆਸੀ ਕਿੜ ਕੱਢੀ ਗਈ ਸੀ ਜਿਸ ਦਾ ਸੱਚ ਮਾਨਯੋਗ ਅਦਾਲਤ ਵਲੋਂ ਸਾਹਮਣੇ ਲਿਆਂਦਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਿਆਮ ਬਾਬਾ ਦਾ ਨੌਂ ਦਿਨਾਂ ਲੰਬਾ ਫਾਲਗੁਨ ਉਤਸਵ 7ਵੇਂ ਦਿਨ ਵੀ ਜਾਰੀ <br/> ਅਗਲੀ ਖ਼ਬਰ ਬੀ.ਕੇ.ਯੂ. ਖੋਸਾ ਦੀ ਨੁੱਕੜ ਮੀਟਿੰਗ <br/>
Ad Position 24