16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ 75 ਵਿਕਾਸ ਕਾਰਜਾਂ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 02-03-2026
ਮੋਗਾ, 1 ਮਾਰਚ (ਸੁਰਿੰਦਰਪਾਲ ਸਿੰਘ)-ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪੰਚਾਇਤ ਦੇ ਸਹਿਯੋਗ ਨਾਲ ਮੋਗਾ ਜ਼ਿਲ੍ਹੇ ਦੇ ਪਿੰਡ ਸਲੀਣਾ ਵਿਚ 75 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਪਿੰਡ ਵਾਸੀਆਂ ਵਲੋਂ ਡਾ. ਅਮਨਦੀਪ ਕੌਰ ਅਰੋੜਾ ਦਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਐਲਾਨ ਕੀਤਾ ਕਿ ਸਲੀਣਾ ਪਿੰਡ ਵਿਚ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ 'ਚ 25 ਲੱਖ ਰੁਪਏ ਦੀ ਲਾਗਤ ਵਾਲਾ ਖੇਡ ਮੈਦਾਨ, 25 ਲੱਖ ਰੁਪਏ ਦਾ ਮਾਡਲ ਛੱਪੜ ਤੇ 25 ਲੱਖ ਰੁਪਏ ਦੀ ਲਾਗਤ ਵਾਲਾ ਕਮਿਊਨਿਟੀ ਹਾਲ (ਕੁੱਲ 75 ਲੱਖ ਰੁਪਏ) ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਦੇ ਨੌਜਵਾਨਾਂ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ, ਵਾਤਾਵਰਨ ਸੁਰੱਖਿਆ ਤੇ ਪਾਣੀ ਪ੍ਰਬੰਧਨ ਨੂੰ ਮਜ਼ਬੂਤ ਕਰਨ ਅਤੇ ਸਮਾਜਿਕ ਪ੍ਰੋਗਰਾਮਾਂ ਲਈ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਵਿਚ ਮਦਦਗਾਰ ਸਾਬਤ ਹੋਵੇਗਾ |
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਸਰਪੰਚ ਅਜੇ ਸਿੰਘ, ਬਲਜੀਤ ਸਿੰਘ ਗੋਪੀ, ਰਾਜੂ, ਰਾਜਵਿੰਦਰ ਸਿੰਘ, ਸਰਪੰਚ ਬਲਕਾਰ ਸਿੰਘ, ਸਰਪੰਚ ਨਿਰਮਲ ਸਿੰਘ ਰੱਤੀਆਂ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਨਹਿਰੀ ਪੁਲ ਦਾ ਉਦਘਾਟਨ <br/> ਅਗਲੀ ਖ਼ਬਰ ਦਸਮੇਸ਼ ਸਕੂਲ 'ਚ ਨਵੇਂ ਸਾਲ ਦੀ ਆਰੰਭਤਾ 'ਤੇ ਧਾਰਮਿਕ ਸਮਾਗਮ <br/>
Ad Position 24