16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਡਰੋਲੀ ਭਾਈ ਵਿਖੇ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 02-03-2026
ਮੋਗਾ, 1 ਮਾਰਚ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਵਿਖੇ ਕਰੀਅਰ, ਗਾਈਡੈਂਸ ਤੇ ਕੌਂਸਲਿੰਗ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਸੋਸ਼ਲ ਇਕਨਾਮਿਕ ਵੈਲਫੇਅਰ ਪੰਜਾਬ ਦੇ ਮੁੱਖ ਬੁਲਾਰੇ ਡਾ. ਪੁਸ਼ਪਿੰਦਰ ਸਿੰਘ, ਡਾ. ਚਮਕੌਰ ਸਿੰਘ, ਪਰਮਜੀਤ ਸਿੰਘ ਅਤੇ ਵੀਰਪਾਲ ਕੌਰ ਸ਼ਾਮਿਲ ਹੋਏ | ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਪਣੇ ਹੱਥੀ ਆਪਣਾ ਆਪੇ ਹੀ ਕਾਜ ਸਵਾਰੀਐ ਦੇ ਮਹਾਂ ਵਾਕ ਅਨੁਸਾਰ ਕਿਰਤ ਕਰਨ ਲਈ ਪ੍ਰੇਰਿਤ ਕੀਤਾ | ਇਸ ਵਿਚ ਵਿਦਿਆਰਥਣਾਂ ਨੂੰ ਭਵਿੱਖ ਵਿਚ ਆਪਣਾ ਸਹੀ ਕਰੀਅਰ ਚੁਣਨ ਲਈ ਜਾਣਕਾਰੀ ਦਿੱਤੀ ਗਈ | ਅੰਤ 'ਚ ਪਿ੍ੰਸੀਪਲ ਰਮਨਦੀਪ ਕੌਰ ਭੁੱਲਰ ਨੇ ਆਏ ਹੋਏ ਬੁਲਾਰਿਆਂ ਦਾ ਵਿਸ਼ੇਸ਼ ਰੂਪ ਵਿਚ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਫੁੱਲਾਂ ਦੇ ਬੂਟੇ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥਣਾਂ ਨੂੰ ਉਨ੍ਹਾਂ ਦੁਆਰਾ ਸਮਝਾਏ ਸਿਧਾਂਤਾਂ 'ਤੇ ਅਮਲ ਕਰਨ ਲਈ ਪ੍ਰੇਰਿਆ | ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਸੈਮੀਨਾਰ ਹੀ ਵਿਦਿਆਰਥੀਆਂ ਨੂੰ ਸਹੀ ਦਿਸ਼ਾ-ਨਿਰਦੇਸ਼ ਦਿੰਦੇ ਹਨ | ਇਸ ਸਮੇਂ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਰਦਿਆਲ ਕੌਰ ਦੀ ਯਾਦ 'ਚ ਅੱਖਾਂ ਦਾ ਕੈਂਪ ਲਗਾਇਆ <br/> ਅਗਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਨਹਿਰੀ ਪੁਲ ਦਾ ਉਦਘਾਟਨ <br/>
Ad Position 24