16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਬਾਘਾ ਪੁਰਾਣਾ ਦੀ ਪੰਜਾਬ ਬਚਾਓ ਰੈਲੀ ਸੰਬੰਧੀ ਚੇਅਰਮੈਨ ਦਰਸ਼ਨ ਸਿੰਘ ਥਰਾਜ ਵਲੋਂ ਤਿਆਰੀਆਂ ਤੇਜ਼ <br/>

Ad Position 21
No active advertisement
ਅਜੀਤ ਡੈਸਕ 02-03-2026
ਠੱਠੀ ਭਾਈ, 1 ਮਾਰਚ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਵਲੋਂ 12 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕਰਵਾਈ ਜਾ ਰਹੀ ''ਪੰਜਾਬ ਬਚਾਓ'' ਵਿਸ਼ਾਲ ਰੈਲੀ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸਾਬਕਾ ਚੇਅਰਮੈਨ ਦਰਸ਼ਨ ਸਿੰਘ ਥਰਾਜ ਦੀ ਅਗਵਾਈ ਹੇਠ ਹਲਕੇ ਅੰਦਰ ਮੀਟਿੰਗਾਂ ਦਾ ਦੌਰ ਜਾਰੀ ਹੈ | ਇਸ ਲੜੀ ਤਹਿਤ ਪਿੰਡ ਢਿਲਵਾਂ ਵਾਲਾ ਵਿਖੇ ਅਹਿਮ ਮੀਟਿੰਗ ਕੀਤੀ ਗਈ, ਜਿਸ 'ਚ ਰੈਲੀ ਨੂੰ ਸਫ਼ਲ ਬਣਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਵਰਕਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਡੀ ਗਿਣਤੀ 'ਚ ਸ਼ਮੂਲੀਅਤ ਯਕੀਨੀ ਬਣਾਉਣ | ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਥਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ 'ਤੇ ਨਾਕਾਮ ਰਹੀ ਹੈ | ਆਗੂਆਂ ਨੇ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ ਤੇ ਮਹਿੰਗਾਈ ਤੇ ਭਿ੍ਸ਼ਟਾਚਾਰ ਦੇ ਮਸਲਿਆਂ ਦਾ ਹੱਲ ਨਹੀਂ ਨਿਕਲਿਆ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਤੇ ਪੰਜਾਬੀਅਤ ਦੀ ਰੱਖਿਆ ਲਈ ਵਚਨਬੱਧ ਰਿਹਾ ਹੈ | ਮੀਟਿੰਗ ਦੌਰਾਨ ਆਗੂਆਂ ਨੇ ਪਿੰਡ ਵਾਸੀਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ 12 ਮਾਰਚ ਦੀ ਰੈਲੀ ਵਿਚ ਵੱਡੀ ਗਿਣਤੀ 'ਚ ਪਹੁੰਚਣ | ਇਸ ਮੌਕੇ ਸਰਕਲ ਸਮਾਧ ਭਾਈ ਦੇ ਪ੍ਰਧਾਨ ਗੁਰਜੀਤ ਸਿੰਘ ਕੋਟਲਾ, ਗੁਰਸੇਵਕ ਸਿੰਘ ਗੁਲਾਬ ਸਿੰਘ ਵਾਲਾ, ਸ਼ਿੰਗਾਰਾ ਸਿੰਘ ਕਲੇਰ ਸਮਾਧ ਭਾਈ, ਰਣਜੀਤ ਸਿੰਘ ਪ੍ਰਧਾਨ, ਸਾਬਕਾ ਸਰਪੰਚ ਦਾਰਾ ਸਿੰਘ, ਪੱਤਰਕਾਰ ਹਰਜੀਤ ਸਿੰਘ, ਸਰਪੰਚ ਪਿਆਰਾ ਸਿੰਘ, ਬਲਜਿੰਦਰ ਸਿੰਘ ਮੈਂਬਰ, ਗੁਰਮੀਤ ਸਿੰਘ ਅਤੇ ਗੁਰਪਾਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ.ਐਸ. ਬਲੌਸਮ ਹਾਈ ਸਕੂਲ ਦੇ ਵਿਦਿਆਰਥੀਆਂ ਵਲੋਂ ਵਿਦਾਇਗੀ ਪਾਰਟੀ <br/> ਅਗਲੀ ਖ਼ਬਰ ਡਰੋਲੀ ਭਾਈ ਵਿਖੇ ਗੁਰਦੁਆਰਾ ਅੰਗੀਠਾ ਸਾਹਿਬ ਦੇ ਸਥਾਨ 'ਤੇ ਸੰਗਤਾਂ ਹਰ ਐਤਵਾਰ ਲਗਾਉਂਦੀਆਂ ਹਨ ਚੁਪਹਿਰਾ <br/>
Ad Position 24