16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਕਾਂਗਰਸ ਪਾਰਟੀ ਦੀ ਬਰਨਾਲਾ ਰੈਲੀ ਨੇ ਅਕਾਲੀ ਦਲ ਅਤੇ ਸੱਤਾਧਾਰੀ ਪਾਰਟੀ ਦੇ ਭਰਮ ਭੁਲੇਖੇ ਦੂਰ ਕੀਤੇ-ਸੰਧੂ ਸੁਖਾਨੰਦ <br/>

Ad Position 21
No active advertisement
ਅਜੀਤ ਡੈਸਕ 02-03-2026
ਠੱਠੀ ਭਾਈ, 1 ਮਾਰਚ (ਜਗਰੂਪ ਸਿੰਘ ਮਠਾੜੂ)-ਕਾਂਗਰਸ ਪਾਰਟੀ ਵਲੋਂ ਬਰਨਾਲਾ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਨੇ ਅਕਾਲੀ ਦਲ ਅਤੇ ਸੱਤਾਧਾਰੀ ਪਾਰਟੀ ਵਲੋਂ ਫੈਲਾਏ ਜਾ ਰਹੇ ਭਰਮ ਭੁਲੇਖਿਆਂ ਨੂੰ ਪੂਰੀ ਤਰ੍ਹਾਂ ਦੂਰ ਕਰ ਦਿੱਤਾ | ਰੈਲੀ ਦੌਰਾਨ ਇਕੱਠੇ ਹੋਏ ਵੱਡੇ ਜਨ ਸਮੂਹ ਅਤੇ ਲੋਕਾਂ ਦੇ ਉਤਸ਼ਾਹ ਨੇ ਸਾਬਤ ਕਰ ਦਿੱਤਾ ਕਿ ਪੰਜਾਬ ਦੀ ਜਨਤਾ ਕਾਂਗਰਸ ਦੀਆਂ ਨੀਤੀਆਂ 'ਤੇ ਭਰੋਸਾ ਕਰਦੀ ਹੈ ਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਮਜ਼ਬੂਤ ਦੇਖਣਾ ਚਾਹੁੰਦੀ ਹੈ | ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਗਸੀਰ ਸਿੰਘ ਕਾਲੇਕੇ ਦੀ ਅਗਵਾਈ ਹੇਠ ਪਿੰਡ ਸੁਖਾਨੰਦ ਤੋਂ ਕਾਂਗਰਸ ਪ੍ਰਧਾਨ ਹਰਜਿੰਦਰ ਸਿੰਘ ਜਿੰਦਾ ਸੰਧੂ ਵਲੋਂ ਵੱਡਾ ਕਾਫ਼ਲਾ ਬਰਨਾਲਾ ਰੈਲੀ ਲਈ ਰਵਾਨਾ ਕੀਤਾ ਗਿਆ | ਇਸ ਮੌਕੇ ਗੱਡੀਆਂ ਦੀ ਲੰਮੀ ਕਤਾਰ ਅਤੇ ਵਰਕਰਾਂ ਵਿਚ ਦਿੱਖ ਰਹੇ ਜੋਸ਼ ਨੇ ਵਿਰੋਧੀਆਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਕਿ ਹਲਕੇ ਅੰਦਰ ਕਾਂਗਰਸ ਪਾਰਟੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ | ਪ੍ਰਧਾਨ ਹਰਜਿੰਦਰ ਸਿੰਘ ਜਿੰਦਾ ਸੰਧੂ ਸੁਖਾਨੰਦ ਨੇ ਕਿਹਾ ਕਿ ਰੈਲੀ ਵਿਚ ਲੋਕਾਂ ਦੀ ਭਾਰੀ ਸ਼ਮੂਲੀਅਤ ਅਤੇ ਉਤਸ਼ਾਹ ਨੇ ਸਾਬਤ ਕਰ ਦਿੱਤਾ ਕਿ ਲੋਕ ਸੱਤਾਧਾਰੀ ਪਾਰਟੀ ਦੇ ਝੂਠੇ ਦਾਅਵਿਆਂ ਤੋਂ ਤੰਗ ਆ ਚੁੱਕੇ ਹਨ ਤੇ ਵਿਕਾਸ ਅਤੇ ਲੋਕ ਹਿਤਾਂ ਲਈ ਕਾਂਗਰਸ ਨੂੰ ਇਕ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ | ਇਸ ਮੌਕੇ ਕਈ ਸੀਨੀਅਰ ਆਗੂ ਅਤੇ ਵਰਕਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਵਲੋਂ ਖ਼ੂਨਦਾਨ ਕੈਂਪ 'ਚ 285 ਯੂਨਿਟ ਖ਼ੂਨਦਾਨ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਪਿ੍ੰਸੀਪਲ ਆਫ਼ ਦ ਈਅਰ ਪੁਰਸਕਾਰ ਨਾਲ ਸਨਮਾਨਿਤ <br...
Ad Position 24