16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਵਲੋਂ ਖ਼ੂਨਦਾਨ ਕੈਂਪ 'ਚ 285 ਯੂਨਿਟ ਖ਼ੂਨਦਾਨ

Ad Position 21
No active advertisement
ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਵਲੋਂ ਲਗਾਏ ਖ਼ੂਨਦਾਨ ਕੈਂਪ ਦੌਰਾਨ ਖ਼ੂਨਦਾਨੀਆਂ ਨੂੰ ਸਨਮਾਨਿਤ ਕਰਦੇ ਹੋਏ ਡਾ. ਰਾਕੇਸ਼ ਅਰੋੜਾ, ਪ੍ਰੇਮ ਚੰਦ ਚੱਕੀ ਵਾਲਾ ਤੇ ਸੁਸਾਇਟੀ ਦੇ ਅਹੁਦੇਦਾਰ | ਅਜੀਤ ਤਸਵੀਰ <br/> 02-03-2026
ਮੋਗਾ, 1 ਮਾਰਚ (ਸੁਰਿੰਦਰਪਾਲ ਸਿੰਘ)-ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਪਹਿਲਾ ਖ਼ੂਨਦਾਨ ਕੈਂਪ ਆਈ.ਐਮ.ਏ. ਹਾਲ ਪ੍ਰਤਾਪ ਰੋਡ ਵਿਖੇ ਲਗਾਇਆ ਗਿਆ ਜਿਸ ਵਿਚ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਹਿਯੋਗ ਦਿੱਤਾ ਗਿਆ | ਇਸ ਮੌਕੇ ਵੱਖ-ਵੱਖ ਸੰਸਥਾਵਾਂ ਤੇ ਸ਼ਹਿਰ ਵਾਸੀਆਂ ਵਲੋਂ ਖ਼ੂਨਦਾਨ ਕੀਤਾ ਗਿਆ | ਕੈਂਪ ਵਿਚ 285 ਦੇ ਕਰੀਬ ਯੂਨਿਟ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ਡਾ. ਰਾਕੇਸ਼ ਅਰੋੜਾ, ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਾ ਤੋਂ ਇਲਾਵਾ ਵੱਖ-ਵੱਖ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ | ਸੰਸਥਾ ਦੇ ਪ੍ਰਧਾਨ ਸੰਜੀਵ ਨਰੂਲਾ, ਜਰਨਲ ਸਕੱਤਰ ਸੰਜੀਵ ਕੁਮਾਰ ਅਰੋੜਾ, ਸੀਨੀਅਰ ਵਾਈਸ ਪ੍ਰਧਾਨ ਵੇਨਿਕਾ ਗੋਇਲ, ਪੰਜਾਬ ਪ੍ਰਧਾਨ ਮਹਿਲਾ ਵਿੰਗ ਭਾਵਨਾ ਬਾਂਸਲ, ਪੰਜਾਬ ਵਾਈਸ ਪ੍ਰਧਾਨ ਰਮਨ ਸਿੰਗਲਾ, ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਕੰਡਾ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਜਸਵੀਰ ਕੌਰ ਜੱਸੀ, ਮੁੱਖ ਸਲਾਹਕਾਰ ਵੀ.ਪੀ. ਸੇਠੀ ਨੇ ਕਿਹਾ ਕਿ ਖ਼ੂਨਦਾਨ ਮਹਾਂਦਾਨ ਹੈ | ਸੰਸਥਾ ਵਲੋਂ ਖ਼ੂਨਦਾਨ ਕਰਨ ਵਾਲੇ ਖ਼ੂਨਦਾਨੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਸਕੱਤਰ ਪਰਮਿੰਦਰ ਸਿੰਘ ਸਰਾਂ, ਜ਼ਿਲ੍ਹਾ ਸਕੱਤਰ ਮਹਿਲਾ ਵਿੰਗ ਮਨਜੀਤ ਕੌਰ, ਜ਼ਿਲ੍ਹਾ ਵਾਈਸ ਪ੍ਰਧਾਨ ਮਨਜੀਤ ਕੌਰ, ਸਾਧਵੀ ਪਰਮਜੀਤ ਕੌਰ, ਗੁਰਪ੍ਰੀਤ ਕੌਰ, ਪ੍ਰੋਮਿਲਾ ਦੇਵੀ, ਕੁਲਵੰਤ ਕੌਰ, ਮਮਤਾ ਸ਼ਰਮਾ, ਨੰਦਿਤਾ ਮਿਗਲਾਨੀ, ਜਸਵੀਰ ਕੌਰ, ਗੁਰਜੀਤ ਕੌਰ, ਅਮਨਦੀਪ ਮਦਾਨ, ਰਜਿੰਦਰ ਵਿੱਕੀ, ਸੁਨੀਲ ਕੁਮਾਰ, ਸੁਖਚੈਨ ਰਾਮੂਵਾਲੀਆ, ਪਰਮਜੀਤ ਸਿੰਘ ਖ਼ਾਲਸਾ ਸੇਵਾ ਸੁਸਾਇਟੀ, ਬਲਜੀਤ ਸਿੰਘ ਸਾਬਕਾ ਮੇਅਰ, ਮੋਹਿਤ ਸਚਦੇਵਾ, ਸੁਨੀਲ ਕੁਮਾਰ ਸੋਨੂੰ, ਸੁਖਦੇਵ ਸਿੰਘ ਰਾਏ, ਬਿੰਦਰ ਬੁੱਟਰ, ਵਿਜੈ ਮਦਾਨ, ਰਜਿੰਦਰ ਸਚਦੇਵਾ, ਵਿਕਾਸ ਕਪੂਰ, ਰਮਨ ਗਾਂਧੀ, ਨਵਲ ਅਰੋੜਾ, ਸ਼ੁਭਮ ਨਰੂਲਾ, ਪ੍ਰੀਤੀ ਅਰੋੜਾ, ਕਿ੍ਸ਼ਨ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਾਰੇ ਜ਼ਿਲਿ੍ਹਆਂ 'ਚ ਮਨਾਏ ਪ੍ਰੋਗਰਾਮ ਸਾਡੇ ਬਜ਼ੁਰਗ ਸਾਡਾ ਮਾਣ ਸਫ਼ਲਤਾਪੂਰਵਕ ਚੱਲ ਰਹੇ ਹਨ-ਕਾਮਰਾ... ਅਗਲੀ ਖ਼ਬਰ ਕਾਂਗਰਸ ਪਾਰਟੀ ਦੀ ਬਰਨਾਲਾ ਰੈਲੀ ਨੇ ਅਕਾਲੀ ਦਲ ਅਤੇ ਸੱਤਾਧਾਰੀ ਪਾਰਟੀ ਦੇ ਭਰਮ ਭੁਲੇਖੇ ਦੂਰ ਕੀਤੇ-ਸੰਧੂ ਸੁਖਾਨੰਦ <br...
Ad Position 24