10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਇਕਾਈ ਦੀ ਚੋਣ <br/>

Ad Position 21
No active advertisement
ਅਜੀਤ ਡੈਸਕ 06-04-2026
ਮੋਗਾ, 5 ਅਪ੍ਰੈਲ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੂੰ ਛੱਡ ਕੇ ਮੋਗਾ-2 ਦੇ ਬਲਾਕ ਪ੍ਰਧਾਨ ਨਿਰਮਲ ਸਿੰਘ ਕਾਲੀਏ ਵਾਲਾ ਸਾਥੀਆਂ ਸਮੇਤ ਕਿਰਤੀ ਕਿਸਾਨ ਯੂਨੀਅਨ 'ਚ ਸ਼ਾਮਿਲ ਹੋਏ ਤੇ ਪਿੰਡ ਕਾਲੀਏ ਵਾਲਾ ਵਿਖੇ 11 ਮੈਂਬਰੀ ਪਿੰਡ ਇਕਾਈ ਦੀ ਚੋਣ ਕੀਤੀ ਗਈ | ਇਹ ਚੋਣ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਸੂਬਾ ਜਰਨਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਵਿਸ਼ੇਸ਼ ਸ਼ਿਰਕਤ ਕੀਤੀ | ਇਸ ਮੌਕੇ ਬਲਾਕ ਪ੍ਰੈੱਸ ਸਕੱਤਰ ਤੀਰਥਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਿਸਾਨਾਂ ਨੂੰ ਕਿਸਾਨ ਲਹਿਰ ਨੂੰ ਵੱਡੀ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਨਿਰਮਲ ਸਿੰਘ ਕਾਲੀਏ ਵਾਲਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਦੇ ਅਹੁਦੇ ਨੂੰ ਛੱਡ ਕੇ ਕਿਰਤੀ ਕਿਸਾਨ ਯੂਨੀਅਨ ਵਿਚ ਸ਼ਾਮਿਲ ਹੋਏ | ਉਨ੍ਹਾਂ ਦੇ ਨਾਲ ਚਰਨਜੀਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਲੱਖੋਵਾਲ ਤੇ ਰਣਜੀਤ ਸਿੰਘ ਇਕਾਈ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਆਦਿ ਸ਼ਾਮਿਲ ਹੋਏ | ਇਸ ਮੌਕੇ ਇਕਾਈ ਪ੍ਰਧਾਨ ਗੁਰਮੀਤ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਖ਼ਜ਼ਾਨਚੀ ਜਗਜੀਤ ਸਿੰਘ, ਸਕੱਤਰ ਬਵਿੰਦਰ ਸਿੰਘ, ਪ੍ਰੈੱਸ ਸਕੱਤਰ ਭੁਪਿੰਦਰ ਸਿੰਘ, ਚਮਕੌਰ ਸਿੰਘ, ਪ੍ਰੇਮ ਸਿੰਘ, ਅਮਰਜੀਤ ਸਿੰਘ ਦੀ ਅਹੁਦੇਦਾਰਾਂ ਵਜੋਂ ਚੋਣ ਹੋਈ ਤੇ ਬਾਕੀਆਂ ਦੀ ਮੈਂਬਰਾਂ ਵਜੋਂ ਚੋਣ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ ਦੀਆਂ ਕੇਬਲਾਂ ਵੱਢਣ ਦਾ ਸਿਲਸਿਲਾ ਜਾਰੀ <br/> ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ 'ਚ ਵਿਦਿਆਰਥੀਆਂ ਲਈ ਫ਼ਨਡੇ ਆਯੋਜਿਤ
Ad Position 24