08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸੰਤ ਮੋਹਨ ਦਾਸ ਸਕੂਲ ਦਾ ਪੰਜਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 11-04-2026
ਨੱਥੂਵਾਲਾ ਗਰਬੀ, 10 ਅਪ੍ਰੈਲ (ਨਵਦੀਪ ਸਿੰਘ)-ਵਿੱਦਿਆ ਤੇ ਖੇਡਾਂ ਦੇ ਖੇਤਰ 'ਚ ਇਲਾਕੇ ਦੀ ਮੋਹਰੀ ਸੰਸਥਾ ਵਜੋਂ ਜਾਣੇ ਜਾਂਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦਾ 5ਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸ਼ਾਨਦਾਰ ਰਿਹਾ | ਇਹ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਕੁਮਾਰ ਥਾਪਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਪੰਜਵੀਂ ਦੀ ਪ੍ਰੀਖਿਆ 'ਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਆਪਣਾ, ਆਪਣੇ ਮਾਪਿਆਂ, ਅਧਿਆਪਕਾਂ ਤੇ ਸਕੂਲ ਦਾ ਨਾਂਅ ਜ਼ਿਲੇ੍ਹ ਭਰ 'ਚ ਰੌਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਕਿਰਨਪ੍ਰੀਤ ਕੌਰ, ਨਵਰੀਤ ਕੌਰ, ਜਸਦੀਪ ਕੌਰ ਸੰਧੂ ਤੇ ਗੁਰਨੂਰ ਕੌਰ ਨੇ (500 ਵਿਚੋਂ 500) 100 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਮੈਰਿਟ 'ਚ ਪੁਜ਼ੀਸ਼ਨਾਂ ਹਾਸਲ ਕੀਤੀਆਂ | ਇਸ ਤੋਂ ਇਲਾਵਾ ਸਕੂਲ ਦੇ ਬਾਕੀ ਸਾਰੇ ਵਿਦਿਆਰਥੀਆਂ ਨੇ 85 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ | ਸੋ ਇਸ ਸਾਲ ਵੀ ਸੰਸਥਾ ਦਾ ਸਮੁੱਚਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਮੌਕੇ ਸਕੂਲ ਦੇ ਪ੍ਰਬੰਧਕੀ ਮੈਂਬਰ ਮੇਘਾ ਥਾਪਰ, ਪਿ੍ੰਸੀਪਲ ਹਰਮੋਹਨ ਸਿੰਘ ਸਾਹਨੀ, ਪਿ੍ੰਸੀਪਲ ਮੈਡਮ ਰੇਣੂਕਾ, ਮੈਡਮ ਦਰਸ਼ਨਾ ਕੌੜਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਵਲ ਸੁਸਾਇਟੀ ਮੋਗਾ ਨੇ ਡੀ.ਐਮ. ਕਾਲਜ ਸੰਸਥਾਵਾਂ ਨੂੰ ਬਚਾਉਣ ਦਾ ਦਿੱਤਾ ਹੋਕਾ • ਸ਼ਹਿਰ ਵਿਚ ਪੈਂਫ਼ਲਿਟ ਵੰਡ ਕੇ ਲੋਕ... ਅਗਲੀ ਖ਼ਬਰ ਗ੍ਰਾਮ ਪੰਚਾਇਤ ਕੋਠੇ ਕਰਤਾਰ ਸਿੰਘ ਵਿਖੇ ਮੋਟਰ ਦਾ ਉਦਘਾਟਨ <br/>
Ad Position 24