08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਨਾਭਾ ਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਇਆ

Ad Position 21
No active advertisement
ਅਜੀਤ ਡੈਸਕ 11-04-2026
ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਮਹਾਨ ਕ੍ਰਾਂਤੀਕਾਰੀ ਸੰਤ ਤੇ ਭਗਤਮਾਲਾ ਦੇ ਰਚੇਤਾ ਸਵਾਮੀ ਨਾਭਾ ਦਾਸ ਦਾ ਜਨਮ ਦਿਹਾੜਾ ਉਤਸ਼ਾਹ ਤੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਵਿਸ਼ੇਸ਼ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਦੇਸ਼ ਦੇ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਅਤੇ ਸਾਡੇ ਅਮੀਰ ਵਿਰਸੇ ਤੋਂ ਜਾਣੂੰ ਕਰਵਾਉਣਾ ਸੀ | ਸਮਾਗਮ ਦੌਰਾਨ ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸਵਾਮੀ ਨਾਭਾ ਦਾਸ ਦੇ ਜੀਵਨ ਤੇ ਉਨ੍ਹਾਂ ਦੇ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਅਧਿਆਪਕਾਂ ਨੇ ਦੱਸਿਆ ਕਿ ਨਾਭਾ ਦਾਸ ਨੇ ਹਮੇਸ਼ਾ ਜਾਤ-ਪਾਤ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਮਾਨਵਤਾ ਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ | ਉਨ੍ਹਾਂ ਦੁਆਰਾ ਰਚਿਤ ਭਗਤਮਾਲਾ ਗ੍ਰੰਥ ਬਾਰੇ ਦੱਸਦਿਆਂ ਅਧਿਆਪਕਾਂ ਨੇ ਕਿਹਾ ਕਿ ਇਹ ਸਾਨੂੰ ਸਚਾਈ ਅਤੇ ਭਗਤੀ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ | ਅਧਿਆਪਕਾਂ ਨੇ ਆਪਣੇ ਵਿਚਾਰ ਬਹੁਤ ਹੀ ਸਰਲ ਪੰਜਾਬੀ ਭਾਸ਼ਾ ਵਿਚ ਸਾਂਝੇ ਕੀਤੇ, ਤਾਂ ਜੋ ਬੱਚੇ ਇਨ੍ਹਾਂ ਸਿੱਖਿਆਵਾਂ ਨੂੰ ਸਹੀ ਢੰਗ ਨਾਲ ਆਪਣੇ ਜੀਵਨ ਵਿਚ ਉਤਾਰ ਸਕਣ | ਇਸ ਗਤੀਵਿਧੀ ਵਿਚ ਵਿਦਿਆਰਥੀਆਂ ਨੇ ਬਹੁਤ ਦਿਲਚਸਪੀ ਦਿਖਾਈ | ਲੈਕਚਰਾਂ ਰਾਹੀਂ ਬੱਚਿਆਂ ਨੇ ਨਾ ਸਿਰਫ਼ ਸੰਤ ਜੀ ਦੇ ਜੀਵਨ ਬਾਰੇ ਸਿੱਖਿਆ, ਸਗੋਂ ਉਨ੍ਹਾਂ ਦੇ ਮਨਾਂ 'ਚ ਨੈਤਿਕ ਕਦਰਾਂ-ਕੀਮਤਾਂ ਅਤੇ ਸਤਿਕਾਰ ਦੀ ਭਾਵਨਾ ਵੀ ਪੈਦਾ ਹੋਈ | ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਬਹੁਤ ਜ਼ਰੂਰੀ ਹਨ | ਅੱਜ ਦੇ ਇਸ ਪ੍ਰੋਗਰਾਮ ਤੋਂ ਵਿਦਿਆਰਥੀਆਂ ਨੇ ਬਹੁਤ ਕੁਝ ਨਵਾਂ ਸਿੱਖਿਆ ਹੈ | ਸਮਾਗਮ ਦੇ ਅੰਤ 'ਚ ਸਕੂਲ ਪ੍ਰਬੰਧਕਾਂ ਤੇ ਪਿ੍ੰਸੀਪਲ ਵਲੋਂ ਸਭ ਨੂੰ ਨਾਭਾ ਦਾਸ ਜੈਅੰਤੀ ਦੀ ਵਧਾਈ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਤਖ਼ਤੂਪੁਰਾ ਵਲੋਂ ਗੜਿਆਂ ਨਾਲ ਮਾਰੀਆਂ ਫ਼ਸਲਾਂ ਦਾ ਦੌਰਾ ਅਗਲੀ ਖ਼ਬਰ ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ ਸਿਹਤ ਅਧਿਕਾਰੀਆਂ ਨੂੰ ਮਿਲਿਆ
Ad Position 24