12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਭਾਈ ਅੰਮਿ੍ਤਪਾਲ ਸਿੰਘ ਦੇ ਨਾਲ ਸੀ, ਨਾਲ ਹਾਂ ਤੇ ਹਮੇਸ਼ਾ ਨਾਲ ਰਹਾਂਗਾ-ਸਰਬਜੀਤ ਸਿੰਘ ਖ਼ਾਲਸਾ <br/>

Ad Position 21
No active advertisement
ਅਜੀਤ ਡੈਸਕ 13-04-2026
ਮੋਗਾ, 12 ਅਪ੍ਰੈਲ (ਸੁਰਿੰਦਰਪਾਲ ਸਿੰਘ)-ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਫਾਊਾਡਰ ਮੈਂਬਰ ਹਨ ਤੇ ਉਹ ਹਮੇਸ਼ਾ ਹੀ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੇ ਨਾਲ ਖੜ੍ਹੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਇੱਕਜੁੱਟ ਹੋ ਕੇ ਪਾਰਟੀ ਦੀ ਬਿਹਤਰੀ ਲਈ ਸਖ਼ਤ ਮਿਹਨਤ ਕਰ ਰਿਹਾ ਹੈ ਤੇ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ ਸ਼ਾਨ ਨਾਲ ਜਿੱਤੇਗੀ | ਗੱਲਬਾਤ ਕਰਦਿਆਂ ਉਨ੍ਹਾਂ ਮੀਡੀਆ ਰਿਪੋਰਟਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਮੁੱਚੀ ਜਥੇਬੰਦੀ ਇੱਕਜੁੱਟ ਹੈ ਤੇ ਪਾਰਟੀ ਵਿਚ ਕਿਸੇ ਵੀ ਤਰ੍ਹਾਂ ਦਾ ਵਖਰੇਵਾਂ ਨਹੀਂ ਹੈ | ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਭਾਈ ਅੰਮਿ੍ਤਪਾਲ ਸਿੰਘ ਦੇ ਨਾਲ ਸਨ, ਹੁਣ ਵੀ ਨਾਲ ਹਨ ਤੇ ਭਵਿੱਖ ਵਿਚ ਵੀ ਉਨ੍ਹਾਂ ਦੇ ਨਾਲ ਹੀ ਰਹਿਣਗੇ | ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਲੜ ਕੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜ ਕੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅੱਗੇ ਆਉਣ ਅਤੇ ਕਿਸੇ ਵੀ ਤਰ੍ਹਾਂ ਦੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ |


Ad Position 22
No active advertisement
ਪਿਛਲੀ ਖ਼ਬਰ ਪ੍ਰਾਇਮਰੀ ਸਕੂਲਾਂ ਦੇ ਇੰਚਾਰਜ ਅਧਿਆਪਕਾਂ ਨੂੰ ਵੀ ਸਕੂਲ ਮੁਖੀ ਦੇ ਬਰਾਬਰ ਤਨਖ਼ਾਹ ਦਿੱਤੀ ਜਾਵੇ-ਸ਼ਰਮਾ <br/> ਅਗਲੀ ਖ਼ਬਰ ਲਾਈਫ਼ ਲਾਈਨ ਵੈੱਲਫੇਅਰ ਕਲੱਬ ਦੀ ਮੀਟਿੰਗ ਆਧੁਨਿਕ ਸਹੂਲਤਾਂ ਵਾਲੀ ਐਂਬੂਲੈਂਸ ਖ਼ਰੀਦਣ 'ਤੇ ਜ਼ੋਰ <br/>
Ad Position 24