08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸੇਂਟ ਜੌਰਡਨ ਕਾਨਵੈਂਟ ਸਕੂਲ ਬਾਘਾ ਪੁਰਾਣਾ 'ਚ ਵਿਸਾਖੀ ਮੌਕੇ ਰੰਗਾਰੰਗ ਸਮਾਗਮ <br/>

Ad Position 21
No active advertisement
ਅਜੀਤ ਡੈਸਕ 15-04-2026
ਬਾਘਾ ਪੁਰਾਣਾ, 14 ਅਪ੍ਰੈਲ (ਟਿੰਕੂ ਕਾਠਪਾਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਜੌਰਡਨ ਕਾਨਵੈਂਟ ਸਕੂਲ ਬਾਘਾ ਪੁਰਾਣਾ 'ਚ ਅੱਜ ਖ਼ੁਸ਼ੀ ਤੇ ਉਤਸ਼ਾਹ ਨਾਲ ਵਿਸਾਖੀ ਮੌਕੇ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ 'ਚ ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ਸਰਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਛੇਵੀਂ ਜਮਾਤ ਦੇ ਇਕ ਵਿਦਿਆਰਥੀ ਵਲੋਂ ਕੀਤੇ ਗਏ ਪ੍ਰਭਾਵਸ਼ਾਲੀ ਭਾਸ਼ਣ ਨਾਲ ਹੋਈ, ਜਿਸ ਵਿਚ ਉਸ ਨੇ ਵਿਸਾਖੀ ਦੇ ਇਤਿਹਾਸ ਅਤੇ ਇਸ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਤੋਂ ਬਾਅਦ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਸਟੇਜ ਦੀ ਭੂਮਿਕਾ ਬਖ਼ੂਬੀ ਨਿਭਾਈ ਤੇ ਪੂਰੇ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਇਆ | ਸੱਭਿਆਚਾਰਕ ਪ੍ਰੋਗਰਾਮ ਦੌਰਾਨ ਬੱਚਿਆਂ ਵਲੋਂ ਵੱਖ-ਵੱਖ ਰੰਗਾ-ਰੰਗ ਪੇਸ਼ਕਾਰੀਆਂ ਕੀਤੀਆਂ ਗਈਆਂ, ਜਿਨ੍ਹਾਂ 'ਚ ਧਾਰਮਿਕ ਗੀਤ, ਕਵਿਤਾਵਾਂ, ਗਿੱਧਾ ਤੇ ਭੰਗੜਾ ਖ਼ਾਸ ਆਕਰਸ਼ਨ ਦਾ ਕੇਂਦਰ ਰਹੇ | ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਤੇ ਸਾਰੇ ਹਾਜ਼ਰੀਨ ਵਲੋਂ ਉਨ੍ਹਾਂ ਦੀ ਖੂਬ ਪ੍ਰਸ਼ੰਸਾ ਕੀਤੀ ਗਈ | ਇਸ ਮੌਕੇ ਪੰਜਾਬੀ ਅਧਿਆਪਕਾ ਮੈਡਮ ਗੁਲਬਿੰਦਰ ਕੌਰ ਨੇ ਆਪਣੀ ਕਵਿਤਾ ਰਾਹੀਂ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਨੂੰ ਰੌਸ਼ਨ ਕੀਤਾ | ਇਸ ਤੋਂ ਇਲਾਵਾ ਅਧਿਆਪਕ ਬਿਨੋਦ ਐਨ ਤੇ ਖ਼ੁਸ਼ਬੂ ਮਿਸ਼ਰਾ ਨੇ ਆਪਣੇ ਭਾਸ਼ਣਾਂ ਰਾਹੀਂ ਵਿਸਾਖੀ ਦੇ ਇਤਿਹਾਸਕ ਤੇ ਧਾਰਮਿਕ ਪੱਖਾਂ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ | ਪ੍ਰੋਗਰਾਮ ਦੇ ਅੰਤ 'ਚ ਸਕੂਲ ਦੀ ਪਿ੍ੰਸੀਪਲ ਸੁਧਾ ਕੇ.ਆਰ. ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ | ਸਮਾਗਮ ਦਾ ਸਮਾਪਨ ਖ਼ੁਸ਼ੀ ਤੇ ਉਤਸ਼ਾਹ ਦੇ ਮਾਹੌਲ ਵਿਚ ਹੋਇਆ, ਜਿਸ ਨੇ ਸਾਰੇ ਹਾਜ਼ਰੀਨ ਦੇ ਦਿਲਾਂ ਵਿਚ ਵਿਸਾਖੀ ਦੀ ਖ਼ੁਸ਼ੀ ਨੂੰ ਹੋਰ ਵਧਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਬਾਦਲ 'ਚ ਸ਼ਾਮਲ ਹੋਣ 'ਤੇ ਬਰਜਿੰਦਰ ਬਰਾੜ ਦਾ ਸਰਕਲ ਫਤਹਿਗੜ ਪੰਜਤੂਰ ਵਲੋਂ ਸਵਾਗਤ ਅਗਲੀ ਖ਼ਬਰ ਗੁਰਦੁਆਰਾ ਲੋਹਗੜ੍ਹ ਸਾਹਿਬ ਦੀਨਾ ਵਿਖੇ ਸੰਗਰਾਂਦ ਤੇ ਖ਼ਾਲਸਾ ਸਾਜਨਾ ਦਿਵਸ ਉਤਸ਼ਾਹ ਨਾਲ ਮਨਾਇਆ <br/>
Ad Position 24