26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਮੁੱਖ ਮੰਤਰੀ ਦਾ ਸ੍ਰੀ ਅਕਾਲ ਤਖਤ ਸਾਹਿਬ ਨਾਲ ਟਕਰਾਅ ਆਪ ਨੂੰ ਲੈ ਡੁੱਬੇਗਾ- ਡੇਮਰੂ

Ad Position 21
No active advertisement
ਅਜੀਤ ਡੈਸਕ 24-06-2026


ਨੱਥੂਵਾਲਾ ਗਰਬੀ, 23 ਜੂਨ (ਨਵਦੀਪ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਅਤੇ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਦਰਮਿਆਨ ਵਧ ਰਹੀ ਖਿੱਚੋਤਾਣ ਨੂੰ ਲੈ ਕੇ ਪੰਜਾਬ ਦਾ ਸਿਆਸੀ ਮਾਹੌਲ ਗਰਮਾ ਗਿਆ ਹੈ। ਇਹ ਪ੍ਰਗਟਾਵਾ ਅਕਾਲੀ ਦਲ (ਬਾਦਲ) ਦੇ ਯੂਥ ਵਿੰਗ ਦੇ ਪ੍ਰਧਾਨ ਹਰਜੋਤ ਸਿੰਘ ਡੇਮਰੂ ਨੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲਿਆਂ ਨੂੰ ਚੁਨੌਤੀ ਦੇਣਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਦਾ ਇਹ ਰਵੱਈਆ ਆਮ ਆਦਮੀ ਪਾਰਟੀ ਲਈ ਨੁਕਸਾਨਦਾਇਕ ਸਾਬਤ ਹੋਵੇਗਾ ਅਤੇ ਇਸ ਦਾ ਸਿਆਸੀ ਖਮਿਆਜ਼ਾ ਪਾਰਟੀ ਨੂੰ ਭੁਗਤਣਾ ਪੈ ਸਕਦਾ ਹੈ। ਡੇਮਰੂ ਨੇ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਸੱਤਾ ਦੇ ਨਸ਼ੇ ਵਿਚ ਇਸ ਸਰਵਉੱਚ ਅਸਥਾਨ ਦੇ ਫੈਸਲਿਆਂ ’ਤੇ ਸੁਆਲ ਖੜ੍ਹੇ ਕਰ ਰਹੇ ਹਨ ਜਿਸ ਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਆਪਣਾ ਇਹ ਰਵੱਈਆ ਨਾ ਬਦਲਿਆ ਤਾਂ ਇਸ ਦੇ ਗੰਭੀਰ ਸਿਆਸੀ ਨਤੀਜੇ ਸਾਹਮਣੇ ਆ ਸਕਦੇ ਹਨ।

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ ’ਚ ਮਨਾਇਆ ਕੌਮਾਂਤਰੀ ਯੋਗਾ ਦਿਵਸ ਅਗਲੀ ਖ਼ਬਰ ਬਾਬੇ ਕੇ ਗਰੁੱਪ ਆਫ਼ ਇੰਸਟੀਚਿਊਟਸ ਦੌਧਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
Ad Position 24