06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਵਿਧਾਇਕਾ ਡਾ. ਅਰੋੜਾ ਨੇ ਵਾਰਡ ਨੰ. 2 ’ਚ ਨਵੇਂ ਟਿਊਬਵੈੱਲ ਬੋਰ ਦਾ ਕੀਤਾ ਉਦਘਾਟਨ

ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਦੇ ਵਾਰਡ ਨੰਬਰ-2 ਸਥਿਤ ਐਮ. ਪੀ.

Ad Position 21
No active advertisement
ਅਜੀਤ ਡੈਸਕ 04-08-2026
ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਦੇ ਵਾਰਡ ਨੰਬਰ-2 ਸਥਿਤ ਐਮ.ਪੀ. ਬਸਤੀ ਲੰਡੇਕੇ ਵਿਚ ਨਵੇਂ ਟਿਊਬਵੈੱਲ ਬੋਰ ਦਾ ਉਦਘਾਟਨ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਕੀਤਾ ਗਿਆ। ਇਸ ਮੌਕੇ ਮੇਅਰ ਵਿਨੈਪਾਲ ਕੌਰ, ਡਿਪਟੀ ਮੇਅਰ ਗੌਰਵ ਗਰਗ, ਵਾਰਡ ਇੰਚਾਰਜ ਲਖਵਿੰਦਰ ਸਿੰਘ, ਸਾਬਕਾ ਕੌਂਸਲਰ ਜਸਵਿੰਦਰ ਸਿੰਘ ਕਾਕਾ, ਵੱਡੀ ਗਿਣਤੀ ਵਿਚ ਵਾਰਡ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ। ਇਸ ਮੌਕੇ ਵਿਧਾਇਕਾ ਡਾ. ਅਰੋੜਾ ਨੇ ਕਿਹਾ ਕਿ ਨਵਾਂ ਟਿਊਬਵੈੱਲ ਬੋਰ ਇਲਾਕੇ ਦੇ ਲੋਕਾਂ ਨੂੰ ਬਿਹਤਰ ਅਤੇ ਨਿਰਵਿਘਨ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਇਸ ਨਾਲ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਸਮੱਸਿਆ ਤੋਂ ਵਾਰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਨਗਰ ਨਿਗਮ ਮੋਗਾ ਵੱਲੋਂ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸਮਾਗਮ ਦੌਰਾਨ ਵਾਰਡ ਵਾਸੀਆਂ ਨੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਮੇਅਰ ਵਿਨੈਪਾਲ ਕੌਰ ਦਾ ਧੰਨਵਾਦ ਕਰਦਿਆਂ ਸਿਰੋਪਾਉ ਦੇ ਕੇ ਸਨਮਾਨ ਕੀਤਾ|
Ad Position 22
No active advertisement
ਪਿਛਲੀ ਖ਼ਬਰ ਅਰਸ਼ ਮੱਲਕੇ ਯੂਥ ਅਕਾਲੀ ਦਲ (ਬ) ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਯੂਥ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਕਸ਼ਯਪ ਰਾਜਪੂਤ ਮਹਿਰਾ ਸਭਾ ਦੀ ਮੀਟਿੰਗ
Ad Position 24
No active advertisement