06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਬਲੂਮਿੰਗ ਬਡਜ਼ ਸਕੂਲ ਦੇ ਅੰਡਰ-17 ਸਾਲ ਲੜਕਿਆਂ ਦੀ ਟੇਬਲ ਟੈਨਿਸ ਦੀ ਟੀਮ ਬਣੀ ਮੋਗਾ ਜ਼ੋਨ ਚੈਂਪੀਅਨ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ-ਚੇਅਰਪਰਸਨ ਕਮਲ ਸੈਣੀ

ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ, ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਆਪਣੀ ਇਕ ਵਿਲੱਖਣ ਪਹਿਚਾਣ ਬਣਾ ਚੁੱਕਾ ਹੈ।

Ad Position 21
No active advertisement
ਅਜੀਤ ਡੈਸਕ 04-08-2026
ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ, ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਆਪਣੀ ਇਕ ਵਿਲੱਖਣ ਪਹਿਚਾਣ ਬਣਾ ਚੁੱਕਾ ਹੈ। ਅਕਸਰ ਹੀ ਇਸ ਸਕੁਲ਼ ਦੇ ਵਿਦਿਆਰਥੀ ਸਿੱਖਿਆ ਜਾਂ ਖੇਡਾਂ ਦੇ ਖੇਤਰ ਵਿਚ ਨਵੀਆਂ-ਨਵੀਆਂ ਮੱਲਾਂ ਮਾਰਦੇ ਰਹਿੰਦੇ ਹਨ। ਇਸ ਸਾਲ ਵੀ ਚੱਲ ਰਹੀਆਂ ਜ਼ੋਨ ਖੇਡਾਂ 2026-27 ਵਿਚ ਲੜਕਿਆਂ ਨੇ ਟੇਬਲ-ਟੈਨਿਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਪ੍ਰਗਟਾਵਾ ਕਰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ 1 ਅਗਸਤ ਨੂੰ ਹੋਏ ਟੇਬਲ ਟੈਨਿਸ ਦੇ ਮੁਕਾਬਲਿਆਂ ਵਿਚ ਅੰਡਰ-17 ਉਮਰ ਵਰਗ ਵਿਚ ਦਵਿੰਦਰ ਸਿੰਘ, ਗਗਨਪ੍ਰੀਤ ਸਿੰਘ ਅਤੇ ਜੇਯਸ਼ ਸ਼ਰਮਾ ਨੇ ਆਪਣੇ-ਆਪਣੇ ਮੁਕਾਬਲੇ ਜਿੱਤੇ ਅਤੇ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਹੀ ਅੰਡਰ-19 ਵਿਚ ਅਮਨਪ੍ਰੀਤ ਸਿੰਘ, ਕਰਮਪ੍ਰੀਤ ਸਿੰਘ, ਏਕਮਜੋਤ ਸਿੰਘ, ਜੋਬਨਪ੍ਰੀਤ ਸਿੰਘ ਅਤੇ ਪ੍ਰਭਜੋਤ ਸਿੰਘ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਨੇ ਸਕੂਲ ਦੇ ਟੇਬਲ ਟੈਨਿਸ ਦੇ ਕੋਚ ਕਾਮਤਾ ਪ੍ਰਸ਼ਾਦ ਨੂੰ ਵੀ ਮੁਬਾਰਕਬਾਦ ਦਿੱਤੀ। ਇਸ ਮੌਕੇ ਸਕੁਲ਼ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਜ਼ਰੂਰੀ ਨਹੀਂ ਕਿ ਵਿਦਿਆਰਥੀ ਸਿਰਫ਼ ਪੜਾਈ ਦੇ ਖੇਤਰ ਵਿਚ ਹੀ ਅੱਗੇ ਵਧਦੇ ਹਨ, ਸਗੋਂ ਕਈ ਵਿਦਿਆਰਥੀ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਵੱਖਰੀ ਪਹਿਚਾਣ ਬਣਾ ਲੈਂਦੇ ਹਨ। ਇਸ ਲਈ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਵਿਚ ਲਗਭਗ ਹਰ ਪ੍ਰਕਾਰ ਦੀ ਖੇਡ ਲਈ ਮੈਦਾਨ, ਖੇਡਾਂ ਦਾ ਸਮਾਨ ਅਤੇ ਕੋਚਿੰਗ ਦਾ ਖ਼ਾਸ ਪ੍ਰਬੰਧ ਹੈ। ਜ਼ਿਕਰਯੋਗ ਹੈ ਕਿ ਬਲੂਮਿੰਗ ਬਡਜ਼ ਸਕੂਲ ਵੱਡੀ ਗਰਾਉਂਡ ਅਤੇ ਹਰ ਖੇਡ ਨਾਲ ਸੰਬੰਧਿਤ ਉੱਚ ਦਰਜੇ ਦਾ ਇਨਫ੍ਰਾਸਟ੍ਰਕਚਰ ਮੌਜੂਦ ਹੈ ਜਿਸ ਕਰਕੇ ਵਿਦਿਆਰਥੀ ਖੇਡਾਂ ਦੇ ਖੇਤਰ ਵਿਚ ਹਰ ਰੋਜ਼ ਨਵੇ ਪਰਚਮ ਫਹਿਰਾ ਰਹੇ ਹਨ। ਸਕੂਲ ਮੈਨੇਜਮੈਂਟ ਦੇ ਇਨ੍ਹਾਂ ਯਤਨਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਸਦਕਾ ਹੀ ਬੀ.ਬੀ.ਐਸ. ਦੇ ਵਿਦਿਆਰਥੀ ਆਏ ਦਿਨ ਨਵੀਆਂ ਮੱਲਾਂ ਮਾਰਦੇ ਹਨ ਅਤੇ ਸਕੂਲ ਦੇ ਨਾਂ ਨੂੰ ਹੋਰ ਵੀ ਰੌਸ਼ਨ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਕਲੱਸਟਰ ਪੱਧਰੀ ਖੇਡਾਂ ’ਚ ਗੱਡਿਆ ਸ਼ਾਨਦਾਰ ਜਿੱਤ ਦਾ ਝੰਡਾ ਅਗਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ ’ਚ ਪ੍ਰਾਜੈਕਟਰ ਕੀਤਾ ਸਥਾਪਿਤ
Ad Position 24
No active advertisement