06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਿਧਾਇਕ ਬਿਲਾਸਪੁਰ ਨੇ ਪਿੰਡ ਦੀਨਾ ਸਾਹਿਬ ਦੇ ਵਿਕਾਸ ਕਾਰਜਾਂ ਲਈ ਵੰਡੇ ਚੈੱਕ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਪ੍ਰਤੀ ਪ੍ਰਗਟਾਈ ਪ੍ਰਤੀਬੱਧਤਾ

ਨਿਹਾਲ ਸਿੰਘ ਵਾਲਾ, 5 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਦੀਨਾ ਸਾਹਿਬ ਦਾ ਦੌਰਾ ਕਰਦਿਆਂ ਪਿੰਡ ਦੇ ਵਿਕਾਸ ਕਾਰਜਾਂ ਲਈ ਮਨਜ਼ੂਰ ਹੋਈ ਗਰਾਂਟ ਦੇ ਚੈੱਕ ਸਬੰਧਿਤ ਕਮੇਟੀਆਂ ਅਤੇ ਪੰਚਾਇਤ ਨੂੰ ਵੰਡੇ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 06-08-2026
ਨਿਹਾਲ ਸਿੰਘ ਵਾਲਾ, 5 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਦੀਨਾ ਸਾਹਿਬ ਦਾ ਦੌਰਾ ਕਰਦਿਆਂ ਪਿੰਡ ਦੇ ਵਿਕਾਸ ਕਾਰਜਾਂ ਲਈ ਮਨਜ਼ੂਰ ਹੋਈ ਗਰਾਂਟ ਦੇ ਚੈੱਕ ਸਬੰਧਿਤ ਕਮੇਟੀਆਂ ਅਤੇ ਪੰਚਾਇਤ ਨੂੰ ਵੰਡੇ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਗਰਾਂਟਾਂ ਨਾਲ ਪਿੰਡ ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜੀ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਹੋਣਗੀਆਂ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਹਲਕੇ ਦੇ ਹਰ ਪਿੰਡ ਦੇ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ, ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ ਖ਼ਾਲਸਾ, ਸਰਪੰਚ, ਪੰਚਾਇਤ ਮੈਂਬਰ, ਪਿੰਡ ਦੇ ਮੋਹਤਬਰ ਵਿਅਕਤੀ, ਵੱਖ-ਵੱਖ ਕਮੇਟੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਗਈ ਗਰਾਂਟ ‘ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ 10 ਅਗਸਤ ਨੂੰ ਮੋਦੀ ਸਰਕਾਰ ਖ਼ਿਲਾਫ਼ ਰੋਸ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ-ਬਲੌਰ ਸਿ... ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਸਿਟੀ ਮੰਡਲ ਮੋਗਾ ਦੀ ਮਹੀਨਾਵਾਰ ਮੀਟਿੰਗ ’ਚ ਭਰਵੀਂ ਸ਼ਮੂਲੀਅਤ ਲਕਸ਼ਵੀਰ ਸਿੰਘ ਦੀ ਜ਼ਿਲ੍ਹਾ...
Ad Position 24
No active advertisement