06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਚਿੱਟਾ ਪੀਣ ਤੇ ਵੇਚਣ ਵਾਲਿਆਂ ਖ਼ਿਲਾਫ਼ ਪਾਇਆ ਮਤਾ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਹੋਈਆਂ ਚੋਰੀਆਂ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਮੋਗਾ, 5 ਅਗਸਤ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਪਿੰਡ ਤੋਤਾ ਸਿੰਘ ਵਾਲਾ ਗਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਵਲੋਂ ਪਿੰਡ ਵਿਚ ਚਿੱਟਾ ਪੀਣ ਅਤੇ ਵੇਚਣ ਵਾਲੇ ਅਨਸਰਾਂ ਖ਼ਿਲਾਫ਼ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਪੰਚਾਇਤ ਨੇ ਕਿਹਾ ਕਿ ਨਸ਼ੇ ਦੀ ਬੁਰਾਈ ਕਾਰਨ ਪਿੰਡ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ ਅਤੇ ਨੌਜਵਾਨ ਪੀੜ੍ਹੀ ਇਸ ਦੀ ਲਪੇਟ ਵਿਚ ਆ ਰਹੀ ਹੈ, ਜਿਸ ਨੂੰ ਹਰ ਹਾਲ ਵਿਚ ਰੋਕਣਾ ਜ਼ਰੂਰੀ ਹੈ।

Ad Position 21
No active advertisement
ਅਜੀਤ ਡੈਸਕ 06-08-2026
ਮੋਗਾ, 5 ਅਗਸਤ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਪਿੰਡ ਤੋਤਾ ਸਿੰਘ ਵਾਲਾ ਗਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਵਲੋਂ ਪਿੰਡ ਵਿਚ ਚਿੱਟਾ ਪੀਣ ਅਤੇ ਵੇਚਣ ਵਾਲੇ ਅਨਸਰਾਂ ਖ਼ਿਲਾਫ਼ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਪੰਚਾਇਤ ਨੇ ਕਿਹਾ ਕਿ ਨਸ਼ੇ ਦੀ ਬੁਰਾਈ ਕਾਰਨ ਪਿੰਡ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ ਅਤੇ ਨੌਜਵਾਨ ਪੀੜ੍ਹੀ ਇਸ ਦੀ ਲਪੇਟ ਵਿਚ ਆ ਰਹੀ ਹੈ, ਜਿਸ ਨੂੰ ਹਰ ਹਾਲ ਵਿਚ ਰੋਕਣਾ ਜ਼ਰੂਰੀ ਹੈ। ਪੰਚਾਇਤ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਚੋਰਾਂ ਵਲੋਂ ਕਈ ਵਾਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ। ਇਨ੍ਹਾਂ ਚੋਰੀਆਂ ਦੌਰਾਨ ਸਕੂਲ ਵਿਚੋਂ ਚਾਰ ਪਾਣੀ ਵਾਲੀਆਂ ਮੱਛੀ ਮੋਟਰਾਂ, ਤਿੰਨ ਗੈਸ ਸਿਲੰਡਰ, ਸੀ.ਸੀ.ਟੀ.ਵੀ. ਕੈਮਰੇ, ਐਲ.ਸੀ.ਡੀ., ਰਸੋਈ ਦੇ ਭਾਂਡੇ, ਗੈਸ ਚੁੱਲ੍ਹਾ ਅਤੇ ਸ਼ਮਸ਼ਾਨਘਾਟ (ਸਿਵਿਆਂ) ਦਾ ਗੇਟ ਅਤੇ ਬਾਰੀ ਵੀ ਚੋਰੀ ਕਰ ਲਈ ਗਈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਘਟਨਾਵਾਂ ਪਿੰਡ ਵਿਚ ਨਸ਼ੇ ਦੀ ਸਮੱਸਿਆ ਨਾਲ ਜੁੜੀਆਂ ਹੋ ਸਕਦੀਆਂ ਹਨ। ਉਨ੍ਹਾਂ ਨੇ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰੀ ਦੀਆਂ ਇਨ੍ਹਾਂ ਘਟਨਾਵਾਂ ਦੀ ਗੰਭੀਰਤਾ ਨਾਲ ਜਾਂਚ ਕਰ ਕੇ ਦੋਸ਼ੀਆਂ ਦੀ ਜਲਦ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਗਰਾਮ ਪੰਚਾਇਤ ਨੇ ਇਹ ਵੀ ਮੰਗ ਕੀਤੀ ਕਿ ਪਿੰਡ ਵਿਚ ਨਸ਼ਾ ਵੇਚਣ ਵਾਲਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਪਿੰਡ ਵਿਚ ਇਕ ਐਂਟੀ ਡਰੱਗ ਕਮੇਟੀ ਵੀ ਬਣਾਈ ਗਈ ਹੈ ਜਿਸ ਨਾਲ ਜੋ ਪਿੰਡ ਦਾ ਮਾਹੌਲ ਸੁਰੱਖਿਅਤ ਬਣਿਆ ਰਹੇ ਅਤੇ ਸਰਕਾਰੀ ਸੰਸਥਾਵਾਂ ਦੀ ਸੰਪਤੀ ਦੀ ਰੱਖਿਆ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਪਛੜੀਆਂ ਸ਼੍ਰੇਣੀਆਂ ਦੇ ਕਰਜ਼ ਮੁਆਫ ਵੱਲ ਧਿਆਨ ਦੇਵੇ-ਪਰਮਜੀਤ ਸਿੰਘ ਅਗਲੀ ਖ਼ਬਰ ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ 10 ਅਗਸਤ ਨੂੰ ਮੋਦੀ ਸਰਕਾਰ ਖ਼ਿਲਾਫ਼ ਰੋਸ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ-ਬਲੌਰ ਸਿ...
Ad Position 24
No active advertisement