06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਤੀਰਥ ਯਾਤਰਾ ਯੋਜਨਾ ਤਹਿਤ ਬਲਾਕ ਪ੍ਰਧਾਨ ਦਰਸ਼ਨ ਸਿੰਘ ਸੋਹੀ ਦੀ ਅਗਵਾਈ ‘ਚ ਸੇਖਾ ਕਲਾਂ ਤੋਂ ਬੱਸ ਰਵਾਨਾ ਗਿਆਨੀ ਰਮਨਦੀਪ ਸਿੰਘ ਖ਼ਾਲਸਾ ਨੇ ਦਿੱਤੀ ਹਰੀ ਝੰਡੀ

ਠੱਠੀ ਭਾਈ, 5 ਅਗਸਤ (ਜਗਰੂਪ ਸਿੰਘ ਮਠਾੜੂ)-ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਹਲਕਾ ਕੋਆਰਡੀਨੇਟਰ ਗੱਗੂ ਪੂਨੀਆ ਦੀ ਅਗਵਾਈ ਵਿਚ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਸੇਖਾ ਕਲਾਂ ਤੋਂ ਚੌਥੀ ਬੱਸ ਸ਼ਰਧਾਲੂਆਂ ਨੂੰ ਲੈ ਕੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਪਿੰਡ ਸੇਖਾ ਕਲਾਂ ਦੇ ਸਰਪੰਚ ਦਰਸ਼ਨ ਸਿੰਘ ਸੋਹੀ ਦੀ ਹਾਜ਼ਰੀ ਵਿਚ ਗੁਰਦੁਆਰਾ ਸੁਰਗਾ ਪੁਰੀ ਸਾਹਿਬ ਦੇ ਗ੍ਰੰਥੀ ਸਿੰਘ ਰਮਨਦੀਪ ਸਿੰਘ ਵਲੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

Ad Position 21
No active advertisement
ਪਿੰਡ ਸੇਖਾ ਕਲਾਂ ਵਿਖੇ ਬਲਾਕ ਪ੍ਰਧਾਨ ਅਤੇ ਸਰਪੰਚ ਦਰਸ਼ਨ ਸਿੰਘ ਸੋਹੀ ਦੀ ਹਾਜ਼ਰੀ ਵਿਚ ਬੱਸ ਨੂੰ ਝੰਡੀ ਦਿੰਦੇ ਹੋਏ ਗਿਆਨੀ ਰਮਨਦੀਪ ਸਿੰਘ ਖ਼ਾਲਸਾ। ਤਸਵੀਰ : ਜਗਰੂਪ ਸਿੰਘ ਮਠਾੜੂ 06-08-2026
ਠੱਠੀ ਭਾਈ, 5 ਅਗਸਤ (ਜਗਰੂਪ ਸਿੰਘ ਮਠਾੜੂ)-ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਹਲਕਾ ਕੋਆਰਡੀਨੇਟਰ ਗੱਗੂ ਪੂਨੀਆ ਦੀ ਅਗਵਾਈ ਵਿਚ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਸੇਖਾ ਕਲਾਂ ਤੋਂ ਚੌਥੀ ਬੱਸ ਸ਼ਰਧਾਲੂਆਂ ਨੂੰ ਲੈ ਕੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਪਿੰਡ ਸੇਖਾ ਕਲਾਂ ਦੇ ਸਰਪੰਚ ਦਰਸ਼ਨ ਸਿੰਘ ਸੋਹੀ ਦੀ ਹਾਜ਼ਰੀ ਵਿਚ ਗੁਰਦੁਆਰਾ ਸੁਰਗਾ ਪੁਰੀ ਸਾਹਿਬ ਦੇ ਗ੍ਰੰਥੀ ਸਿੰਘ ਰਮਨਦੀਪ ਸਿੰਘ ਵਲੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਰਮਨਦੀਪ ਸਿੰਘ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਾ ਹਰ ਸ਼ਰਧਾਲੂ ਦੀ ਦਿਲੀ ਇੱਛਾ ਹੁੰਦੀ ਹੈ ਅਤੇ ਅਜਿਹੇ ਉਪਰਾਲਿਆਂ ਨਾਲ ਸੰਗਤਾਂ ਨੂੰ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਯਾਤਰਾ ਦੀ ਸਫਲਤਾ ਅਤੇ ਸੁਖਦਾਈ ਵਾਪਸੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਸਰਪੰਚ ਦਰਸ਼ਨ ਸਿੰਘ ਸੋਹੀ ਨੇ ਕਿਹਾ ਕਿ ਪਿੰਡ ਸੇਖਾ ਕਲਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਚੌਥੀ ਬੱਸ ਦਾ ਰਵਾਨਾ ਹੋਣਾ ਪਿੰਡ ਵਾਸੀਆਂ ਲਈ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾਵਾਂ ਸੰਗਤਾਂ ਨੂੰ ਆਪਣੇ ਧਾਰਮਿਕ ਵਿਰਸੇ ਅਤੇ ਪਵਿੱਤਰ ਅਸਥਾਨਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਸਮੂਹ ਨਗਰ ਨਿਵਾਸੀਆਂ ਤੋਂ ਇਲਾਵਾ ਗ੍ਰਾਮ ਪੰਚਾਇਤ ਸੇਖਾ ਕਲਾਂ ਦੇ ਮੈਂਬਰ, ਬਾਬਾ ਰੁੱਖੜ ਦਾਸ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇਜਿੰਦਰ ਸਿੰਘ ਭੋਲਾ, ਪੰਚ ਡਾ. ਹਰਬੰਸ ਸਿੰਘ, ਰੂਪ ਸਿੰਘ ਪੰਜਗਰਾਈਂ ਖ਼ੁਰਦ ਸੁਪਰਵਾਈਜ਼ਰ, ਰਮਨਪ੍ਰੀਤ ਕੌਰ ਚੰਦ ਨਵਾਂ, ਲਵਲੀ ਸੇਖਾ, ਗੁਰਪ੍ਰੀਤ ਵੱਡਾ ਘਰ, ਗਾਈਡ ਅੰਮ੍ਰਿਤਪਾਲ ਸਿੰਘ ਚੀਮਾ ਅਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਬਲਾਕ ਪੱਧਰੀ ਬੈਠਕ ਅਗਲੀ ਖ਼ਬਰ ਪੰਜਾਬ ’ਚ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਬਣੇਗੀ-ਸਰਪੰਚ ਚਾਵਲਾ
Ad Position 24
No active advertisement