06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪਿੰਡ ਲੁਹਾਰਾ ਵਿਖੇ ਤੀਸਰਾ ਮੁਫ਼ਤ ਅੱਖਾਂ ਦਾ ਕੈਂਪ ਲਗਾਇਆ, 270 ਮਰੀਜ਼ਾਂ ਦੀ ਜਾਂਚ

ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ)-ਅਮਰ ਸ਼ਹੀਦ ਧੰਨ-ਧੰਨ ਬਾਬਾ ਮੋਤੀ ਰਾਮ ਮਹਿਰਾ ਫਾਊਂਡੇਸ਼ਨ, ਬਰਾੜ ਆਈ ਹਸਪਤਾਲ ਕੋਟਕਪੂਰਾ ਅਤੇ ਧੰਨ-ਧੰਨ ਬਾਬਾ ਨੰਦ ਸਿੰਘ ਸੇਵਾ ਸੁਸਾਇਟੀ ਦੇ ਸਾਂਝੇ ਸਹਿਯੋਗ ਨਾਲ ਪਿੰਡ ਲੁਹਾਰਾ ਵਿਖੇ ਗੁਰਦੁਆਰਾ ਧੰਨ-ਧੰਨ ਬਾਬਾ ਨੰਦ ਸਿੰਘ ਵਿਖੇ ਤੀਸਰਾ ਮੁਫ਼ਤ ਅੱਖਾਂ ਦਾ ਵਿਸ਼ਾਲ ਜਾਂਚ ਕੈਂਪ ਲਗਾਇਆ ਗਿਆ। ਇਹ ਲੋਕ ਭਲਾਈ ਦਾ ਉਪਰਾਲਾ ਪ੍ਰਸਿੱਧ ਪੰਜਾਬੀ ਗਾਇਕ ਅਤੇ ਸਮਾਜ ਸੇਵੀ ਦੀਪ ਕੰਵਲ ਮਹਿਰਾ ਦੇ ਯਤਨਾਂ ਸਦਕਾ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੇ ਕਰੀਬ 270 ਮਰੀਜ਼ਾਂ ਨੇ ਆਪਣੀਆਂ ਅੱਖਾਂ ਦੀ ਜਾਂਚ ਕਰਵਾ ਕੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਪ੍ਰਾਪਤ ਕੀਤਾ।

Ad Position 21
No active advertisement
ਚਿਤਕਾਰਾ ਯੂਨੀਵਰਸਿਟੀ ਦੇ ਕੌਂਸਲਰ ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੂੰ ਕਰੀਅਰ ਕਾਊਂਸਲਿੰਗ ਲਈ ਕਰਨਗੇ ਸੰਬੋਧਨ- ਚੇਅਰਮੈਨ ਕੁਲਵੰਤ ਸਿੰਘ ਸੰਧੂ ਪਿੰਡ ਲੁਹਾਰਾ ਵਿਖੇ ਲਗਾਏ ਅੱਖਾਂ ਦੇ ਮੁਫ਼ਤ ਚੈੱਕਅਪ ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਦੀ ਹੋਈ ਡਾਕਟਰੀ ਟੀਮ ਅਤੇ ਹੇਠਾਂ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 07-08-2026
ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ)-ਅਮਰ ਸ਼ਹੀਦ ਧੰਨ-ਧੰਨ ਬਾਬਾ ਮੋਤੀ ਰਾਮ ਮਹਿਰਾ ਫਾਊਂਡੇਸ਼ਨ, ਬਰਾੜ ਆਈ ਹਸਪਤਾਲ ਕੋਟਕਪੂਰਾ ਅਤੇ ਧੰਨ-ਧੰਨ ਬਾਬਾ ਨੰਦ ਸਿੰਘ ਸੇਵਾ ਸੁਸਾਇਟੀ ਦੇ ਸਾਂਝੇ ਸਹਿਯੋਗ ਨਾਲ ਪਿੰਡ ਲੁਹਾਰਾ ਵਿਖੇ ਗੁਰਦੁਆਰਾ ਧੰਨ-ਧੰਨ ਬਾਬਾ ਨੰਦ ਸਿੰਘ ਵਿਖੇ ਤੀਸਰਾ ਮੁਫ਼ਤ ਅੱਖਾਂ ਦਾ ਵਿਸ਼ਾਲ ਜਾਂਚ ਕੈਂਪ ਲਗਾਇਆ ਗਿਆ। ਇਹ ਲੋਕ ਭਲਾਈ ਦਾ ਉਪਰਾਲਾ ਪ੍ਰਸਿੱਧ ਪੰਜਾਬੀ ਗਾਇਕ ਅਤੇ ਸਮਾਜ ਸੇਵੀ ਦੀਪ ਕੰਵਲ ਮਹਿਰਾ ਦੇ ਯਤਨਾਂ ਸਦਕਾ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੇ ਕਰੀਬ 270 ਮਰੀਜ਼ਾਂ ਨੇ ਆਪਣੀਆਂ ਅੱਖਾਂ ਦੀ ਜਾਂਚ ਕਰਵਾ ਕੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਪ੍ਰਾਪਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਦੀਪ ਕੰਵਲ ਮਹਿਰਾ ਨੇ ਕਿਹਾ ਕਿ ਲੋੜਵੰਦਾਂ ਦੀ ਸੇਵਾ ਹੀ ਸੱਚੀ ਇਨਸਾਨੀਅਤ ਹੈ ਅਤੇ ਇਸੇ ਮੰਤਵ ਨਾਲ ਲੋਕ ਭਲਾਈ ਦੇ ਕਾਰਜ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਅੱਖਾਂ ਰੱਬ ਦੀ ਅਨਮੋਲ ਦਾਤ ਹਨ ਅਤੇ ਸਮੇਂ-ਸਮੇਂ ‘ਤੇ ਅੱਖਾਂ ਦੀ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਫਾਊਂਡੇਸ਼ਨ ਵਲੋਂ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸਿਹਤ ਅਤੇ ਸਮਾਜ ਭਲਾਈ ਦੇ ਕੈਂਪ ਲਗਾਤਾਰ ਲਗਾਏ ਜਾਂਦੇ ਰਹਿਣਗੇ। ਧੰਨ-ਧੰਨ ਬਾਬਾ ਨੰਦ ਸਿੰਘ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਨੇ ਕੈਂਪ ਨੂੰ ਸਫਲ ਬਣਾਉਣ ਲਈ ਭਰਪੂਰ ਸਹਿਯੋਗ ਦਿੱਤਾ। ਇਸ ਮੌਕੇ ਬਾਬਾ ਜਸਵੀਰ ਸਿੰਘ ਲੁਹਾਰਾ ਨੇ ਕਿਹਾ ਕਿ ਦੀਪ ਕੰਵਲ ਮਹਿਰਾ ਪਹਿਲਾਂ ਵੀ ਕਈ ਲੋਕ ਭਲਾਈ ਦੇ ਕਾਰਜ ਕਰ ਚੁੱਕੇ ਹਨ ਅਤੇ ਉਸੇ ਲੜੀ ਤਹਿਤ ਅੱਜ ਪਿੰਡ ਲੁਹਾਰਾ ਵਿਚ ਇਹ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਧੰਨ ਧੰਨ ਬਾਬਾ ਨੰਦ ਸਿੰਘ ਸੁਸਾਇਟੀ ਵਲੋਂ ਕੈਂਪ ਵਿਚ ਆਏ ਮਰੀਜ਼ਾਂ ਅਤੇ ਸੰਗਤਾਂ ਲਈ ਲੰਗਰ ਦੀ ਸੇਵਾ ਵੀ ਨਿਭਾਈ ਗਈ। ਉਨ੍ਹਾਂ ਸਮਾਜ ਦੇ ਹਰ ਵਰਗ ਨੂੂੰ ਅਜਿਹੇ ਸੇਵਾ ਕਾਰਜਾਂ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਮਹੰਤ ਚਰਨਜੀਤ ਸਿੰਘ, ਡੇਰਾ ਸਵਾਮੀ ਕਾਸ਼ੀਪੁਰਾ ਨਿਰਮਲਾ ਆਸ਼ਰਮ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਦੀਪ ਕੰਵਲ ਮਹਿਰਾ ਅਤੇ ਉਨ੍ਹਾਂ ਦੀ ਫਾਊਂਡੇਸ਼ਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਿਹਤ ਸੇਵਾ ਕੈਂਪ ਸਮਾਜ ਲਈ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ ਅਤੇ ਹਰ ਸਮਰੱਥ ਵਿਅਕਤੀ ਨੂੰ ਅਜਿਹੀਆਂ ਮੁਹਿੰਮਾਂ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਕੈਂਪ ਦੌਰਾਨ ਬਰਾੜ ਆਈ ਹਸਪਤਾਲ ਕੋਟਕਪੂਰਾ ਦੀ ਮਾਹਿਰ ਡਾਕਟਰੀ ਟੀਮ ਵਲੋਂ ਕਰੀਬ 270 ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਜਾਂਚ ਉਪਰੰਤ 30 ਤੋਂ 35 ਮਰੀਜ਼ਾਂ ਨੂੰ ਮੋਤੀਆਬਿੰਦ ਦੇ ਆਪ੍ਰੇਸ਼ਨ ਲਈ ਚੁਣਿਆ ਗਿਆ, ਜਿਨ੍ਹਾਂ ਦੇ ਆਪ੍ਰੇਸ਼ਨ ਬਰਾੜ ਆਈ ਹਸਪਤਾਲ ਕੋਟਕਪੂਰਾ ਵਿਖੇ ਮੁਫ਼ਤ ਕੀਤੇ ਜਾਣਗੇ। ਇਸ ਮੌਕੇ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਨੂੰ ਅਮਰ ਸ਼ਹੀਦ ਧੰਨ-ਧੰਨ ਬਾਬਾ ਮੋਤੀ ਰਾਮ ਮਹਿਰਾ ਫਾਊਂਡੇਸ਼ਨ ਅਤੇ ਧੰਨ-ਧੰਨ ਬਾਬਾ ਨੰਦ ਸਿੰਘ ਸੇਵਾ ਸੁਸਾਇਟੀ ਵਲੋਂ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਮਨਜੀਤ ਸਿੰਘ, ਜਗਰਾਜ ਸਿੰਘ ਗਿੱਲ ਪ੍ਰਧਾਨ ਪ੍ਰੈੱਸ ਕਲੱਬ ਕੋਟ ਈਸੇ ਖਾਂ ਮੋਗਾ, ਲਵਲੀ ਸੰਧੂ ਪੱਤਰਕਾਰ, ਮਹੰਤ ਚਰਨਜੀਤ ਸਿੰਘ, ਬਾਬਾ ਜਸਵੀਰ ਸਿੰਘ ਲੁਹਾਰਾ, ਪ੍ਰਧਾਨ ਜਗਜੀਤ ਸਿੰਘ ਖਹਿਰਾ, ਬੀਬੀ ਰਾਜਵਿੰਦਰ ਕੌਰ ਸਿਆਲ, ਪਰਮਪਾਲ ਸਿੰਘ ਬੁੱਟਰ ਸਰਪੰਚ, ਨਿਰਮਲ ਸਿੰਘ ਮੀਨੀਆ ਪ੍ਰਧਾਨ, ਸਰਬਜੀਤ ਸਿੰਘ ਗਗੜਾ, ਕੁਲਦੀਪ ਸਿੰਘ ਗਿੱਲ ਨੈਸਲੇ, ਸਤਨਾਮ ਸਿੰਘ ਕਿਸ਼ਨਪੁਰਾ, ਗੁਰਪ੍ਰੀਤ ਸਿੰਘ ਪਤਲੀ, ਬਖ਼ਸ਼ੀਸ਼ ਸਿੰਘ ਖੋਖਰ ਗਗੜਾ, ਸੁਖਮੰਦਰ ਸਿੰਘ, ਸੇਵਾਦਾਰ ਬਲਕਾਰ ਸਿੰਘ ਜੌਹਲ , ਸਤਨਾਮ ਸਿੰਘ, ਸੁਰਜੀਤ ਸਿੰਘ, ਰਮਜ਼ਾਨ ਖ਼ਾਨ, ਚਾਹਤ ਸ਼ਰਮਾ, ਅਮਨ ਗਿੱਲ ਮੁਦਕੀ, ਬਲਦੇਵ ਸਿੰਘ, ਬੂਟਾ ਸਿੰਘ, ਗੁਰਮੀਤ ਸਿੰਘ, ਮੇਲਾ ਸਿੰਘ, ਸ਼ਨੀ ਸਿੰਘ ਸਮੇਤ ਧੰਨ-ਧੰਨ ਬਾਬਾ ਨੰਦ ਸਿੰਘ ਸੇਵਾ ਸੁਸਾਇਟੀ ਦੇ ਸਮੂਹ ਸੇਵਾਦਾਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸਫ਼ਾਈ ਸੇਵਕ ਕਾਮਿਆਂ ਦੀਆਂ ਮੰਗਾਂ ਪ੍ਰਵਾਨ ਕਰ ਕੇ ਹਰ ਵਰਗ ਦੇ ਹਿਤੈਸ਼ੀ ਹੋਣ ਦਾ ਸਬੂਤ ਦਿੱ... ਅਗਲੀ ਖ਼ਬਰ ਲਾਵਾਰਿਸ ਲਾਸ਼ਾਂ ਦਾ ਕੀਤਾ ਸਸਕਾਰ
Ad Position 24
No active advertisement