ਜ਼ੋਨਲ ਤਾਇਕਵਾਂਡੋ ਮੁਕਾਬਲਿਆਂ ਵਿਚ ਡਾ. ਸੈਫੂਦੀਨ ਕਿਚਲੂ ਸਕੂਲ ਦੀਆਂ ਧੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਸੋਨ ਤੇ ਚਾਂਦੀ ਮੈਡਲ ਜਿੱਤ ਕੇ ਵਧਾਇਆ ਮਾਣ
ਐਸ.ਐਮ.ਓ. ਨੂੰ ਮੰਗ ਪੱਤਰ ਦਿੰਦੇ ਹੋਏ ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਦੇ ਆਗੂ।
ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਧਰਮਕੋਟ ਵਲੋਂ ਐਸ.ਐਮ.ਓ. ਕੋਟ ਈਸੇ ਖਾਂ ਨੂੰ ਦਸਤਾਵੇਜ਼ ਸੌਂਪੇ
ਧਰਮਕੋਟ, 6 ਅਗਸਤ (ਪਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਯੂ. ਆਰ.
ਧਰਮਕੋਟ, 6 ਅਗਸਤ (ਪਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਯੂ.ਆਰ.ਐਮ.ਪੀ. ਡਾਕਟਰਾਂ ਲਈ ਪ੍ਰਸਤਾਵਿਤ ਟਰੇਨਿੰਗ ਅਤੇ ਮਾਨਤਾ ਪ੍ਰਕਿਰਿਆ ਨੂੰ ਅੱਗੇ ਵਧਾਉਂਦੇ ਹੋਏ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਧਰਮਕੋਟ ਵਲੋਂ ਅੱਜ ਆਪਣੇ ਮੈਂਬਰਾਂ ਦੇ ਲੋੜੀਂਦੇ ਦਸਤਾਵੇਜ਼ ਐਸ.ਐਮ.ਓ. ਕੋਟ ਈਸੇ ਖਾਂ ਡਾ. ਰਿਪੂ ਦਮਨ ਨੂੰ ਵਿਧੀਵਤ ਤੌਰ ‘ਤੇ ਜਮਾਂ ਕਰਵਾਏ ਗਏ। ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਧਰਮਕੋਟ ਦਾ ਇਕ ਵਫ਼ਦ ਬਲਾਕ ਪ੍ਰਧਾਨ ਡਾ. ਹਰਮੀਤ ਸਿੰਘ ਲਾਡੀ ਦੀ ਅਗਵਾਈ ਹੇਠ ਐਸ.ਐਮ.ਓ. ਦਫ਼ਤਰ ਕੋਟ ਈਸੇ ਖਾਂ ਪਹੁੰਚਿਆ। ਵਫ਼ਦ ਨੇ ਐਸੋਸੀਏਸ਼ਨ ਦੇ ਮੈਂਬਰਾਂ ਦੇ ਦਸਤਾਵੇਜ਼ ਜਮਾਂ ਕਰਵਾਉਣ ਤੋਂ ਬਾਅਦ ਐਸ.ਐਮ.ਓ. ਡਾ. ਰਿਪੂ ਦਮਨ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਯੂ.ਆਰ.ਐਮ.ਪੀ. ਡਾਕਟਰਾਂ ਦੀ ਟਰੇਨਿੰਗ, ਮਾਨਤਾ ਪ੍ਰਕਿਰਿਆ, ਸਿਹਤ ਸੇਵਾਵਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਅਤੇ ਭਵਿੱਖ ਦੀ ਕਾਰਜ-ਯੋਜਨਾ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਬਲਾਕ ਪ੍ਰਧਾਨ ਡਾ. ਹਰਮੀਤ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਪਹਿਲ ਯੂ.ਆਰ.ਐਮ.ਪੀ. ਡਾਕਟਰਾਂ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਆਪਣੇ ਮੈਂਬਰਾਂ ਦੇ ਹਿਤਾਂ ਦੀ ਰੱਖਿਆ ਅਤੇ ਮਾਨਤਾ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਐਸੋਸੀਏਸ਼ਨ ਦੇ ਸਾਰੇ ਡਾਕਟਰ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੇਂ ਸਿਰ ਦਸਤਾਵੇਜ਼ ਜਮਾਂ ਕਰਵਾਉਣ ਵਿਚ ਸਭ ਨੇ ਪੂਰਾ ਸਹਿਯੋਗ ਦਿੱਤਾ। ਐਸ.ਐਮ.ਓ. ਡਾ. ਰਿਪੂ ਦਮਨ ਨੇ ਵੀ ਦਸਤਾਵੇਜ਼ਾਂ ਦੀ ਪ੍ਰਕਿਰਿਆ ਨੂੰ ਨਿਯਮਾਂ ਅਨੁਸਾਰ ਅੱਗੇ ਵਧਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਸਰਕਾਰ ਵਲੋਂ ਜਾਰੀ ਹਦਾਇਤਾਂ ਮੁਤਾਬਿਕ ਸਾਰੀ ਕਾਰਵਾਈ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਇਸ ਮੌਕੇ ਜਨਰਲ ਸਕੱਤਰ ਲਛਮਣ ਸਿੰਘ ਪੰਡੋਰੀ, ਕੈਸ਼ੀਅਰ ਕੁਲਵੰਤ ਸਿੰਘ ਲੁਹਾਰਾ, ਗੁਰਪ੍ਰੀਤ ਸਿੰਘ ਖੋਸਾ, ਆਕਾਸ਼ਦੀਪ ਸਿੰਘ ਮੱਲ੍ਹੀਆਂ, ਡਾ. ਸ਼ਰਨਜੀਤ ਸਿੰਘ ਗਿੱਲ ਸਮੇਤ ਐਸੋਸੀਏਸ਼ਨ ਦੇ ਹੋਰ ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਡਾਕਟਰ ਮੈਂਬਰ ਹਾਜ਼ਰ ਸਨ।