07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਔਰਤਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਲਈ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਇਤਿਹਾਸਕ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਕਿਹਾ, ਇਨ੍ਹਾਂ ਯੋਜਨਾਵਾਂ ਨਾਲ ਔਰਤਾਂ ਦਾ ਆਤਮ-ਵਿਸ਼ਵਾਸ ਵਧਿਆ

ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਹਰ ਧੀ, ਭੈਣ ਅਤੇ ਮਾਂ ਦਾ ਇਕੋ ਨਾਅਰਾ ਹੈ ਭਗਵੰਤ ਮਾਨ ਸਰਕਾਰ ਦੁਬਾਰਾ।

Ad Position 21
No active advertisement
ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ। 07-08-2026
ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਹਰ ਧੀ, ਭੈਣ ਅਤੇ ਮਾਂ ਦਾ ਇਕੋ ਨਾਅਰਾ ਹੈ ਭਗਵੰਤ ਮਾਨ ਸਰਕਾਰ ਦੁਬਾਰਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇਸ਼ ਦੀ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ ਔਰਤਾਂ ਦੇ ਸਨਮਾਨ, ਸੁਰੱਖਿਆ ਅਤੇ ਆਤਮ-ਨਿਰਭਰਤਾ ਨੂੰ ਆਪਣੀ ਸਭ ਤੋਂ ਵੱਡੀ ਤਰਜੀਹ ਬਣਾਇਆ ਹੈ। ਡਾ. ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਔਰਤਾਂ ਨੂੰ ਸਿਰਫ਼ ਬੁਢਾਪਾ ਪੈਨਸ਼ਨ ਅਤੇ ਵਿਧਵਾ ਪੈਨਸ਼ਨ ਵਰਗੀਆਂ ਯੋਜਨਾਵਾਂ ਤੱਕ ਹੀ ਸੀਮਤ ਰੱਖਿਆ, ਜਦ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਔਰਤਾਂ ਅਤੇ ਪਰਿਵਾਰਾਂ ਨੂੰ ਅਸਲ ਰਾਹਤ ਦੇਣ ਲਈ ਕਈ ਲੋਕ-ਹਿਤੈਸ਼ੀ ਫ਼ੈਸਲੇ ਕੀਤੇ ਹਨ। ਉਨ੍ਹਾਂ ਦੱਸਿਆ ਕਿ 300 ਯੂਨਿਟ ਮੁਫ਼ਤ ਬਿਜਲੀ, ਬਿਹਤਰ ਸਿਹਤ ਸਹੂਲਤਾਂ, ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ, ਬੱਚਿਆਂ ਲਈ ਗੁਣਵੱਤਾ ਭਰਪੂਰ ਸਿੱਖਿਆ ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਵਰਗੀਆਂ ਔਰਤਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਮਹੱਤਵਪੂਰਨ ਕਦਮ ਹਨ। ਵਿਧਾਇਕ ਨੇ ਕਿਹਾ ਕਿ ਇਨ੍ਹਾਂ ਯੋਜਨਾਵਾਂ ਨਾਲ ਔਰਤਾਂ ਦਾ ਆਤਮ-ਵਿਸ਼ਵਾਸ ਵਧਿਆ ਹੈ ਅਤੇ ਉਨ੍ਹਾਂ ਨੂੰ ਆਰਥਿਕ ਤੇ ਸਮਾਜਿਕ ਤੌਰ ‘ਤੇ ਮਜ਼ਬੂਤੀ ਮਿਲੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੀ ਹਰ ਧੀ, ਭੈਣ ਅਤੇ ਮਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਗਏ ਸਨਮਾਨ ਅਤੇ ਭਰੋਸੇ ਦਾ ਜਵਾਬ ਆਪਣਾ ਪਿਆਰ, ਵਿਸ਼ਵਾਸ ਅਤੇ ਭਰਪੂਰ ਸਮਰਥਨ ਦੇ ਕੇ ਦੇਵੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭਿਆ ਮੀਰੀ-ਪੀਰੀ ਖ਼ਾਲਸਾ ਵਹੀਰ ਮਾਰਚ ਦੇ ਰਿਆ ਕੌਮ ਨੂੰ ਏਕਤਾ ਦਾ ਸੰਦੇਸ਼-ਗੁਰਚਰਨ ਸਿੰਘ ਗੋ... ਅਗਲੀ ਖ਼ਬਰ ਕਿਸ਼ਨਪੁਰਾ ਕਲਾਂ ’ਚ ਪਏ ਮੀਂਹ ਨਾਲ ਗਲੀਆਂ ‘ਚ ਖੜ੍ਹਾ ਪਾਣੀ। ਬਾਰਿਸ਼ ਨੇ ਅੰਤ ਦੀ ਗਰਮੀ ਤੇ ਹੁੰਮਸ ਤੋਂ ਮਿਲੀ ਲੋਕਾਂ ਨੂੰ...
Ad Position 24
No active advertisement