07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਜ਼ੋਨਲ ਤਾਇਕਵਾਂਡੋ ਮੁਕਾਬਲਿਆਂ ਵਿਚ ਡਾ. ਸੈਫੂਦੀਨ ਕਿਚਲੂ ਸਕੂਲ ਦੀਆਂ ਧੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਸੋਨ ਤੇ ਚਾਂਦੀ ਮੈਡਲ ਜਿੱਤ ਕੇ ਵਧਾਇਆ ਮਾਣ ਸਿੱਖਿਆ ਦੇ ਨਾਲ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸੈਲਫ-ਡਿਫੈਂਸ ਦੀ ਸਿਖਲਾਈ ਸਮੇਂ ਦੀ ਲੋੜ-ਸੁਨੀਤਾ ਗਰਗ

ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀਆਂ ਵਿਦਿਆਰਥਣਾਂ ਨੇ ਇਕ ਵਾਰ ਫਿਰ ਆਪਣੀ ਪ੍ਰਤਿਭਾ, ਮਿਹਨਤ ਅਤੇ ਮਜ਼ਬੂਤ ਆਤਮ-ਵਿਸ਼ਵਾਸ ਦਾ ਪ੍ਰਦਰਸ਼ਨ ਕਰਦਿਆਂ ਜ਼ੋਨਲ ਤਾਇਕਵਾਂਡੋ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 07-08-2026
ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀਆਂ ਵਿਦਿਆਰਥਣਾਂ ਨੇ ਇਕ ਵਾਰ ਫਿਰ ਆਪਣੀ ਪ੍ਰਤਿਭਾ, ਮਿਹਨਤ ਅਤੇ ਮਜ਼ਬੂਤ ਆਤਮ-ਵਿਸ਼ਵਾਸ ਦਾ ਪ੍ਰਦਰਸ਼ਨ ਕਰਦਿਆਂ ਜ਼ੋਨਲ ਤਾਇਕਵਾਂਡੋ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲੇ ਵਿਚ ਸਕੂਲ ਦੀ ਹੋਣਹਾਰ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਸੋਨ ਤਗਮਾ ਜਿੱਤਿਆ, ਜਦ ਕਿ ਕਰਮਨਵੀਰ ਕੌਰ ਨੇ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ। ਮਹਿਕਪ੍ਰੀਤ ਕੌਰ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ‘ਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਵੀ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਸਕੂਲ ਪਰਿਵਾਰ ਨੇ ਦੋਵਾਂ ਵਿਦਿਆਰਥਣਾਂ ਦੀ ਇਸ ਉਪਲਬਧੀ ਨੂੰ ਮਾਣ ਵਾਲਾ ਪਲ ਦੱਸਦਿਆਂ ਉਨ੍ਹਾਂ ਨੂੰ ਭਵਿੱਖ ਦੀਆਂ ਪ੍ਰਤੀਯੋਗਤਾਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਵਿਚ ਵਿਦਿਆਰਥਣਾਂ ਨੂੰ ਕੇਵਲ ਅਕਾਦਮਿਕ ਸਿੱਖਿਆ ਤੱਕ ਹੀ ਸੀਮਤ ਨਹੀਂ ਰੱਖਿਆ ਜਾਂਦਾ, ਸਗੋਂ ਉਨ੍ਹਾਂ ਨੂੰ ਸਰੀਰਕ, ਮਾਨਸਿਕ ਅਤੇ ਭਾਵਨਾਤਮਿਕ ਤੌਰ ‘ਤੇ ਮਜ਼ਬੂਤ ਅਤੇ ਆਤਮ-ਨਿਰਭਰ ਬਣਾਉਣ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਇਸੇ ਮਕਸਦ ਨਾਲ ਸਮੇਂ-ਸਮੇਂ ‘ਤੇ ਸੈਲਫ-ਡਿਫੈਂਸ, ਤਾਇਕਵਾਂਡੋ ਅਤੇ ਸਵੈ-ਰੱਖਿਆ ਦੀਆਂ ਵੱਖ-ਵੱਖ ਤਕਨੀਕਾਂ ਦੀ ਸਿਖਲਾਈ ਦਿੱਤੀ ਜਾਂਦੀ ਹੈ, ਤਾਂ ਜੋ ਵਿਦਿਆਰਥਣਾਂ ਹਰ ਸਥਿਤੀ ਵਿਚ ਆਤਮ-ਵਿਸ਼ਵਾਸ ਨਾਲ ਆਪਣੀ ਸੁਰੱਖਿਆ ਕਰ ਸਕਣ। ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਧੀਆਂ ਨੂੰ ਪੜ੍ਹਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਨਿਡਰ, ਆਤਮ-ਨਿਰਭਰ ਅਤੇ ਸਵੈ-ਰੱਖਿਆ ਵਿਚ ਸਮਰੱਥ ਬਣਾਉਣਾ ਵੀ ਸਿੱਖਿਆ ਸੰਸਥਾਵਾਂ ਦੀ ਅਹਿਮ ਜ਼ਿੰਮੇਵਾਰੀ ਹੈ। ਸਕੂਲ ਦੀ ਡਾਇਰੈਕਟਰ ਸੁਨੀਤਾ ਗਰਗ ਨੇ ਮਹਿਕਪ੍ਰੀਤ ਕੌਰ ਅਤੇ ਕਰਮਨਵੀਰ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਨਿਰੰਤਰ ਅਭਿਆਸ ਅਤੇ ਕੋਚਾਂ ਦੀ ਸਮਰਪਿਤ ਸਿਖਲਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅੱਜ ਧੀਆਂ ਹਰ ਖੇਤਰ ਵਿਚ ਆਪਣੀ ਯੋਗਤਾ ਸਾਬਤ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਸਹੀ ਮੌਕੇ, ਸਿਖਲਾਈ ਅਤੇ ਪ੍ਰੋਤਸਾਹਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਧੀਆਂ ਦੀ ਸੁਰੱਖਿਆ ਦਾ ਸਭ ਤੋਂ ਮਜ਼ਬੂਤ ਸਾਧਨ ਉਨ੍ਹਾਂ ਨੂੰ ਖ਼ੁਦ ਮਜ਼ਬੂਤ ਬਣਾਉਣਾ ਹੈ। ਸਕੂਲ ਪ੍ਰਬੰਧਕਾਂ ਨੇ ਜੇਤੂ ਵਿਦਿਆਰਥਣਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਕਿਸੇ ਵੀ ਵਿਦਿਆਰਥੀ ਦੀ ਸਫਲਤਾ ਵਿਚ ਪਰਿਵਾਰ, ਅਧਿਆਪਕਾਂ ਅਤੇ ਕੋਚਾਂ ਦਾ ਅਹਿਮ ਯੋਗਦਾਨ ਹੁੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੀ ਵਿਸ਼ਾਲ ਕਾਨਫਰੰਸ ਪਿੰਡ ਰਾਜੇਆਣਾ ਵਿਖੇ ਭਲਕੇ-ਗੁਰਜੰਟ ਸਿੰਘ ਭੁੱਟੋ -ਕਿਹਾ, ਕਾਨਫਰੰਸ ਦੀਆਂ... ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਲੰਢੇਕੇ ਦੇ ਮੁੱਖ ਗੇਟ ਅੱਗੇ ਹਰ ਵੇਲੇ ਖੜ੍ਹਾ ਰਹਿੰਦਾ ਗੰਦਾ ਪਾਣੀ, ਵਿਦਿਆਰਥੀ ਤੇ ਰਾਹਗੀਰ ਪ੍ਰੇਸ਼ਾਨ...
Ad Position 24
No active advertisement